ਬੰਗਾਲ ''ਚ CAA ਲਾਗੂ ਕਰਨ ਲਈ ਮੇਰੀ ਲਾਸ਼ ਤੋਂ ਲੰਘਣਾ ਹੋਵੇਗਾ : ਮਮਤਾ

12/16/2019 10:24:00 PM

ਕੋਲਕਾਤਾ — ਨਾਗਰਿਕਤਾ ਸੋਧ ਕਾਨੂੰਨ 'ਤੇ ਦੇਸ਼ਭਰ ਤੋਂ ਹਿੰਸਕ ਵਿਰੋਧ ਪ੍ਰਦਰਸ਼ਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੌਰਾਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਜੇਕਰ ਤੁਸੀ ਮੇਰੀ ਸਰਕਾਰ ਨੂੰ ਬਰਖਾਸਤ ਕਰਨਾ ਚਾਹੁੰਦੇ ਹੋ ਤਾਂ ਕਰ ਦਿਓ, ਪਰ ਮੈਂ ਕਦੇ ਵੀ ਨਾਗਰਿਕਤਾ ਸੋਧ ਐਕਟ (ਸੀ.ਏ.ਏ.) ਨੂੰ ਪੱਛਮੀ ਬੰਗਾਲ 'ਚ ਲਾਗੂ ਨਹੀਂ ਹੋਣ ਦਿਆਂਗੀ।
ਉਨ੍ਹਾਂ ਕਿਹਾ ਕਿ ਜੇਕਰ ਉਹ ਨਾਗਰਿਕਤਾ ਸੋਧ ਕਾਨੂੰਨ ਲਾਗੁ ਕਰਨਾ ਚਾਹੁੰਦੇ ਹਨ ਤਾਂ ਇਸ ਦੇ ਲਈ ਉਨ੍ਹਾਂ ਨੂੰ ਮੇਰੀ ਲਾਸ਼ ਤੋਂ ਲੰਘਣਾ ਪਵੇਗਾ। ਸੀ.ਐੱਮ. ਮਮਤਾ ਬੈਨਰਜੀ ਨੇ ਕੋਲਕਾਤਾ 'ਚ ਕਿਹਾ ਕਿ ਸਾਡਾ ਵਿਰੋਧ ਪ੍ਰਦਰਸ਼ਨ ਉਦੋਂ ਤਕ ਜਾਰੀ ਰਹੇਗਾ, ਜਦੋਂ ਤਕ ਐੱਨ.ਆਰ.ਸੀ. ਅਤੇ ਨਾਗਰਿਕਤਾ ਸੋਧ ਕਾਨੂੰਨ ਕੇਂਦਰ ਸਰਕਾਰ ਵਾਪਸ ਨਹੀਂ ਲੈ ਲੈਂਦੀ।
ਦੂਜੇ ਪਾਸੇ ਕੋਲਕਾਤਾ ਹਾਈ ਕੋਰਟ ਨੇ ਨਾਗਰਿਕਤਾ ਕਾਨੂੰਨ ਖਿਲਾਫ ਜਾਰੀ ਪ੍ਰਦਰਸ਼ਨ ਦੇ ਹਿੰਸਕ ਹੋਣ ਤੋਂ ਬਅਦ ਹੁਣ ਸੂਬੇ 'ਚ ਵਿਗੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਮਮਤਾ ਬੈਨਰਜੀ ਸਰਕਾਰ ਤੋਂ ਬੁੱਧਵਾਰ ਤਕ ਰਿਪੋਰਟ ਦਾਖਲ ਕਰਨ ਨੂੰ ਕਿਹਾ ਹੈ। ਹਾਈ ਕੋਰਟ ਦੇ ਮੁੱਖ ਜੱਜ ਦੀ ਪ੍ਰਧਾਨਗੀ ਵਾਲੀ ਬੈਂਚ ਇਸ ਮਾਮਲੇ 'ਤੇ ਸੁਣਵਾਈ ਕਰੇਗੀ।

Inder Prajapati

This news is Content Editor Inder Prajapati