ਉੱਤਰ ਪ੍ਰਦੇਸ਼ ਦੀ ਅਗਲੀ ਵਿਧਾਨ ਸਭਾ ਚੋਣ ਨਹੀਂ ਲੜਾਂਗਾ : ਅਖਿਲੇਸ਼

11/02/2021 3:25:03 AM

ਲਖਨਊ – ਸਮਾਜਵਾਦੀ ਪਾਰਟੀ (ਸਪਾ) ਦੇ ਮੁਖੀ ਅਖਿਲੇਸ਼ ਯਾਦਵ ਨੇ ਕਿਹਾ ਹੈ ਕਿ ਉਹ ਅਗਲੇ ਸਾਲ ਦੇ ਸ਼ੁਰੂ ’ਚ ਹੋਣ ਵਾਲੀ ਉੱਤਰ ਪ੍ਰਦੇਸ਼ ਵਿਧਾਨ ਸਭਾ ਦੀ ਚੋਣ ਨਹੀਂ ਲੜਨਗੇ। ਉਨ੍ਹਾਂ ਕਿਹਾ ਕਿ ਚੋਣ ਲਈ ਉਨ੍ਹਾਂ ਦੀ ਪਾਰਟੀ ਤੇ ਰਾਸ਼ਟਰੀ ਲੋਕ ਦਲ (ਰਾਲੋਦ) ਦਰਮਿਆਨ ਗਠਜੋੜ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ - ਬੂਟਾ ਸਿੰਘ ਦੇ ਪੁੱਤਰ ਅਰਵਿੰਦਰ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

ਅਖਿਲੇਸ਼ ਨੇ ਗੱਲਬਾਤ ਦੌਰਾਨ ਕਿਹਾ ਕਿ ਰਾਲੋਦ ਨਾਲ ਸਾਡਾ ਗਠਜੋੜ ਅੰਤਿਮ ਹੈ। ਸੀਟਾਂ ਦੀ ਵੰਡ ਨੂੰ ਅੰਤਿਮ ਰੂਪ ਦਿੱਤਾ ਜਾਣਾ ਹੈ। ਆਜ਼ਮਗੜ੍ਹ ਤੋਂ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਅਤੇ ਆਪਣੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਚਿਹਰੇ ਅਖਿਲੇਸ਼ ਨੇ ਕਿਹਾ ਕਿ ਉਹ ਵਿਧਾਨ ਸਭਾ ਚੋਣ ਨਹੀਂ ਲੜਨਗੇ। ਚੋਣਾਂ ਵਿਚ ਚਾਚਾ ਸ਼ਿਵਪਾਲ ਯਾਦਵ ਦੀ ਪ੍ਰਗਤੀਸ਼ੀਲ ਸਮਾਜਵਾਦੀ ਪਾਰਟੀ ਲੋਹੀਆ (ਪੀ. ਐੱਸ. ਪੀ. ਐੱਲ.) ਨੂੰ ਨਾਲ ਲੈਣ ਦੀ ਸੰਭਾਵਨਾ ’ਤੇ ਅਖਿਲੇਸ਼ ਨੇ ਕਿਹਾ ਕਿ ਮੈਨੂੰ ਕੋਈ ਸਮੱਸਿਆ ਨਹੀਂ। ਉਨ੍ਹਾਂ ਤੇ ਉਨ੍ਹਾਂ ਦੇ ਲੋਕਾਂ ਨੂੰ ਬਣਦਾ ਸਨਮਾਨ ਦਿੱਤਾ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News