ਜੇਕਰ ਭਾਜਪਾ ਸੱਤਾ ''ਚ ਪਰਤਦੀ ਹੈ ਤਾਂ ਉਹ ਸੰਵਿਧਾਨ ਬਦਲ ਦੇਵੇਗੀ: ਪ੍ਰਿਯੰਕਾ ਗਾਂਧੀ
Saturday, Apr 27, 2024 - 03:29 PM (IST)

ਧਰਮਪੁਰ- ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਸੱਤਾਧਾਰੀ ਭਾਜਪਾ ਪਾਰਟੀ ਦੀ ਅਗਵਾਈ ਭਾਵੇਂ ਹੀ ਅਜੇ ਇਸ ਗੱਲ ਤੋਂ ਇਨਕਾਰ ਕਰਨ ਦਾ ਵਿਖਾਵਾ ਕਰ ਰਿਹਾ ਹੋਵੇ ਪਰ ਜੇਕਰ ਪਾਰਟੀ ਸੱਤਾ 'ਚ ਵਾਪਸ ਆਈ ਤਾਂ ਉਹ ਸੰਵਿਧਾਨ ਬਦਲ ਦੇਵੇਗੀ ਅਤੇ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਵਾਂਝੇ ਕਰ ਦੇਵੇਗੀ। ਪ੍ਰਿਯੰਕਾ ਨੇ ਆਦਿਵਾਸੀ ਬਹੁਲ ਵਲਸਾਡ ਜ਼ਿਲ੍ਹੇ ਦੇ ਧਰਮਪੁਰ ਪਿੰਡ ਵਿਚ ਅਨੁਸੂਚਿਤ ਜਾਤੀ ਵਲਸਾਡ ਲੋਕ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਅਨੰਤ ਪਟੇਲ ਦੇ ਸਮਰਥਨ ਵਿਚ ਆਯੋਜਿਤ ਇਕ ਰੈਲੀ ਵਿਚ ਕਿਹਾ ਕਿ ਭਾਜਪਾ ਨੇਤਾ ਅਤੇ ਉਮੀਦਵਾਰ ਆਖ ਰਹੇ ਹਨ ਕਿ ਉਹ ਸੰਵਿਧਾਨ ਬਦਲ ਦੇਣਗੇ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਤੋਂ ਇਨਕਾਰ ਕਰ ਰਹੇ ਹਨ। ਇਹ ਉਨ੍ਹਾਂ ਦੀ ਰਣਨੀਤੀ ਹੈ।
ਇਹ ਵੀ ਪੜ੍ਹੋ- ਸਕਰੈਪ ਮਾਫੀਆ ਰਵੀ ਅਤੇ ਉਸ ਦੀ ਪ੍ਰੇਮਿਕਾ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ, ਥਾਈਲੈਂਡ ਨੇ ਕੀਤਾ ਸੀ ਡਿਪੋਰਟ
ਪ੍ਰਿਯੰਕਾ ਨੇ ਕਿਹਾ ਕਿ ਸ਼ੁਰੂ ਵਿਚ ਉਹ ਹਮੇਸ਼ਾ ਇਨਕਾਰ ਕਰਨਗੇ ਕਿ ਉਹ ਕੀ ਕਰਨਾ ਚਾਹੁੰਦੇ ਹਨ ਪਰ ਸੱਤਾ ਵਿਚ ਆਉਣ ਤੋਂ ਬਾਅਦ ਉਹ ਇਸ ਨੂੰ ਲਾਗੂ ਕਰਨਗੇ। ਉਹ ਆਮ ਲੋਕਾਂ ਨੂੰ ਕਮਜ਼ੋਰ ਕਰਨ ਅਤੇ ਉਨ੍ਹਾਂ ਨੂੰ ਸਾਡੇ ਸੰਵਿਧਾਨ ਵਿਚ ਦਿੱਤੇ ਅਧਿਕਾਰਾਂ ਤੋਂ ਵਾਂਝੇ ਕਰਨ ਲਈ ਸੰਵਿਧਾਨ ਨੂੰ ਬਦਲਣਾ ਚਾਹੁੰਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਕਿਹਾ ਕਿ ਉਹ ਚੋਣਾਂ ਦੌਰਾਨ 'ਸੁਪਰਮੈਨ' ਵਾਂਗ ਮੰਚ 'ਤੇ ਆਉਂਦੇ ਸਨ ਪਰ ਤੁਹਾਨੂੰ ਚਾਹੀਦਾ ਹੈ ਉਨ੍ਹਾਂ ਨੂੰ "ਮਹਿੰਗਾਈ ਮੈਨ" ਵਜੋਂ ਯਾਦ ਰੱਖਣਾ ਚਾਹੀਦਾ ਹੈ।
ਇਹ ਵੀ ਪੜ੍ਹੋ- 'ਜੇਲ੍ਹ ਦਾ ਜਵਾਬ ਵੋਟ ਤੋਂ' CM ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 'ਆਪ' ਵਰਕਰਾਂ ਨੇ ਕੀਤਾ ਪ੍ਰਦਰਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8