ਜੰਮੂ ਕਸ਼ਮੀਰ : ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟਿਆ ਗਿਆ IED ਬਰਾਮਦ
Thursday, Feb 22, 2024 - 12:00 PM (IST)
ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਦੇ ਕਠੁਆ ਜ਼ਿਲ੍ਹੇ 'ਚ ਵੀਰਵਾਰ ਨੂੰ ਸਰਹੱਦੀ ਸੁਰੱਖਿਆ ਫ਼ੋਰਸ ਨੇ ਅੰਤਰਰਾਸ਼ਟਰੀ ਸਰਹੱਦ ਕੋਲ ਆਈ.ਈ.ਡੀ. (ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ) ਬਰਾਮਦ ਕੀਤਾ, ਜਿਸ ਨੂੰ ਡਰੋਨ ਰਾਹੀਂ ਸੁੱਟਿਆ ਗਿਆ ਸੀ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਆਈ.ਈ.ਡੀ. ਜ਼ੀਰੋ ਲਾਈਨ ਕੋਲ ਮਨਿਆਰੀ ਪੋਸਟ ਖੇਤਰ 'ਚ ਤਲਾਸ਼ੀ ਮੁਹਿੰਮ ਦੌਰਾਨ ਮਿਲਿਆ।
ਇਹ ਵੀ ਪੜ੍ਹੋ : ਫਾਰੂਕ ਅਬਦੁੱਲਾ ਨੇ ਕਸ਼ਮੀਰ 'ਚ ਇਲੈਕਟ੍ਰਿਕ ਰੇਲ ਸ਼ੁਰੂ ਕਰਨ 'ਤੇ PM ਮੋਦੀ ਦੀ ਕੀਤੀ ਤਾਰੀਫ਼
ਇਹ ਤਲਾਸ਼ੀ ਮੁਹਿੰਮ ਬੀ.ਐੱਸ.ਐੱਫ. ਦੇ ਜਵਾਨਾਂ ਨੇ ਸਵੇਰੇ ਇਕ ਪਾਕਿਤਾਨੀ ਡਰੋਨ ਦੇਖਣ ਤੋਂ ਬਾਅਦ ਸ਼ੁਰੂ ਕੀਤੀ ਸੀ ਅਤੇ ਡਰੋਨ ਨੂੰ ਸੁੱਟਣ ਲਈ ਗੋਲੀਬਾਰੀ ਕੀਤੀ ਗਈ ਸੀ। ਅਧਿਕਾਰੀ ਨੇ ਕਿਹਾ ਕਿ ਆਖ਼ਰੀ ਵੇਰਵਾ ਮਿਲਣ ਤੱਕ ਤਲਾਸ਼ੀ ਮੁਹਿੰਮ ਜਾਰੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਮੰਨਿਆ ਜਾ ਰਿਹਾ ਹੈ ਕਿ ਇਹ ਡਰੋਨ ਪਾਕਿਸਤਾਨ ਵੱਲ ਵਾਪਸ ਚੱਲਾ ਗਿਆ। ਉਨ੍ਹਾਂ ਅਨੁਸਾਰ ਇਕ ਸਰਹੱਦੀ ਪਿੰਡ 'ਚ ਸੁੱਟੇ ਗਏ ਆਈ.ਈ.ਡੀ. ਦੀ ਮਾਹਿਰ ਜਾਂਚ ਕਰ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8