ਗੁਰੂਆਂ ਦੇ ਸੁਫ਼ਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰਦਾ ਰਹਾਂਗਾ : PM ਮੋਦੀ
Saturday, Oct 22, 2022 - 10:24 PM (IST)
ਨਵੀਂ ਦਿੱਲੀ (ਭਾਸ਼ਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿੱਖ ਗੁਰੂਆਂ ਦੇ ਸੁਫ਼ਨਿਆਂ ਨੂੰ ਪੂਰਾ ਕਰਨ ਲਈ ਕੰਮ ਕਰਦੀ ਰਹੇਗੀ। ਉਹ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪੱਤਰ ’ਤੇ ਪ੍ਰਤੀਕਿਰਿਆ ਦੇ ਰਹੇ ਸਨ, ਜਿਸ ’ਚ ਉਨ੍ਹਾਂ ਗੁਰਦੁਆਰਾ ਹੇਮਕੁੰਟ ਸਾਹਿਬ ਰੋਪਵੇਅ ਦਾ ਨੀਂਹ ਪੱਥਰ ਰੱਖਣ ਲਈ ਮੋਦੀ ਦਾ ਧੰਨਵਾਦ ਪ੍ਰਗਟ ਕੀਤਾ ਹੈ। ਇਹ ਰੋਪਵੇਅ ਗੋਵਿੰਦਘਾਟ ਨੂੰ ਹੇਮਕੁੰਟ ਸਾਹਿਬ ਨਾਲ ਜੋੜੇਗਾ।
ਇਹ ਖ਼ਬਰ ਵੀ ਪੜ੍ਹੋ : ਰਾਮ ਰਹੀਮ ਵੱਲੋਂ ਸੁਨਾਮ ’ਚ ਡੇਰਾ ਖੋਲ੍ਹਣ ਦੇ ਐਲਾਨ ’ਤੇ SGPC ਪ੍ਰਧਾਨ ਧਾਮੀ ਨੇ ਦਿੱਤੀ ਸਖ਼ਤ ਪ੍ਰਤੀਕਿਰਿਆ
ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, ‘‘ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਸਿੱਖ ਭਾਈਚਾਰੇ ਦੇ ਸਤਿਕਾਰਯੋਗ ਮੈਂਬਰਾਂ ਨੇ ਹੇਮਕੁੰਟ ਸਾਹਿਬ ਰੋਪਵੇਅ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਮੈਂ ਉਨ੍ਹਾਂ ਦੇ ਪਿਆਰ ਭਰੇ ਸ਼ਬਦਾਂ ਲਈ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ ਅਤੇ ਸੰਗਤਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਗੁਰੂ ਸਾਹਿਬਾਨ ਦੇ ਸੁਫ਼ਨਿਆਂ ਨੂੰ ਪੂਰਾ ਕਰਨ ਲਈ ਕੰਮ ਕਰਦੇ ਰਹਾਂਗੇ।’’
ਇਹ ਖ਼ਬਰ ਵੀ ਪੜ੍ਹੋ : ਕੱਚੇ ਅਧਿਆਪਕਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਪੱਕੇ ਕਰਨ ਸਬੰਧੀ ਅਰਜ਼ੀਆਂ ਲੈਣ ਲਈ ਖੋਲ੍ਹਿਆ ਪੋਰਟਲ