ਕੋਰੋਨਾ ਨੇ ਵਿਗਾੜੇ ਹਾਲਾਤ, ICSE ਨੇ ਰੱਦ ਕੀਤੇ 10ਵੀਂ ਬੋਰਡ ਦੇ ਇਮਤਿਹਾਨ

04/20/2021 11:08:37 AM

ਨਵੀਂ ਦਿੱਲੀ— ਕੋਰੋਨਾ ਵਾਇਰਸ ਕਾਰਨ ਦੇਸ਼ ਵਿਚ ਹਾਲਾਤ ਦਿਨੋਂ-ਦਿਨ ਵਿਗੜਦੇ ਜਾ ਰਹੇ ਹਨ। ਕੋਰੋਨਾ ਕਾਰਨ ਬੱਚਿਆਂ ਦੀ ਪੜ੍ਹਾਈ ’ਤੇ ਵਧੇਰੇ ਅਸਰ ਵੇਖਣ ਨੂੰ ਮਿਲ ਰਿਹਾ ਹੈ, ਕਿਉਂਕਿ ਸਕੂਲ ਬੰਦ ਹਨ ਅਤੇ ਇਮਤਿਹਾਨਾਂ ਦਾ ਸਮਾਂ ਹੈ। ਕੋਰੋਨਾ ਕੇਸਾਂ ਦੇ ਵਾਧੇ ਨੂੰ ਵੇਖਦਿਆਂ ਕੌਂਸਲ ਆਫ਼ ਦਿ ਇੰਡੀਅਨ ਸਕੂਲ ਸਰਟੀਫ਼ਿਕੇਟ ਐਗਜਾਮਿਨੇਸ਼ਨ (ਸੀ. ਆਈ. ਐੱਸ. ਸੀ. ਈ.) ਨੇ ਆਈਸੀਐਸਈ (10ਵੀਂ ਜਮਾਤ) 2021 ਦੇ ਇਮਤਿਹਾਨ ਰੱਦ ਕਰਨ ਦਾ ਫੈਸਲਾ ਕੀਤਾ ਹੈ ਅਤੇ ਵਿਦਿਆਰਥੀਆਂ ਤੋਂ ਬਾਅਦ ਵਿਚ ਇਮਤਿਹਾਨ ਦੇਣ ਦੇ ਬਦਲ ਨੂੰ ਵੀ ਵਾਪਸ ਲੈ ਲਿਆ ਹੈ।  ਬੋਰਡ ਦੇ ਸਕੱਤਰ ਜੇਰੀ ਅਰਾਥੂਨ ਨੇ ਮੰਗਲਵਾਰ ਯਾਨੀ ਕਿ ਅੱਜ ਇਸ ਦਾ ਐਲਾਨ ਕੀਤਾ। 

ਇਹ ਵੀ ਪੜ੍ਹੋ– ਕੋਰੋਨਾ ਵਾਇਰਸ ਦਾ ਵੱਧਦਾ ਕਹਿਰ, JEE Main ਪ੍ਰੀਖਿਆ ਟਲੀ

PunjabKesari

ਪਿਛਲੇ ਹਫ਼ਤੇ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੇ ਇਮਤਿਹਾਨ ਨੂੰ ਮੁਲਤਵੀ ਕਰ ਦਿੱਤਾ ਸੀ। ਕੌਂਸਲ ਆਫ਼ ਦਿ ਇੰਡੀਅਨ ਸਕੂਲ ਸਰਟੀਫ਼ਿਕੇਟ ਐਗਜਾਮਿਨੇਸ਼ਨ (ਸੀ. ਆਈ. ਐੱਸ. ਸੀ. ਈ.) ਨੇ ਐਲਾਨ ਕੀਤਾ ਸੀ ਕਿ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਬਾਅਦ ’ਚ ਇਮਤਿਹਾਨ ਦੇਣ ਜਾਂ ਬਦਲਵੇਂ ਮਾਪਦੰਡਾਂ ਦੇ ਆਧਾਰ ’ਤੇ ਉਨ੍ਹਾਂ ਦੇ ਮੁਲਾਂਕਣ ਕਰਨ ਦਾ ਮੌਕਾ ਮਿਲੇਗਾ।

ਇਹ ਵੀ ਪੜ੍ਹੋ– ਕੋਵਿਡ-19 ਦਾ ਖ਼ੌਫ: ਜਾਣੋ ਭਾਰਤ ’ਚ ਹੁਣ ਤੱਕ ਕਿੰਨੇ ਲੋਕਾਂ ਨੂੰ ਲੱਗੇ ਕੋਰੋਨਾ ਟੀਕੇ

ਸੀ. ਆਈ. ਐੱਸ. ਸੀ. ਈ. ਦੇ ਸਕੱਤਰ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਅਰਾਥੂਨ ਨੇ ਕਿਹਾ ਕਿ ਦੇਸ਼ ਵਿਚ ਕੋਵਿਡ-19 ਮਹਾਮਾਰੀ ਦੀ ਮੌਜੂਦਾ ਸਥਿਤੀ ਨੂੰ ਵੇਖਦੇ ਹੋਏ, ਸੀ. ਆਈ. ਐੱਸ. ਸੀ. ਈ. ਨੇ 10ਵੀਂ ਬੋਰਡ ਦੇ ਇਮਤਿਹਾਨ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਲਈ ਵਿਦਿਆਰਥੀਆਂ ਦੀ ਸੁਰੱਖਿਆ ਪਹਿਲੀ ਤਰਜੀਹ ਹੈ। ਅਸੀਂ ਜਮਾਤ 10ਵੀਂ ਦੇ ਨਤੀਜੇ ਐਲਾਨ ਕਰਨ ਲਈ ਇਕ ਨਿਰਪੱਖ ਮਾਪਦੰਡ ਤਿਆਰ ਕਰਨ ਲਈ ਵਚਨਬੱਧ ਹਾਂ। ਨਤੀਜੇ ਐਲਾਨ ਕਰਨ ਦੀ ਤਾਰੀਖ਼ ਬਾਅਦ ਵਿਚ ਤੈਅ ਕੀਤੀ ਜਾਵੇਗੀ।

ਇਹ ਵੀ ਪੜ੍ਹੋ– ਅੱਖਾਂ ਸਾਹਮਣੇ ਆਪਣਿਆਂ ਨੂੰ ਮਰਦੇ ਵੇਖਦੇ ਰਹੇ ਪਰਿਵਾਰ, ਆਕਸੀਜਨ ਦੀ ਕਿੱਲਤ ਨਾਲ 12 ਮਰੀਜ਼ਾਂ ਦੀ ਮੌਤ

ਇਹ ਵੀ ਪੜ੍ਹੋ– ਸਾਬਕਾ ਪੀ. ਐੱਮ. ਮਨਮੋਹਨ ਸਿੰਘ ਕੋਰੋਨਾ ਪਾਜ਼ੇਟਿਵ, ਏਮਜ਼ ’ਚ ਦਾਖ਼ਲ

 


Tanu

Content Editor

Related News