ਜ਼ਹਿਰੀਲੀ ਸ਼ਰਾਬ ਨੇ ਹੁਣ ਤੱਕ ਲਈ 47 ਲੋਕਾਂ ਦੀ ਜਾਨ, ਹੋਰ 30 ਦੀ ਹਾਲਤ ਗੰਭੀਰ

Friday, Jun 21, 2024 - 01:20 PM (IST)

ਜ਼ਹਿਰੀਲੀ ਸ਼ਰਾਬ ਨੇ ਹੁਣ ਤੱਕ ਲਈ 47 ਲੋਕਾਂ ਦੀ ਜਾਨ, ਹੋਰ 30 ਦੀ ਹਾਲਤ ਗੰਭੀਰ

ਚੇਨਈ-  ਤਾਮਿਲਨਾਡੂ ਦੇ ਕਾਲਾਕੁਰੀਚੀ ਜ਼ਿਲ੍ਹੇ 'ਚ ਗੈਰ-ਕਾਨੂੰਨੀ ਜ਼ਹਿਰੀਲੀ ਦੇਸੀ ਸ਼ਰਾਬ ਪੀਣ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧ ਕੇ 47 ਹੋ ਗਈ ਹੈ, ਜਦਕਿ ਹੋਰ 30 ਲੋਕਾਂ ਦੀ ਹਾਲਤ ਗੰਭੀਰ ਹੈ। ਸੂਬਾ ਸਰਕਾਰ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕਾਲਾਕੁਰੀਚੀ ਦੇ ਜ਼ਿਲ੍ਹਾ ਅਧਿਕਾਰੀ ਪ੍ਰਸ਼ਾਂਤ ਐੱਮ. ਐੱਸ. ਨੇ ਕਿਹਾ ਕਿ ਇਸ ਘਟਨਾ 'ਚ ਵੀਰਵਾਰ ਤੱਕ ਮਾਰੇ ਗਏ 29 ਲੋਕਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਉਨ੍ਹਾਂ ਦੀਆਂ ਲਾਸ਼ਾਂ ਨੂੰ ਦਫ਼ਨਾ ਦਿੱਤਾ ਹੈ ਜਾਂ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਅਧਿਕਾਰੀ ਨੇ ਕਿਹਾ ਕਿ ਦੇਸੀ ਸ਼ਰਾਬ ਪੀਣ ਨਾਲ ਕੁੱਲ 165 ਲੋਕ ਬੀਮਾਰ ਹੋਏ ਸਨ ਅਤੇ ਉਨ੍ਹਾਂ ਨੂੰ ਕਾਲਾਕੁਰੀਚੀ ਦੇ ਸਰਕਾਰੀ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ਵਿਚੋਂ ਹੁਣ ਤੱਕ 47 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਇਲਾਜ ਕਰਵਾ ਰਹੇ 118 ਲੋਕਾਂ ਵਿਚੋਂ 30 ਦੀ ਹਾਲਤ ਗੰਭੀਰ ਹੈ।

ਇਹ ਵੀ ਪੜ੍ਹੋ- ਜ਼ਹਿਰੀਲੀ ਸ਼ਰਾਬ ਪੀਣ ਨਾਲ 34 ਲੋਕਾਂ ਦੀ ਮੌਤ, 100 ਤੋਂ ਵੱਧ ਹਸਪਤਾਲ 'ਚ ਦਾਖ਼ਲ

ਜ਼ਿਲ੍ਹਾ ਅਧਿਕਾਰੀ ਨੇ ਕਿਹਾ ਕਿ ਇਕ ਚੰਗੀ ਖ਼ਬਰ ਇਹ ਵੀ ਹੈ ਕਿ ਬੀਮਾਰ ਹੋਏ ਲੋਕਾਂ ਵਿਚੋਂ 3 ਲੋਕ ਠੀਕ ਹੋ ਗਏ ਹਨ। ਕਾਲਾਕੁਰੀਚੀ ਵਿਚ ਇਲਾਜ ਅਧੀਨ ਮਰੀਜ਼ਾਂ ਨੂੰ ਮਿਲਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਅਧਿਕਾਰੀ ਪ੍ਰਸ਼ਾਂਤ ਨੇ ਕਿਹਾ ਕਿ ਜ਼ਿਲ੍ਹੇ ਵਿਚ ਗੈਰ-ਕਾਨੂੰਨੀ ਦੇਸੀ ਸ਼ਰਾਬ ਦੀ ਵਿਕਰੀ ਨੂੰ ਰੋਕਣ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਨਾਲ ਹੀ ਅਧਿਕਾਰੀਆਂ ਨੂੰ ਤਲਾਸ਼ੀ ਮੁਹਿੰਮ ਚਲਾਉਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਪ੍ਰਸ਼ਾਂਤ ਨੇ ਦੱਸਿਆ ਕਿ ਪ੍ਰਸ਼ਾਸਨ ਕੋਲ ਦੇਸੀ ਸ਼ਰਾਬ ਪੀਣ ਨਾਲ ਬੀਮਾਰ ਹੋਏ ਲੋਕਾਂ ਦਾ ਇਲਾਜ ਕਰਨ ਲਈ ਦਵਾਈਆਂ ਦਾ ਉੱਚਿਤ ਭੰਡਾਰ ਹੈ। ਪ੍ਰਭਾਵਿਤ ਲੋਕਾਂ ਦੀ ਗਿਣਤੀ ਦਾ ਪਤਾ ਲਾਉਣ ਲਈ ਘਰ-ਘਰ ਜਾ ਕੇ ਗਣਨਾ ਵੀ ਕੀਤੀ ਜਾ ਰਹੀ ਹੈ। ਜ਼ਿਲ੍ਹਾ ਅਧਿਕਾਰੀ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਲੋਕਾਂ ਨੇ ਗੈਰ-ਕਾਨੂੰਨੀ ਜ਼ਹਿਰੀਲੀ ਦੇਸੀ ਸ਼ਰਾਬ ਪੀਤੀ ਹੈ, ਉਹ ਖ਼ੁਦ ਹੀ ਛੇਤੀ ਤੋਂ ਛੇਤੀ ਜਾਂਚ ਕਰਵਾਉਣ ਅਤੇ ਲੋੜ ਪੈਣ 'ਤੇ ਇਲਾਜ ਕਰਵਾਉਣ, ਤਾਂ ਕਿ ਉਨ੍ਹਾਂ ਦੀ ਜ਼ਿੰਦਗੀ ਨੂੰ ਖ਼ਤਰਾ ਨਾ ਹੋਵੇ।

ਇਹ ਵੀ ਪੜ੍ਹੋ- ਹਵਾ ਪ੍ਰਦੂਸ਼ਣ ਕਾਰਨ ਦੁਨੀਆ ਭਰ 'ਚ 81 ਲੱਖ ਲੋਕਾਂ ਨੇ ਗੁਆਈ ਜਾਨ, ਹੈਰਾਨ ਕਰ ਦੇਵੇਗਾ ਭਾਰਤ ਦਾ ਅੰਕੜਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


author

Tanu

Content Editor

Related News