ਦਿੱਲੀ ਸਰਕਾਰ ਨੇ ਨਾਗਰਿਕਾਂ ਨੂੰ ਕਿਹਾ- 'ਯੋਜਨਾਵਾਂ ਬੰਦ ਹੋਣ ਦੀਆਂ ਅਫ਼ਵਾਹਾਂ 'ਤੇ ਨਾ ਦਿਓ ਧਿਆਨ'
Tuesday, Mar 26, 2024 - 12:50 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਸਰਕਾਰ ਨੇ ਮੰਗਲਵਾਰ ਨੂੰ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਪੈਦਾ ਸਥਿਤੀ ਦਾ ਫ਼ਾਇਦਾ ਚੁੱਕਣ ਦੀ ਕੋਸ਼ਿਸ਼ ਕਰ ਰਹੇ ਸ਼ਰਾਰਤੀ ਅਨਸਰਾਂ ਦੇ ਗਲਤ ਪ੍ਰਚਾਰ ਤੋਂ ਬਚੋ। ਯੋਜਨਾ ਵਿਭਾਗ ਵਲੋਂ ਜਾਰੀ ਇਕ ਬਿਆਨ 'ਚ ਕਿਹਾ ਗਿਆ ਹੈ ਕਿ ਦਿੱਲੀ 'ਚ ਸੁਆਰਥੀ ਸ਼ਰਾਰਤੀ ਅਨਸਰਾਂ ਵਲੋਂ ਅਟਕਲਾਂ ਅਤੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਸਰਕਾਰ ਵਲੋਂ ਦਿੱਤੀ ਜਾਣ ਵਾਲੀ ਸਬਸਿਡੀ ਅਤੇ ਕਲਿਆਣਕਾਰੀ ਯੋਜਨਾਵਾਂ ਬੰਦ ਕਰ ਦਿੱਤੀਆਂ ਜਾਣਗੀਆਂ।''
ਇਸ 'ਚ ਕਿਹਾ ਗਿਆ,''ਅਪਰਾਧਕ ਜਾਂਚ ਦੀ ਪ੍ਰਕਿਰਿਆ 'ਚ ਕਾਨੂੰਨ ਆਪਣਾ ਕੰਮ ਕਰੇਗਾ, ਉੱਥੇ ਹੀ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਯੋਜਨਾਵਾਂ ਅਤੇ ਸ਼ਾਸਨ ਕਦੇ ਵਿਅਕਤੀ ਕੇਂਦਰਿਤ ਨਹੀਂ ਹੁੰਦੇ ਅਤੇ ਪਹਿਲੇ ਦੀ ਤਰ੍ਹਾਂ ਆਮ ਤਰੀਕੇ ਨਾਲ ਜਾਰੀ ਰਹਿਣਗੇ।'' ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਹੁਣ ਰੱਦ ਕੀਤੀ ਜਾ ਚੁੱਕੀ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਨਾਲ ਸੰਬੰਧਤ ਮਾਮਲੇ 'ਚ 21 ਮਾਰਚ ਨੂੰ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਉਹ 28 ਮਾਰਚ ਤੱਕ ਏਜੰਸੀ ਦੀ ਹਿਰਾਸਤ 'ਚ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8