ਜੇ ਤੁਸੀਂ ਵੀ 4 ਤੋਂ 15 ਜੁਲਾਈ ਤੱਕ ਚਾਰਧਾਮ ਯਾਤਰਾ ’ਤੇ ਜਾਣ ਦੀ ਬਣਾ ਰਹੇ ਹੋ ਯੋਜਨਾ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

06/29/2023 8:32:32 AM

ਦੇਹਰਾਦੂਨ (ਬਿਉਰੋ) - ਜੇ ਤੁਸੀਂ 4 ਤੋਂ 15 ਜੁਲਾਈ ਤੱਕ ਚਾਰਧਾਮ ਯਾਤਰਾ ’ਤੇ ਜਾਣ ਦੀ ਯੋਜਨਾ ਬਣਾ ਰਹੇ ਹੋ ਤਾਂ ਇੱਕ ਵਾਰ ਮੁੜ ਉਸ ’ਤੇ ਵਿਚਾਰ ਕਰੋ। ਕਾਂਵੜ ਯਾਤਰਾ ਨੂੰ ਧਿਆਨ ’ਚ ਰਖਦਿਆਂ ਸੈਰ ਸਪਾਟਾ ਵਿਭਾਗ ਨੇ ਸ਼ਰਧਾਲੂਆਂ ਨੂੰ ਇਸ ਸਮੇਂ ਦੌਰਾਨ ਚਾਰਧਾਮ ਯਾਤਰਾ ਤੋਂ ਬਚਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਹਰਿਦੁਆਰ ਅਤੇ ਰਿਸ਼ੀਕੇਸ਼ ਵਿੱਚ ਕਾਂਵੜੀਆਂ ਦੀ ਭਾਰੀ ਭੀੜ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਅਣਪਛਾਤੇ ਬੰਦੂਕਧਾਰੀਆਂ ਨੇ ਘਰ 'ਚ ਦਾਖ਼ਲ ਹੋ ਚਲਾਈਆਂ ਅੰਨ੍ਹੇਵਾਹ ਗੋਲੀਆਂ, ਇਕੋ ਪਰਿਵਾਰ ਦੇ 9 ਮੈਂਬਰਾਂ ਦੀ ਮੌਤ

ਜੂਨ ਤੋਂ ਬਾਅਦ ਚਾਰਧਾਮ ਯਾਤਰਾ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿਚ ਕਾਫੀ ਕਮੀ ਆ ਜਾਂਦੀ ਹੈ। ਰੋਜ਼ਾਨਾ 60 ਹਜ਼ਾਰ ਤੱਕ ਪਹੁੰਚਣ ਵਾਲੇ ਯਾਤਰੀਆਂ ਦੀ ਗਿਣਤੀ ਹੁਣ 28 ਹਜ਼ਾਰ ਤੱਕ ਪਹੁੰਚ ਗਈ ਹੈ ਪਰ ਜੁਲਾਈ ਵਿੱਚ ਸ਼ੁਰੂ ਹੋਣ ਵਾਲੇ ਕਾਂਵੜ ਮੇਲੇ ਕਾਰਨ ਹਰਿਦੁਆਰ ਅਤੇ ਰਿਸ਼ੀਕੇਸ਼ ਵਿੱਚ ਸ਼ਰਧਾਲੂਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ: ਅਮਰੀਕੀ H-1B ਵੀਜ਼ਾ ਧਾਰਕਾਂ ਲਈ ਕੈਨੇਡਾ ਨੇ ਕੀਤਾ ਵੱਡਾ ਐਲਾਨ, ਪਰਿਵਾਰਾਂ ਨੂੰ ਵੀ ਮਿਲੇਗਾ ਫ਼ਾਇਦਾ

ਕਾਂਵੜੀਆਂ ਦੀ ਭੀੜ ਚਾਰ ਧਾਮ ਯਾਤਰਾ ਨੂੰ ਵੀ ਪ੍ਰਭਾਵਿਤ ਕਰ ਸਕਦੀ ਹੈ। ਇਸ ਨੂੰ ਵੇਖਦਿਆਂ ਸੈਰ ਸਪਾਟਾ ਵਿਭਾਗ ਨੇ ਇੱਕ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਹੈ ਕਿ ਹਰਿਦੁਆਰ ਅਤੇ ਰਿਸ਼ੀਕੇਸ਼ ਰੂਟ ’ਤੇ ਭਾਰੀ ਭੀੜ ਅਤੇ ਸੜਕ ਦੀ ਸਫਾਈ ਨਾ ਹੋਣ ਕਾਰਨ ਸ਼ਰਧਾਲੂਆਂ ਦੀ ਯਾਤਰਾ ਵਿੱਚ ਰੁਕਾਵਟ ਆ ਸਕਦੀ ਹੈ।

ਇਹ ਵੀ ਪੜ੍ਹੋ: ਖ਼ੁਸ਼ਖ਼ਬਰੀ, ਕੈਨੇਡਾ 'ਚ ਹੁਣ ਵਰਕ ਪਰਮਿਟ ਧਾਰਕ ਬਿਨਾਂ ਸਟੱਡੀ ਪਰਮਿਟ ਦੇ ਦੇਸ਼ 'ਚ ਕਰ ਸਕਦੇ ਹਨ ਪੜ੍ਹਾਈ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News