ਕੁਲਗਾਮ ’ਚ IED ਧਮਾਕਾ, ਸ਼੍ਰੀਨਗਰ ’ਚ ਮਿਲਿਆ ਸ਼ੱਕੀ ਬੈਗ

01/18/2022 9:28:40 PM

ਸ਼੍ਰੀਨਗਰ (ਅਰੀਜ)– ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲੇ ਦੇ ਜਿਆਰਤ ਕਾਈਮੋਹ-ਕਾਦਰ ਰੋਡ ’ਤੇ ਮੰਗਲਵਾਰ ਨੂੰ ਆਈ. ਈ. ਡੀ. ਧਮਾਕਾ ਹੋਇਆ। ਇਕ ਪੁਲਸ ਅਧਿਕਾਰੀ ਨੇ ਕਿਹਾ ਕਿ ਇਸ ਘਟਨਾ ਵਿਚ ਕੋਈ ਜ਼ਖਮੀ ਨਹੀਂ ਹੋਇਆ ਪਰ ਇਸ ਨਾਲ ਇਲਾਕੇ ਵਿਚ ਦਹਿਸ਼ਤ ਫੈਲ ਗਈ। ਉਨ੍ਹਾਂ ਕਿਹਾ ਕਿ ਪੁਲਸ ਅਤੇ ਫੌਜ ਦੀ ਟੀਮ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ।

ਇਹ ਖ਼ਬਰ ਪੜ੍ਹੋ- ਮੇਸੀ ਤੇ ਸਾਲਾਹ ਨੂੰ ਪਿੱਛੇ ਛੱਡ ਲੇਵਾਂਡੋਵਸਕੀ ਨੇ ਜਿੱਤਿਆ ਫੀਫਾ ਦੇ ਸਰਵਸ੍ਰੇਸ਼ਠ ਖਿਡਾਰੀ ਦਾ ਪੁਰਸਕਾਰ


ਉਥੇ ਹੀ ਸ਼੍ਰੀਨਗਰ ਦੇ ਕਮਰਵਾੜੀ ਨੇੜੇ ਇਕ ਸ਼ੱਕੀ ਬੈਗ ਮਿਲਿਆ ਪਰ ਬੈਗ ਵਿਚੋਂ ਕੁਝ ਨਹੀਂ ਮਿਲਿਆ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਬੈਗ ਮਿਲਦੇ ਹੀ ਬੰਬ ਨਸ਼ਟ ਕਰਨ ਵਾਲੇ ਦਸਤੇ ਨੂੰ ਮੌਕੇ ’ਤੇ ਬੁਲਾਇਆ ਗਿਆ। ਅਧਿਕਾਰੀ ਨੇ ਕਿਹਾ ਕਿ ਜਾਂਚ ਕਰਨ ’ਤੇ ਬੈਗ ਖਾਲੀ ਨਿਕਲਿਆ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਅਸਥਾਈ ਰੂਪ ਨਾਲ ਰੋਕੀ ਗਈ ਆਵਾਜਾਈ ਨੂੰ ਬਹਾਲ ਕਰ ਦਿੱਤਾ ਗਿਆ ਹੈ। 

ਇਹ ਖ਼ਬਰ ਪੜ੍ਹੋ- ਪਾਕਿ ਗੇਂਦਬਾਜ਼ ਮੁਹੰਮਦ ਹਸਨੈਨ ਦਾ ਐਕਸ਼ਨ ਸ਼ੱਕੀ, ICC ਕਰੇਗਾ ਜਾਂਚ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

Gurdeep Singh

This news is Content Editor Gurdeep Singh