ਝਾਰਖੰਡ ''ਚ ਗੈਰ-ਕਾਨੂੰਨੀ ਹਥਿਆਰ ਫੈਕਟਰੀ ਦਾ ਪਰਦਾਫਾਸ਼, ਪੁਲਸ ਵੱਲੋਂ ਮਸ਼ੀਨਾਂ ਤੇ ਉਪਕਰਣ ਜ਼ਬਤ
Friday, Sep 11, 2026 - 03:46 AM (IST)
ਦੁਮਕਾ (ਏਜੰਸੀ) : ਝਾਰਖੰਡ ਦੇ ਦੁਮਕਾ ਜ਼ਿਲ੍ਹੇ ਵਿਚ ਇਕ ਘਰ ਵਿਚ ਚੱਲ ਰਹੀ ਗੈਰ-ਕਾਨੂੰਨੀ ਹਥਿਆਰ ਫੈਕਟਰੀ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਹੰਸਡੀਹਾ ਥਾਣਾ ਖੇਤਰ ਦੇ ਅਧੀਨ ਆਉਣ ਵਾਲੇ ਉਸ ਘਰ ’ਤੇ ਛਾਪੇਮਾਰੀ ਦੌਰਾਨ ਇਕ ਮਸ਼ੀਨ ਅਤੇ ਹੋਰ ਉਪਕਰਣ ਜ਼ਬਤ ਕੀਤੇ ਗਏ ਹਨ।
ਇਹ ਵੀ ਪੜ੍ਹੋ : ਟਿਸ਼ੂ ਪੇਪਰ 'ਤੇ ਲਿਖਿਆ ਮਿਲਿਆ 'BOMB', ਯਾਤਰੀਆਂ ਨਾਲ ਭਰੀ ਇੰਡੀਗੋ ਫਲਾਈਟ ਦੀ ਐਮਰਜੈਂਸੀ ਲੈਂਡਿੰਗ
ਹੰਸਡੀਹਾ ਥਾਣਾ ਮੁਖੀ ਅਜੀਤ ਕੁਮਾਰ ਯਾਦਵ ਨੇ ਦੱਸਿਆ ਕਿ ਕੋਲਕਾਤਾ ਪੁਲਸ ਨੇ ਕੁਝ ਦਿਨ ਪਹਿਲਾਂ ਹਥਿਆਰ ਸਮੱਗਲਿੰਗ ਦੇ ਇਕ ਮਾਮਲੇ ਵਿਚ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਉਨ੍ਹਾਂ ਨੇ ਖੁਲਾਸਾ ਕੀਤਾ ਕਿ ਹੰਸਡੀਹਾ ਵਿਚ ਗੈਰ-ਕਾਨੂੰਨੀ ਹਥਿਆਰ ਬਣਾਏ ਜਾ ਰਹੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
