ਸ਼ਾਮਲੀ ’ਚ ਗ਼ੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 40 ਪਿਸਤੌਲਾਂ ਬਰਾਮਦ
Tuesday, Oct 20, 2026 - 03:15 AM (IST)
ਮੁਜ਼ੱਫਰਨਗਰ (ਏਜੰਸੀ) : ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲੇ ਦੇ ਕੈਰਾਨਾ ਥਾਣਾ ਖੇਤਰ ਦੇ ਬਰਨਾਵੀ ਪਿੰਡ ਵਿਚ ਪੁਲਸ ਨੇ ਸੋਮਵਾਰ ਨੂੰ ਇਕ ਗ਼ੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਯੂਨਿਟ ਦਾ ਪਰਦਾਫਾਸ਼ ਕਰਦਿਆਂ ਮੌਕੇ ਤੋਂ 40 ਪਿਸਤੌਲਾਂ ਅਤੇ ਵੱਡੀ ਮਾਤਰਾ ਵਿਚ ਔਜ਼ਾਰ ਬਰਾਮਦ ਕੀਤੇ।
ਇਹ ਵੀ ਪੜ੍ਹੋ : ਹੁਣ ਟ੍ਰੇਨ 'ਚ ਸਫਰ ਦੌਰਾਨ ਤੁਸੀਂ ਨਾ ਕਰਿਓ ਇਹ ਗਲਤੀ, ਨਹੀਂ ਤਾਂ ਹੋਵੇਗੀ ਜੇਲ੍ਹ! ਆ ਗਿਆ ਨਵਾਂ ਨਿਯਮ
ਸ਼ਾਮਲੀ ਦੇ ਪੁਲਸ ਸੁਪਰਡੈਂਟ (ਐੱਸ. ਪੀ.) ਐੱਨ. ਪੀ. ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੌਕੇ ਤੋਂ ਹਾਰੂਨ ਨਾਂ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਗ਼ੈਰ-ਕਾਨੂੰਨੀ ਢੰਗ ਨਾਲ ਬਣਾਏ ਜਾ ਰਹੇ ਹਥਿਆਰਾਂ ਦੀ ਸਪਲਾਈ ਪੱਛਮੀ ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿਚ ਕੀਤੀ ਜਾ ਰਹੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
