ਲੋਕ ਸਾਵਧਾਨੀ ਵਰਤਨ ਤਾਂ ਨਹੀਂ ਆਏਗੀ ਕੋਰੋਨਾ ਦੀ ਤੀਜੀ ਲਹਿਰ : ਏਮਜ਼ ਮੁਖੀ
Friday, Jul 02, 2021 - 10:03 AM (IST)
ਨਵੀਂ ਦਿੱਲੀ– ਦੇਸ਼ ’ਚ ਕੋਰੋਨਾ ਵਾਇਰਸ ਦੀ ਪਹਿਲੀ ਤੇ ਦੂਜੀ ਲਹਿਰ ਤੋਂ ਬਾਅਦ ਸੰਭਾਵੀ ਤੀਜੀ ਲਹਿਰ ਦੀ ਚਰਚਾ ਜ਼ੋਰਾਂ ’ਤੇ ਹੈ। ਸੂਬਾ ਸਰਕਾਰਾਂ ਪਹਿਲਾਂ ਤੋਂ ਹੀ ਸੰਭਾਵੀ ਤੀਜੀ ਲਹਿਰ ਨਾਲ ਨਜਿੱਠਣ ਦੀਆਂ ਤਿਆਰੀਆਂ ’ਚ ਜੁਟੀਆਂ ਹਨ। ਇਸ ਦੌਰਾਨ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ (ਏਮਜ਼) ਦੇ ਡਾਇਰੈਕਟਰ ਡਾ. ਰਣਦੀਪ ਗੁਲੇਰੀਆ ਨੇ ਮਹੱਤਵਪੂਰਨ ਜਾਣਕਾਰੀ ਦਿੱਤੀ ਹੈ।
ਇਹ ਵੀ ਪੜ੍ਹੋ : ਰਾਜ ਸਭਾ ਦੇ 93 ਤੇ ਲੋਕ ਸਭਾ ਦੇ 80 ਫੀਸਦੀ ਮੈਂਬਰਾਂ ਨੂੰ ਲੱਗੇ ਕੋਰੋਨਾ ਟੀਕੇ
ਉਨ੍ਹਾਂ ਵੀਰਵਾਰ ਨੂੰ ਕਿਹਾ ਕਿ ਜੇ ਲੋਕ ਸਾਵਧਾਨੀ ਵਰਤਦੇ ਹਨ ਤੇ ਭਾਰਤ ਇਕ ਵੱਡੀ ਆਬਾਦੀ ਦਾ ਟੀਕਾਕਰਨ ਕਰਨ ਦੇ ਸਮਰਥ ਹੁੰਦਾ ਹੈ ਤਾਂ ਸ਼ਾਇਦ ਕੋਵਿਡ ਮਹਾਮਾਰੀ ਦੀ ਤੀਜੀ ਲਹਿਰ ਨਾ ਆਏ। ਡਾ. ਗੁਲੇਰੀਆ ਨੇ ਕਿਹਾ ਕਿ ਇਹ ਇਸ ਗੱਲ ’ਤੇ ਨਿਰਭਰ ਕਰਦਾ ਹੈ ਕਿ ਅਸੀਂ ਕਿਸ ਤਰ੍ਹਾਂ ਦਾ ਵਿਵਹਾਰ ਕਰਦੇ ਹਾਂ। ਇਸੇ ਤਰ੍ਹਾਂ ਟੀਕਿਆਂ ਦੇ ਮਿਸ਼ਰਣ ’ਤੇ ਆਪਣੇ ਵਿਚਾਰ ਦਿੰਦੇ ਹੋਏ ਏਮਜ਼ ਦੇ ਡਾਇਰੈਕਟਰ ਨੇ ਕਿਹਾ ਕਿ ਖੁਰਾਕ ਦੇ ਮਿਸ਼ਰਣ ’ਤੇ ਜ਼ਿਆਦਾ ਡਾਟਾ ਦੀ ਲੋੜ ਹੈ। ਜੋ ਅਧਿਐਨ ਸਾਹਮਣੇ ਆਏ ਹਨ, ਉਨ੍ਹਾਂ ਤੋਂ ਪਤਾ ਲੱਗਦਾ ਹੈ ਕਿ ਇਹ ਅਸਰਦਾਰ ਹੋ ਸਕਦਾ ਹੈ। ਦੇਸ਼ ’ਚ ਕੋਵਿਡ ਦੇ ਐਕਟਿਵ ਕੇਸਾਂ ਦੀ ਗਿਣਤੀ ’ਤੇ ਡਾ. ਗੁਲੇਰੀਆ ਨੇ ਸਲਾਹ ਦਿੱਤੀ ਕਿ ਦੇਸ਼ ’ਚ ਕਈ ਖੇਤਰ ਅਜਿਹੇ ਹਨ, ਜਿਥੇ ਪਾਜ਼ੇਟਿਵਟੀ ਰੇਟ ਜ਼ਿਆਦਾ ਹੈ ਤੇ ਇਸ ਨੂੰ ਫੈਲਣ ਤੋਂ ਰੋਕਣ ਲਈ ਹਮਲਾਵਰ ਢੰਗ ਨਾਲ ਨਜਿੱਠਣ ਦੀ ਲੋੜ ਹੈ।
ਇਹ ਵੀ ਪੜ੍ਹੋ : ਲਾਲ ਕਿਲ੍ਹੇ 'ਤੇ ਹਿੰਸਾ ਮਾਮਲੇ 'ਚ ਫੜੇ ਗਏ ਬੂਟਾ ਸਿੰਘ ਨੂੰ 5 ਦਿਨਾਂ ਦੀ ਪੁਲਸ ਰਿਮਾਂਡ 'ਤੇ ਭੇਜਿਆ