ਕੇਂਦਰ ਸਰਕਾਰ ਦੀ ਚਿਤਾਵਨੀ : ਸਮੂਹਿਕ ਪ੍ਰੋਗਰਾਮ ’ਚ ਸ਼ਾਮਲ ਹੋਣ ਲਈ ਟੀਕਾਕਰਨ ਜ਼ਰੂਰੀ

Friday, Sep 03, 2021 - 10:43 AM (IST)

ਨਵੀਂ ਦਿੱਲੀ (ਭਾਸ਼ਾ)- ਕੇਂਦਰ ਸਰਕਾਰ ਨੇ ਚਿਤਾਵਨੀ ਦਿੱਤੀ ਹੈ ਕਿ ਸਮੂਹਿਕ ਪ੍ਰੋਗਰਾਮਾਂ ਦੇ ਆਯੋਜਨ ਤੋਂ ਬਚਣਾ ਚਾਹੀਦਾ ਹੈ ਪਰ ਜੇ ਇਨ੍ਹਾਂ ਵਿਚ ਸ਼ਾਮਲ ਹੋਣਾ ਜ਼ਰੂਰੀ ਹੋਵੇ ਤਾਂ ਪੂਰਨ ਟੀਕਾਕਰਨ ਵੀ ਜ਼ਰੂਰੀ ਹੋਣਾ ਚਾਹੀਦਾ ਹੈ। ਸਰਕਾਰ ਨੇ ਲੋਕਾਂ ਨੂੰ ਕੋਵਿਡ-ਰੋਕੂ ਟੀਕੇ ਲਵਾਉਣ ਅਤੇ ਖਾਸ ਤੌਰ ’ਤੇ ਤਿਉਹਾਰਾਂ ਦੇ ਮੌਸਮ ਦੌਰਾਨ ਕੋਵਿਡ ਸਬੰਧੀ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਸਰਕਾਰ ਨੇ ਚਿਤਾਵਨੀ ਦਿੱਤੀ ਕਿ ਹਫਤਾਵਾਰੀ ਇਨਫੈਕਸ਼ਨ ਦਰ ਵਿਚ ਭਾਵੇਂ ਕੁਲ ਮਿਲਾ ਕੇ ਕਮੀ ਵੇਖਣ ਨੂੰ ਮਿਲ ਰਹੀ ਹੈ ਪਰ ਭਾਰਤ ਵਿਚ ਕੋਰੋਨਾ ਵਾਇਰਸ ਇਨਫੈਕਸ਼ਨ ਦੀ ਦੂਜੀ ਲਹਿਰ ਅਜੇ ਖ਼ਤਮ ਨਹੀਂ ਹੋਈ। ਦੇਸ਼ ਵਿਚ 16 ਫੀਸਦੀ ਬਾਲਗ ਆਬਾਦੀ ਨੂੰ ਕੋਵਿਡ-ਰੋਕੂ ਟੀਕੇ ਦੀਆਂ ਦੋਵੇਂ ਖੁਰਾਕਾਂ ਮਿਲ ਚੁੱਕੀਆਂ ਹਨ, ਜਦੋਂਕਿ 54 ਫੀਸਦੀ ਲੋਕਾਂ ਨੂੰ ਇਕ ਖੁਰਾਕ ਦਿੱਤੀ ਗਈ ਹੈ। ਸਿੱਕਮ, ਦਾਦਰਾ, ਨਾਗਰ ਹਵੇਲੀ ਤੇ ਹਿਮਾਚਲ ਪ੍ਰਦੇਸ਼ ਵਿਚ 100 ਫੀਸਦੀ ਬਾਲਗ ਆਬਾਦੀ ਦਾ ਟੀਕਾਕਰਨ ਹੋ ਚੁੱਕਾ ਹੈ। 

ਇਹ ਵੀ ਪੜ੍ਹੋ : ਕੋਰੋਨਾ ਮਾਮਲਿਆਂ ’ਚ ਵੱਡਾ ਉਛਾਲ, 24 ਘੰਟਿਆਂ ’ਚ ਆਏ 47 ਹਜ਼ਾਰ ਤੋਂ ਵੱਧ ਕੇਸ

ਦੇਸ਼ ’ਚ ਕੋਰੋਨਾ ਦੀ ਤੀਜੀ ਲਹਿਰ ਦੇ ਖ਼ਦਸ਼ੇ ਦਰਮਿਆਨ ਤਿਉਹਾਰੀ ਮੌਸਮ ਨੂੰ ਦੇਖਦੇ ਹੋਏ ਆਈ.ਸੀ.ਐੱਮ.ਆਰ. ਦੇ ਜਨਰਲ ਡਾਇਰੈਕਟਰ ਬਲਰਾਮ ਭਾਰਗਵ ਨੇ ਕਿਹਾ ਕਿ ਸਮੂਹਕ ਸਮਾਰੋਹਾਂ ਨੂੰ ਉਤਸ਼ਾਹਤ ਕਰਨਾ ਹੋਵੇਗਾ, ਜੇਕਰ ਕਿਸੇ ਸਭਾ ’ਚ ਸ਼ਾਮਲ ਹੋਣਾ ਜ਼ਰੂਰੀ ਹੈ ਤਾਂ ਪੂਰਨ ਟੀਕਾਕਰਨ ਇਕ ਪਹਿਲੀ ਸ਼ਰਤ ਹੋਣੀ ਚਾਹੀਦੀ ਹੈ। ਨੀਤੀ ਆਯੋਗ ਦੇ ਮੈਂਬਰ ਵੀ.ਕੇ. ਪਾਲ ਨੇ ਕਿਹਾ,‘‘ਲੋਕਾਂ ਨੂੰ ਘਰ ਤਿਉਹਾਰ ਮਨਾਉਣੇ ਚਾਹੀਦੇ ਹਨ, ਕੋਰੋਨਾ ਅਨੁਕੂਲ ਰਵੱਈਏ ਦਾ ਪਾਲਣ ਅਤੇ ਟੀਕਾਕਰਨ ਕਰਵਾਉਣਾ ਚਾਹੀਦਾ।’’ ਸਰਕਾਰ ਨੇ ਕਿਹਾ ਕਿ ਦੇਸ਼ ’ਚ ਹੁਣ ਤੱਕ ਸਾਰਸ-ਸੀਓਪੀ-2 ਦੇ ਡੇਲਟਾ ਪਲੱਸ ਰੂਪ ਦੇ ਕਰੀਬ 300 ਮਾਮਲੇ ਸਾਹਮਣੇ ਆ ਚੁਕੇ ਹਨ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਨੇ ਸੋਸ਼ਲ ਮੀਡੀਆ ’ਤੇ ਫਰਜ਼ੀ ਖ਼ਬਰਾਂ ਨੂੰ ਲੈ ਕੇ ਜਤਾਈ ਚਿੰਤਾ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


DIsha

Content Editor

Related News