ਜੇਕਰ ਸਟਾਰ ਪ੍ਰਚਾਰਕਾਂ ਦੀ ਸੂਚੀ ’ਚ ਨਾਂ ਹੁੰਦਾ, ਤਾਂ ਮੈਨੂੰ ਹੈਰਾਨੀ ਹੁੰਦੀ: ਮਨੀਸ਼ ਤਿਵਾੜੀ
Saturday, Feb 05, 2022 - 12:54 PM (IST)
ਨਵੀਂ ਦਿੱਲੀ (ਭਾਸ਼ਾ)— ਕਾਂਗਰਸ ਦੇ ਸੀਨੀਅਰ ਨੇਤਾ ਮਨੀਸ਼ ਤਿਵਾੜੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ’ਚ ਆਪਣਾ ਨਾਂ ਸ਼ਾਮਲ ਨਾ ਹੋਣ ਨੂੰ ਲੈ ਕੇ ਪਾਰਟੀ ’ਤੇ ਅਸਿੱਧੇ ਤੌਰ ’ਤੇ ਨਿਸ਼ਾਨਾ ਵਿੰਨਿ੍ਹਆ। ਉਨ੍ਹਾਂ ਕਿਹਾ ਕਿ ਜੇਕਰ ਇਸ ਸੂਚੀ ’ਚ ਉਨ੍ਹਾਂ ਦਾ ਨਾਂ ਹੁੰਦਾ, ਤਾਂ ਉਨ੍ਹਾਂ ਨੂੰ ਹੈਰਾਨੀ ਹੁੰਦੀ।
ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ: ਕਾਂਗਰਸ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੋਨੀਆ ਗਾਂਧੀ ਸਮੇਤ ਇਹ ਆਗੂ ਆਉਣਗੇ ਪੰਜਾਬ
ਲੋਕ ਸਭਾ ਮੈਂਬਰ ਤਿਵਾੜੀ ਨੇ ਟਵੀਟ ਕੀਤਾ, ‘‘ਜੇਕਰ ਇਸ ਸੂਚੀ ’ਚ ਨਾਂ ਹੁੰਦਾ, ਤਾਂ ਮੈਨੂੰ ਹੈਰਾਨੀ ਹੁੰਦੀ। ਹੁਣ ਕਾਰਨ ਵੀ ਕਿਸੇ ਤੋਂ ਲੁਕਿਆ ਨਹੀਂ ਹੈ।’’ ਉਨ੍ਹਾਂ ਨੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਪੁੱਤਰ ਅਤੇ ਤ੍ਰਿਣਮੂਲ ਕਾਂਗਰਸ ਦੇ ਨੇਤਾ ਅਭਿਜੀਤ ਮੁਖਰਜੀ ਦੇ ਉਸ ਟਵੀਟ ਨੂੰ ਰੀਟਵੀਟ ਕੀਤਾ, ਜਿਸ ’ਚ ਅਭਿਜੀਤ ਮੁਖਰਜੀ ਨੇ ਕਿਹਾ ਸੀ ਕਿ ਸਟਾਰ ਪ੍ਰਚਾਰਕਾਂ ਦੀ ਸੂਚੀ ’ਚ ਮਨੀਸ਼ ਤਿਵਾੜੀ ਦਾ ਨਾਂ ਸ਼ਾਮਲ ਨਾ ਕੀਤਾ ਜਾਣਾ ਕਾਂਗਰਸ ਲਈ ਦੁਖਦ ਸਥਿਤੀ ਹੈ। ਅਜਿਹੀ ਸੌੜੀ ਸੋਚ ਵਾਲੇ ਕਦਮ ਕਦੇ ਵੀ ਕਾਂਗਰਸ ਨੂੰ ਚੋਣਾਂ ਜਿੱਤਣ ’ਚ ਮਦਦ ਨਹੀਂ ਕਰਨਗੇ।
ਇਹ ਵੀ ਪੜ੍ਹੋ: ਕਾਬਿਲੇ ਤਾਰੀਫ਼: ਰਿਕਸ਼ਾ ਚਲਾ ਕੇ ਅਧਿਆਪਕ ਬਣੇ, ਰਿਟਾਇਰ ਹੋਣ ਮਗਰੋਂ ਗਰੀਬ ਬੱਚਿਆਂ ਲਈ ਦਾਨ ਕੀਤੇ 40 ਲੱਖ ਰੁਪਏ
ਦੱਸਣਯੋਗ ਹੈ ਕਿ ਕਾਂਗਰਸ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਪਾਰਟੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਕਈ ਨੇਤਾਵਾਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕ ਬਣਾਇਆ ਹੈ। ਪੰਜਾਬ ਨਾਲ ਸਬੰਧ ਰੱਖਣ ਵਾਲੇ ਤਿਵਾੜੀ ਅਤੇ ਰਾਜ ਸਭਾ ਦੇ ਸਾਬਕਾ ਨੇਤਾ ਗੁਲਾਮ ਨਬੀ ਆਜ਼ਾਦ ਨੂੰ ਇਸ ਸੂਚੀ ’ਚ ਥਾਂ ਨਹੀਂ ਮਿਲੀ ਹੈ। ਦੱਸ ਦੇਈਏ ਕਿ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਵੋਟਾਂ ਦੀ ਗਿਣਤੀ 20 ਮਾਰਚ ਨੂੰ ਹੋਵੇਗੀ।
ਇਹ ਵੀ ਪੜ੍ਹੋ: ਗੋਆ ਦਾ ਭਵਿੱਖ ਸੰਵਾਰਨਾ ਹੈ ਤਾਂ ਇਸ ਵਾਰ ‘ਆਪ’ ਨੂੰ ਪਾਓ ਵੋਟ: ਕੇਜਰੀਵਾਲ