ਵਿਨੇਸ਼ ਜੇਕਰ 'ਦੇਸ਼ ਦੀ ਬੇਟੀ' ਤੋਂ 'ਕਾਂਗਰਸ ਦੀ ਬੇਟੀ' ਬਣਨਾ ਚਾਹੁੰਦੀ ਹੈ ਤਾਂ ਸਾਨੂੰ ਕੀ ਇਤਰਾਜ਼ : ਵਿਜ
Friday, Sep 06, 2024 - 05:22 PM (IST)

ਹਰਿਆਣਾ (ਭਾਸ਼ਾ)- ਹਰਿਆਣਾ ਭਾਜਪਾ ਦੇ ਸੀਨੀਅਰ ਨੇਤਾ ਅਨਿਲ ਵਿਜ ਨੇ ਸ਼ੁੱਕਰਵਾਰ ਨੂੰ ਪਹਿਲਵਾਨ ਵਿਨੇਸ਼ ਫੋਗਾਟ ਦੇ ਕਾਂਗਰਸ 'ਚ ਸ਼ਾਮਲ ਹੋਣ 'ਤੇ ਤੰਜ਼ ਕੱਸਦੇ ਹੋਏ ਕਿਹਾ ਕਿ ਜੇਕਰ ਉਹ 'ਦੇਸ਼ ਦੀ ਬੇਟੀ' ਤੋਂ 'ਕਾਂਗਰਸ ਦੀ ਬੇਟੀ' ਬਣਨਾ ਚਾਹੁੰਦੀ ਹੈ ਤਾਂ ਉਨ੍ਹਾਂ ਨੂੰ ਕੀ ਇਤਰਾਜ਼ ਹੋ ਸਕਦਾ ਹੈ। ਉਨ੍ਹਾਂ ਤੋਂ ਹਰਿਆਣਾ ਨਾਲ ਤਾਲੁਕ ਰੱਖਣ ਵਾਲੀ ਫੋਗਾਟ ਅਤੇ ਇਕ ਹੋਰ ਪਹਿਲਵਾਨ ਬਜਰੰਗ ਪੂਨੀਆ ਬਾਰੇ ਪੁੱਛਿਆ ਗਿਆ ਸੀ। ਦੋਵੇਂ ਹੀ ਰਾਜ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕਾਂਗਰਸ 'ਚ ਸ਼ਾਮਲ ਹੋ ਗਏ।
ਹਰਿਆਣਾ ਦੇ ਸਾਬਕਾ ਮੰਤਰੀ ਨੇ ਕਿਹਾ,''...ਜੇਕਰ ਉਹ ਦੇਸ਼ ਦੀ ਬੇਟੀ ਤੋਂ ਕਾਂਗਰਸ ਦੀ ਬੇਟੀ ਬਣਨਾ ਚਾਹੁੰਦੀ ਹੈ ਤਾਂ ਸਾਨੂੰ ਕੀ ਇਤਰਾਜ਼ ਹੈ।'' ਵਿਜ ਨੇ ਕਿਹਾ ਕਿ ਕਾਂਗਰਸ ਪਹਿਲੇ ਦਿਨ ਤੋਂ ਹੀ ਇਨ੍ਹਾਂ ਖਿਡਾਰੀਆਂ ਨੂੰ ਆਪਣੇ ਨਾਲ ਲਿਆਉਣ ਦੀ ਕੋਸ਼ਿਸ਼ ਕਰ ਰਹੀ ਸੀ ਅਤੇ ਉਨ੍ਹਾਂ ਦੇ ਕਹਿਣ 'ਤੇ ਹੀ ਪਹਿਲਵਾਨਾਂ ਨੇ ਦਿੱਲੀ 'ਚ ਅੰਦੋਲਨ ਸ਼ੁਰੂ ਕੀਤਾ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ (ਕਾਂਗਰਸ ਦੀ) ਉਕਸਾਹਟ ਕਾਰਨ ਹੀ (ਦਿੱਲੀ 'ਚ) ਵਿਰੋਧ ਪ੍ਰਦਰਸ਼ਨ ਚੱਲ ਰਿਹਾ ਸੀ, ਨਹੀਂ ਤਾਂ ਮਾਮਲਾ ਪਹਿਲੇ ਹੀ ਸੁਲਝ ਗਿਆ ਹੁੰਦਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8