IIIT ਦੇ ਵਿਦਿਆਰਥੀ ਨੇ ਹੋਸਟਲ ਦੀ ਛੱਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ
Thursday, Dec 12, 2024 - 10:45 PM (IST)
ਸ੍ਰੀਕਾਕੁਲਮ (ਆਂਧਰਾ ਪ੍ਰਦੇਸ਼), (ਭਾਸ਼ਾ)- ਆਂਧਰਾ ਪ੍ਰਦੇਸ਼ ਵਿਚ ਆਈ. ਆਈ. ਆਈ. ਟੀ.-ਸ੍ਰੀਕਾਕੁਲਮ ਦੇ ਸਿਵਲ ਇੰਜੀਨੀਅਰਿੰਗ ਦੇ 18 ਸਾਲਾ ਵਿਦਿਆਰਥੀ ਨੇ ਵੀਰਵਾਰ ਤੜਕੇ ਕਥਿਤ ਤੌਰ ’ਤੇ ਖੁਦਕੁਸ਼ੀ ਕਰ ਲਈ। ਸ੍ਰੀਕਾਕੁਲਮ ਜ਼ਿਲੇ ਦੇ ਪੁਲਸ ਸੁਪਰਡੈਂਟ ਕੇ. ਵੀ. ਮਹੇਸ਼ਵਰ ਰੈੱਡੀ ਨੇ ਦੱਸਿਆ ਕਿ ਪ੍ਰਕਾਸ਼ਮ ਜ਼ਿਲੇ ਦੇ ਵਿਦਿਆਰਥੀ ਨੇ ਹੋਸਟਲ ਦੀ ਛੱਤ ਤੋਂ ਛਾਲ ਮਾਰ ਦਿੱਤੀ।
ਰੈੱਡੀ ਨੇ ਕਿਹਾ ਕਿ ਵਿਦਿਆਰਥੀਆਂ ਅਤੇ ਹੋਸਟਲ ਦੇ ਸਟਾਫ ਨੇ ਉਸ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮੁੱਢਲੀ ਜਾਂਚ ’ਚ ਖੁਦਕੁਸ਼ੀ ਦਾ ਕਾਰਨ ਪ੍ਰੇਮ ਸਬੰਧ ਹੋ ਸਕਦਾ ਹੈ।