ਗੁਹਾਟੀ ''ਚ ਬਣੇਗਾ IIM, ਸੰਸਦ ਨੇ ਦਿੱਤੀ ਮਨਜ਼ੂਰੀ
Thursday, Aug 21, 2025 - 12:07 PM (IST)

ਨਵੀਂ ਦਿੱਲੀ- ਸੰਸਦ ਨੇ ਗੁਹਾਟੀ ’ਚ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ.ਆਈ.ਐੱਮ.) ਦੀ ਸਥਾਪਨਾ ਲਈ ਬੁੱਧਵਾਰ ਇਕ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਮੰਤਵ ਲਈ 550 ਕਰੋੜ ਰੁਪਏ ਦੀ ਵਿੱਤੀ ਗ੍ਰਾਂਟ ਦਾ ਪ੍ਰਬੰਧ ਕੀਤਾ ਹੈ। ਸੰਸਥਾ ’ਚ ਦਾਖਲਾ ਮੌਜੂਦਾ ਅਕਾਦਮਿਕ ਸੈਸ਼ਨ ਤੋਂ ਹੀ ਸ਼ੁਰੂ ਹੋ ਜਾਵੇਗਾ।
ਰਾਜ ਸਭਾ ਨੇ ਚਰਚਾ ਤੇ ਸਿੱਖਿਆ ਮੰਤਰੀ ਦੇ ਜਵਾਬ ਤੋਂ ਬਾਅਦ ਜ਼ੁਬਾਨੀ ਵੋਟਾਂ ਨਾਲ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਸੋਧ) ਬਿੱਲ, 2025 ਨੂੰ ਪਾਸ ਕਰ ਦਿੱਤਾ। ਲੋਕ ਸਭਾ ਇਸ ਨੂੰ ਪਹਿਲਾਂ ਹੀ ਪਾਸ ਕਰ ਚੁੱਕੀ ਹੈ। ਉਪਰਲੇ ਹਾਊਸ ’ਚ ਬਿੱਲ ’ਤੇ ਚਰਚਾ ਤੇ ਪਾਸ ਹੋਣ ਦੌਰਾਨ ਕਈ ਵਿਰੋਧੀ ਪਾਰਟੀਆਂ ਦੇ ਮੈਂਬਰ ਗੈਰ-ਹਾਜ਼ਰ ਸਨ।
ਇਹ ਵੀ ਪੜ੍ਹੋ- ਭਾਰਤ 'ਤੇ ਟਰੰਪ ਦੇ ਟੈਰਿਫ਼ ਦਾ ਤੋੜ ! ਰੂਸ ਨੇ ਦੱਸਿਆ ਹੱਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e