BJP ਸੱਤਾ 'ਚ ਆਈ ਤਾਂ ਰਿਜ਼ਰਵੇਸ਼ਨ ਖ਼ਤਮ ਕਰ ਦੇਵੇਗੀ, ਯੋਗੀ ਨਹੀਂ ਰਹਿਣਗੇ ਮੁੱਖ ਮੰਤਰੀ: ਕੇਜਰੀਵਾਲ

05/16/2024 12:34:05 PM

ਲਖਨਊ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਭਾਜਪਾ ਜੇਕਰ ਲੋਕ ਸਭਾ ਚੋਣਾਂ ਮਗਰੋਂ ਫਿਰ ਤੋਂ ਕੇਂਦਰ ਦੀ ਸੱਤਾ ਵਿਚ ਆਈ ਤਾਂ ਉਹ ਸੰਵਿਧਾਨ ਬਦਲ ਦੇਵੇਗੀ ਅਤੇ ਰਿਜ਼ਰਵੇਸ਼ਨ ਹਟਾ ਦੇਵੇਗੀ। ਆਮ ਆਦਮੀ ਪਾਰਟੀ (ਆਪ) ਦੇ ਨੇਤਾ ਕੇਜਰੀਵਾਲ ਨੇ ਇੱਥੇ ਸਮਾਜਵਾਜੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਵਿਚ ਕਿਹਾ ਕਿ ਭਾਜਪਾ ਦੀ ਪੂਰੀ ਤਿਆਰੀ ਹੈ ਕਿ ਜੇਕਰ ਇਹ ਜਿੱਤ ਗਏ ਤਾਂ ਸੰਵਿਧਾਨ ਨੂੰ ਬਦਲ ਕੇ ਅਨੁਸੂਚਿਤ ਜਾਤੀ (SC), ਅਨੁਸੂਚਿਤ ਜਨਜਾਤੀ (ST) ਅਤੇ ਹੋਰ ਪਿਛੜੇ ਵਰਗ (OBC) ਦਾ ਰਿਜ਼ਰਵੇਸ਼ਨ ਖ਼ਤਮ ਕਰ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ-  ਵਿਦੇਸ਼ੀ ਰੇਡੀਓ ਅਤੇ ਟੀ. ਵੀ . ’ਤੇ ਪੰਜਾਬੀ ਐੱਨ. ਆਰ. ਆਈਜ਼. ਦਾ ਰੌਲਾ, ਵੋਟ ਪਾਉਣ ’ਚ ਫਾਡੀ

ਕੇਜਰੀਵਾਲ ਨੇ ਆਪਣਾ ਇਹ ਦਾਅਵਾ ਦੋਹਰਾਇਆ ਕਿ ਜੇਕਰ ਭਾਜਪਾ ਸੱਤਾ ਵਿਚ ਆਈ ਤਾਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਹਟਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਜਿੱਤ ਗਈ ਤਾਂ 2 ਤੋਂ 3 ਮਹੀਨੇ ਦੇ ਅੰਦਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਹੁਦੇ ਤੋਂ ਹਟਾ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਲਏ ਨਹੀਂ, ਸਗੋਂ ਅਮਿਤ ਸ਼ਾਹ ਜੀ ਨੂੰ ਪ੍ਰਧਾਨ ਮੰਤਰੀ ਬਣਾਉਣ ਲਈ ਵੋਟਾਂ ਮੰਗ ਰਹੇ ਹਨ। 

ਉਨ੍ਹਾਂ ਕਿਹਾ ਕਿ ਜਦੋਂ ਮੋਦੀ 2014 ਵਿਚ ਮੋਦੀ ਜੀ ਪ੍ਰਧਾਨ ਮੰਤਰੀ ਬਣੇ ਸਨ ਤਾਂ ਉਨ੍ਹਾਂ ਨੇ ਖੁਦ ਇਹ ਨਿਯਮ ਬਣਾਇਆ ਸੀ ਕਿ ਭਾਜਪਾ ਸੰਗਠਨ ਅਤੇ ਪਾਰਟੀ ਦੀਆਂ ਸਰਕਾਰਾਂ ਵਿਚ 75 ਸਾਲ ਤੋਂ ਵੱਧ ਉਮਰ ਦੇ ਕਿਸੇ ਵੀ ਵਿਅਕਤੀ ਨੂੰ ਕਿਸੇ ਅਹੁਦੇ ’ਤੇ ਨਹੀਂ ਰੱਖਿਆ ਜਾਵੇਗਾ। ਕੇਜਰੀਵਾਲ ਨੇ ਕਿਹਾ ਇਸ ਨਿਯਮ ਦੇ ਤਹਿਤ  ਲਾਲ ਕ੍ਰਿਸ਼ਨ ਅਡਵਾਨੀ ਜੀ ਅਤੇ ਮੁਰਲੀ ​​ਮਨੋਹਰ ਜੋਸ਼ੀ ਜੀ ਸਭ ਤੋਂ ਪਹਿਲਾਂ 'ਸੇਵਾਮੁਕਤ' ਹੋਏ ਸਨ। ਇਸ ਤੋਂ ਬਾਅਦ ਸਾਰੇ ਨੇਤਾ 'ਸੇਵਾਮੁਕਤ' ਹੋ ਗਏ।  ਉਨ੍ਹਾਂ ਦਾਅਵਾ ਕੀਤਾ ਕਿ ਇਸ ਨਿਯਮ ਤਹਿਤ ਮੋਦੀ ਪ੍ਰਧਾਨ ਮੰਤਰੀ ਦਾ ਅਹੁਦਾ ਛੱਡ ਕੇ ਅਮਿਤ ਸ਼ਾਹ ਨੂੰ ਇਸ ਅਹੁਦੇ 'ਤੇ ਨਿਯੁਕਤ ਕਰਨਗੇ। ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ ਲੋਕ ਸਭਾ ਚੋਣਾਂ ਦੇ ਪਹਿਲੇ ਚਾਰ ਗੇੜਾਂ 'ਚ ਹਾਰ ਗਈ ਹੈ।

ਇਹ ਵੀ ਪੜ੍ਹੋ- 17.50 ਕਰੋੜ ਦੇ ਟੀਕੇ ਨਾਲ ਬਚੀ ਹਿਰਦੇਆਂਸ਼ ਦੀ ਜਾਨ, ਕੰਪਨੀ ਤੇ ਪੁਲਸ ਦੀ ਮਦਦ ਨਾਲ ਬੱਚੇ ਨੂੰ ਮਿਲੀ ਨਵੀ ਜ਼ਿੰਦਗੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


Tanu

Content Editor

Related News