IIT ਦੇ ਪੇਪਰ ''ਚ ChatGPT ਤੋਂ ਨਕਲ ਮਾਰਦਾ ਸੀ ਮੁੰਡਾ, ਫੜਿਆ ਗਿਆ ਤਾਂ...

Saturday, Sep 19, 2026 - 12:34 PM (IST)

IIT ਦੇ ਪੇਪਰ ''ਚ ChatGPT ਤੋਂ ਨਕਲ ਮਾਰਦਾ ਸੀ ਮੁੰਡਾ, ਫੜਿਆ ਗਿਆ ਤਾਂ...

ਮੁੰਬਈ (ਏਜੰਸੀ)- ਭਾਰਤੀ ਤਕਨਾਲੋਜੀ ਸੰਸਥਾ (ਆਈਆਈਟੀ) ਮੁੰਬਈ ਦੇ 22 ਸਾਲਾ ਇਕ ਵਿਦਿਆਰਥੀ ਨੇ ਪ੍ਰੀਖਿਆ ਦੌਰਾਨ ਮੋਬਾਈਲ ਫੋਨ ਦਾ ਇਸਤੇਮਾਲ ਕਰਦੇ ਹੋਏ ਫੜ੍ਹੇ ਜਾਣ ਤੋਂ ਬਾਅਦ ਹੋਸਟਲ ਦੇ ਕਮਰੇ 'ਚ ਖੁਦਕੁਸ਼ੀ ਕਰ ਲਈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਆਈਆਈਟੀ ਮੁੰਬਈ ਦੇ ਇਕ ਬਿਆਨ ਅਨੁਸਾਰ, ਮਹਾਰਾਸ਼ਟਰ ਦੇ ਯਵਤਮਾਲ ਜ਼ਿਲ੍ਹੇ ਦੇ ਵਾਸੀ ਸਾਹਿਲ ਰਵਿੰਦ ਵਾਕੋਡੇ ਨੇ ਪ੍ਰੀਖਿਆ ਦੌਰਾਨ ਉੱਤਰ ਲਈ ਪ੍ਰੀਖਿਆ ਦਾ ਪ੍ਰਸ਼ਨ ਪੱਤਰ 'ਚੈਟਜੀਪੀਟੀ' 'ਤੇ ਅਪਲੋਡ ਕੀਤਾ ਸੀ।

ਪੁਲਸ ਨੇ ਦੱਸਿਆ ਕਿ ਵਾਕੋਡੇ ਊਰਜਾ ਵਿਗਿਆਨ ਅਤੇ ਇੰਜੀਨੀਅਰਿੰਗ ਵਿਭਾਗ 'ਚ ਬੀਟੈੱਕ ਦਾ ਦੂਜੇ ਸਾਲ ਦਾ ਵਿਦਿਆਰਥੀ ਸੀ। ਇਕ ਅਧਿਕਾਰੀ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਪਵਈ ਕੰਪਲੈਕਸ ਦੇ ਹੋਸਟਲ ਸੰਖਿਆ 4 'ਚ ਵਾਕੋਡੇ ਦੀ ਲਾਸ਼ ਫਾਹੇ ਨਾਲ ਲਟਕੀ ਮਿਲੀ। ਉਨ੍ਹਾਂ ਦੱਸਿਆ ਕਿ ਮੌਤ ਦਾ ਪਤਾ ਉਦੋਂ ਲੱਗਾ ਜਦੋਂ ਹੋਸਟਲ 'ਚ ਰਹਿਣ ਵਾਲੇ ਉਸ ਦੇ ਸਾਥੀਆਂ ਨੇ ਦੇਖਿਆ ਕਿ ਉਸ ਦੇ ਕਮਰੇ 'ਚੋਂ ਕੋਈ ਜਵਾਬ ਨਹੀਂ ਮਿਲ ਰਿਹਾ ਹੈ ਅਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਸੂਚਿਤਾ ਕੀਤਾ, ਜਿਨ੍ਹਾਂ ਨੇ ਫਿਰ ਪੁਲਸ ਨੂੰ ਖ਼ਬਰ ਦਿੱਤੀ।

ਅਧਿਕਾਰੀ ਨੇ ਦੱਸਿਆ ਕਿ ਹਾਦਸੇ ਵਾਲੀ ਜਗ੍ਹਾ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪਵਈ ਪੁਲਸ ਨੇ ਅਚਾਨਕ ਮੌਤ ਦਾ ਮਾਮਲਾ ਦਰਜ ਕੀਤਾ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ  ਘਟਨਾ ਤੋਂ ਬਾਅਦ ਕੰਪਲੈਕਸ 'ਚ ਵਿਰੋਧ ਪ੍ਰਦਰਸ਼ਨ ਵੀ ਹੋਏ ਅਤੇ ਵਿਦਿਆਰਥੀਆਂ ਨੇ ਮੌਤ ਨਾਲ ਜੁੜੀਆਂ ਸਥਿਤੀਆਂ ਦੀ ਜਾਂਚ ਦੀ ਮੰਗ ਕੀਤੀ। ਆਈਆਈਟੀ ਮੁੰਬਈ ਨੇ ਸ਼ੁੱਕਰਵਾਰ ਦੇਰ ਰਾਤ ਜਾਰੀ ਇਕ ਬਿਆਨ 'ਚ ਕਿਹਾ ਕਿ ਵਿਦਿਆਰਥੀ ਨੂੰ ਦਿਨ 'ਚ ਪ੍ਰੀਖਿਆ ਕੇਂਦਰ 'ਚ ਮੋਬਾਈਲ ਫੋਨ ਦਾ ਇਸਤੇਮਾਲ ਕਰਦੇ ਹੋਏ ਪਾਇਆ ਗਿਆ ਸੀ ਪਰ ਉਸ ਖ਼ਿਲਾਫ਼ ਕੋਈ ਅਨੁਸ਼ਾਸਨੀ ਕਾਰਵਾਈ ਨਹੀਂ ਕੀਤੀ ਗਈ ਸੀ। 

ਬਿਆਨ ਅਨੁਸਾਰ 'ਇੰਸਟ੍ਰਕਟਰ' ਅਤੇ ਵਿਭਾਗ ਮੁਖੀ ਨੇ ਵਿਦਿਆਰਥੀ ਨਾਲ ਇਸ ਮਾਮਲੇ 'ਤੇ ਗੱਲ ਕੀਤੀ ਅਤੇ ਉਸ ਨੂੰ ਸਮਝਾਇਆ, ਨਾਲ ਹੀ ਭਰੋਸਾ ਦਿਵਾਇਆ ਕਿ ਇਸ ਘਟਨਾ ਦਾ ਉਸ ਦੇ ਸਿੱਖਿਅਕ ਕਰੀਅਰ 'ਤੇ ਕੋਈ ਨਕਾਰਾਤਮਕ ਅਸਰ ਨਹੀਂ ਪਵੇਗਾ। ਸੰਸਥਾ ਨੇ ਕਿਹਾ ਕਿ ਇਸ ਤੋਂ ਬਾਅਦ ਉਹ ਆਪਣੇ ਹੋਸਟਲ ਦੇ ਕਮਰੇ 'ਚ ਗਿਆ ਅਤੇ ਸ਼ਾਮ ਨੂੰ ਮ੍ਰਿਤਕ ਮਿਲਿਆ। ਬਿਆਨ ਅਨੁਸਾਰ ਮੌਤ ਦੀਆਂ ਸਥਿਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News