ਫਾਰਮਹਾਊਸ 'ਚ ਚਲਾਏ ਜਾ ਰਹੇ ਗੈਰ-ਕਾਨੂੰਨੀ ਕੈਸੀਨੋ ਦਾ ਪਰਦਾਫਾਸ਼, 5 ਗ੍ਰਿਫ਼ਤਾਰ

Friday, Oct 13, 2023 - 05:02 PM (IST)

ਨਵੀਂ ਦਿੱਲੀ (ਭਾਸ਼ਾ)- ਦਿੱਲੀ ਪੁਲਸ ਨੇ ਦੱਖਣੀ ਦਿੱਲੀ ਦੇ ਇਕ ਫਾਰਮ ਹਾਊਸ 'ਚ ਚਲਾਏ ਜਾ ਰਹੇ ਗੈਰ-ਕਾਨੂੰਨੀ ਕੈਸੀਨੋ ਦਾ ਪਰਦਾਫਾਸ਼ ਕਰ ਕੇ ਇਸ ਸਿਲਸਿਲੇ 'ਚ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਵਿਸ਼ੇਸ਼ ਪੁਲਸ ਸੁਪਰਡੈਂਟ ਰਵਿੰਦਰ ਸਿੰਘ ਯਾਦਵ ਨੇ ਦੱਸਿਆ ਕਿ ਦੱਖਣੀ ਦਿੱਲੀ ਦੇ ਡੇਰਾ ਪਿੰਡ 'ਚ ਇਕ ਫਾਰਮ ਹਾਊਸ 'ਚ ਗੈਰ-ਕਾਨੂੰਨੀ ਕਸੀਨੋ ਚਲਾਏ ਜਾਣ ਦੀ ਸੂਚਨਾ ਮਿਲਣ 'ਤੇ ਪੁਲਸ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਛਾਪੇਮਾਰੀ ਕਰ ਕੇ 42 ਲੋਕਾਂ ਨੂੰ ਜੂਆ ਖੇਡਦੇ ਹੋਏ ਦੇਖਿਆ।

ਇਹ ਵੀ ਪੜ੍ਹੋ : ਕਤਲ ਦੇ 49 ਸਾਲ ਪੁਰਾਣੇ ਮਾਮਲੇ 'ਚ ਆਇਆ ਫ਼ੈਸਲਾ, 80 ਸਾਲਾ ਬਜ਼ੁਰਗ ਨੂੰ ਸੁਣਾਈ ਗਈ ਉਮਰ ਕੈਦ

ਪੁਲਸ ਅਧਿਕਾਰੀ ਨੇ ਕਿਹਾ,''ਅਸੀਂ ਉੱਥੋਂ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁੱਛ-ਗਿੱਛ ਦੌਰਾਨ ਉਨ੍ਹਾਂ ਨੇ ਪੁਲਸ ਨੂੰ ਦੱਸਿਆ ਕਿ ਉਹ ਕੈਸੀਨੋ ਦਾ ਸਥਾਨ ਸਿਰਫ਼ ਆਪਣੇ ਜਾਣ-ਪਛਾਣ ਵਾਲੇ ਗਾਹਕਾਂ ਨਾਲ ਸਾਂਝਾ ਕਰਦੇ ਹਨ ਅਤੇ ਇੱਥੇ ਦਾ ਦਰਵਾਜ਼ਾ ਉਦੋਂ ਖੋਲ੍ਹਿਆ ਜਾਂਦਾ ਹੈ, ਜਦੋਂ ਕੋਈ ਪਾਸਕੋਡ ਸਾਂਝਾ ਕਰਦਾ ਹੈ।'' ਪੁਲਸ ਨੇ ਦੱਸਿਆ ਕਿ ਮੌਕੇ ਤੋਂ ਕੈਸੀਨੋ ਟੈਬਲ, ਟੋਕਨ, 8 ਲੱਖ ਰੁਪਏ ਅਤੇ ਸ਼ਰਾਬ ਜ਼ਬਤ ਕੀਤੀ ਗਈ। ਉਸ ਨੇ ਦੱਸਿਆ ਕਿ ਦੋਸ਼ੀਆਂ ਖ਼ਿਲਾਫ਼ ਜੂਆ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News