ਗ਼ੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਸਖ਼ਤ ਸਰਕਾਰ, ਬਿਨਾਂ ਵੈਲਿਡ ਵੀਜ਼ਾ ਦੇ 2 ਬੰਗਲਾਦੇਸ਼ੀ ਔਰਤਾਂ ਗ੍ਰਿਫ਼ਤਾਰ
Friday, Apr 18, 2025 - 03:39 PM (IST)

ਨੈਸ਼ਨਲ ਡੈਸਕ- ਗ਼ੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਸਰਕਾਰ ਲਗਾਤਾਰ ਸਖ਼ਤ ਕਦਮ ਚੁੱਕ ਰਹੀ ਹੈ। ਇਸੇ ਸਿਲਸਿਲੇ 'ਚ ਤ੍ਰਿਪੁਰਾ ਦੇ ਅਗਰਤਲਾ ਰੇਲਵੇ ਸਟੇਸ਼ਨ ਤੋਂ ਦੋ ਗੈਰ-ਕਾਨੂੰਨੀ ਬੰਗਲਾਦੇਸ਼ੀ ਪ੍ਰਵਾਸੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਅਗਰਤਲਾ ਸਰਕਾਰੀ ਰੇਲਵੇ ਪੁਲਸ (ਜੀ.ਆਰ.ਪੀ.) ਦੇ ਇੰਚਾਰਜ ਅਧਿਕਾਰੀ ਆਪਸ ਦਾਸ ਨੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੰਗਲਾਦੇਸ਼ ਦੇ ਬਾਰੀਸਾਲ ਜ਼ਿਲ੍ਹੇ ਦੀਆਂ ਵਸਨੀਕ ਨਾਦੀਆ ਅਖ਼ਤਰ (19) ਅਤੇ ਰੁਪਾਲੀ ਅਖ਼ਤਰ (38) ਨੂੰ ਵੀਰਵਾਰ ਨੂੰ ਉਸ ਸਮੇਂ ਫੜਿਆ ਗਿਆ ਜਦੋਂ ਉਹ ਕੋਲਕਾਤਾ ਜਾਣ ਵਾਲੀ ਰੇਲਗੱਡੀ ਵਿੱਚ ਚੜ੍ਹਨ ਵਾਲੀਆਂ ਸਨ।
ਇਹ ਵੀ ਪੜ੍ਹੋ- 'ਉਸ ਦੇ ਜਾਣ ਦਾ ਸਮਾਂ ਆ ਗਿਆ ਹੈ...', ਰੋਹਿਤ ਸ਼ਰਮਾ ਨੂੰ ਲੈ ਕੇ ਭਾਰਤੀ ਧਾਕੜ ਨੇ ਦਿੱਤਾ ਵੱਡਾ ਬਿਆਨ
ਉਨ੍ਹਾਂ ਦੱਸਿਆ, "ਖੁਫੀਆ ਜਾਣਕਾਰੀ ਦੇ ਆਧਾਰ 'ਤੇ ਜੀ.ਆਰ.ਪੀ., ਜ਼ਿਲ੍ਹਾ ਪੁਲਸ ਅਤੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ।" ਉਨ੍ਹਾਂ ਅੱਗੇ ਦੱਸਿਆ ਕਿ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਉਹ ਦੋ ਦਿਨ ਪਹਿਲਾਂ ਬਿਨਾਂ ਕਿਸੇ ਜਾਇਜ਼ ਦਸਤਾਵੇਜ਼ ਦੇ ਭਾਰਤ ਵਿੱਚ ਦਾਖਲ ਹੋਏ ਸਨ ਅਤੇ ਕੋਲਕਾਤਾ ਰਾਹੀਂ ਮੁੰਬਈ ਜਾਣ ਦੀ ਯੋਜਨਾ ਬਣਾ ਰਹੇ ਸਨ।
ਦਾਸ ਨੇ ਕਿਹਾ ਕਿ ਉਨ੍ਹਾਂ ਲੋਕਾਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ ਜਿਨ੍ਹਾਂ ਨੇ ਉਨ੍ਹਾਂ ਨੂੰ ਭਾਰਤ ਵਿੱਚ ਦਾਖਲ ਹੋਣ ਵਿੱਚ ਮਦਦ ਕੀਤੀ ਸੀ। ਉਨ੍ਹਾਂ ਕਿਹਾ, "ਇਸ ਮਾਮਲੇ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।"
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e