ਵੱਡੀ ਖ਼ਬਰ ! ਇਸ ਖ਼ਤਰੇ ਨੇ ਪਸਾਰੇ ਪੈਰ, 3 ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ
Friday, Jul 04, 2025 - 01:58 PM (IST)

ਤਿਰੂਵਨੰਤਪੁਰਮ- ਸਿਹਤ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਕੇਰਲ ਦੇ ਤਿੰਨ ਉੱਤਰੀ ਜ਼ਿਲ੍ਹਿਆਂ 'ਚ 2 ਲੋਕਾਂ 'ਚ ਨਿਪਾਹ ਵਾਇਰਸ ਦੇ ਸੰਭਾਵਿਤ ਲੱਛਣਾਂ ਦੇ ਸਾਹਮਣੇ ਆਉਣ ਤੋਂ ਬਾਅਦ ਬੀਮਾਰੀ ਦੇ ਮੁੜ ਫੈਲਣ ਦੀ ਸੰਭਾਵਨਾ ਦੇ ਮੱਦੇਨਜ਼ਰ ਅਲਰਟ ਜਾਰੀ ਕੀਤਾ। ਅਧਿਕਾਰੀਆਂ ਨੇ ਕਿਹਾ ਕਿ ਕੋਝੀਕੋਡ, ਮਲੱਪੁਰਮ ਅਤੇ ਪਲੱਕੜ ਜ਼ਿਲ੍ਹਿਆਂ 'ਚ ਅਲਰਟ ਜਾਰੀ ਕੀਤਾ ਗਿਆ ਹੈ। ਮਲੱਪੁਰਮ ਅਤੇ ਪਲੱਕੜ ਜ਼ਿਲ੍ਹਿਆਂ 'ਚ ਸ਼ੱਕੀ ਮਾਮਲਿਆਂ ਦੀ ਪਛਾਣ ਕੋਝੀਕੋਡ ਅਤੇ ਮਲੱਪੁਰਮ ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲਾਂ 'ਚ ਨਿਯਮਿਤ ਜਾਂਚ ਦੌਰਾਨ ਕੀਤੀ ਗਈ। ਇਕ ਅਧਿਕਾਰਤ ਰਿਲੀਜ਼ 'ਚ ਕਿਹਾ ਗਿਆ ਹੈ ਕਿ ਨਮੂਨੇ ਪੁਣੇ ਦੇ ਨੈਸ਼ਨਲ ਇੰਸਟੀਚਿਊਟ ਆਫ਼ ਵਾਇਰੋਲੋਜੀ ਨੂੰ ਪੁਸ਼ਟੀ ਲਈ ਭੇਜੇ ਗਏ ਹਨ। ਸਿਹਤ ਮੰਤਰੀ ਵੀਨਾ ਜਾਰਜ ਨੇ ਸਥਿਤੀ ਦਾ ਮੁਲਾਂਕਣ ਕਰਨ ਲਈ ਇਕ ਐਮਰਜੈਂਸੀ ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਕਿਹਾ,"ਅਸੀਂ ਨਿਪਾਹ ਪ੍ਰੋਟੋਕੋਲ ਦੇ ਅਨੁਸਾਰ ਰੋਕਥਾਮ ਉਪਾਅ ਪਹਿਲਾਂ ਹੀ ਸਖ਼ਤ ਕਰ ਦਿੱਤੇ ਹਨ।"
ਇਹ ਵੀ ਪੜ੍ਹੋ : ਜਹਾਜ਼ 'ਚ ਮਿਲਿਆ 2 ਫੁੱਟ ਲੰਬਾ ਸੱਪ, ਯਾਤਰੀਆਂ ਨੂੰ ਪੈ ਗਈਆਂ ਭਾਜੜਾਂ!
ਕੋਝੀਕੋਡ, ਮਲੱਪੁਰਮ ਅਤੇ ਪਲੱਕੜ ਜ਼ਿਲ੍ਹਿਆਂ 'ਚ ਮਰੀਜ਼ਾਂ ਦੇ ਇਤਿਹਾਸ ਅਤੇ ਲੱਛਣਾਂ ਦੀ ਨਿਗਰਾਨੀ ਕਰਨ ਅਤੇ ਜਨਤਾ ਨੂੰ ਸੂਚਿਤ ਕਰਨ ਲਈ ਹਰੇਕ ਜ਼ਿਲ੍ਹੇ 'ਚ 26 ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ। ਮੰਤਰੀ ਨੇ ਕਿਹਾ ਕਿ ਰੋਗੀਆਂ ਦੇ ਸੰਪਰਕ 'ਚ ਆਏ ਲੋਕਾਂ ਦੀ ਪਛਾਣ ਕਰਨ ਲਈ ਪੁਲਸ ਤੋਂ ਮਦਦ ਮੰਗੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜਨਤਾ ਦੀ ਮਦਦ ਲਈ ਰਾਜ ਅਤੇ ਸਥਾਨਕ ਹੈਲਪਲਾਈਨ ਸਥਾਪਤ ਕੀਤੀ ਜਾ ਰਹੀ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਇਹ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਜਾਂਚ ਕਰਨ ਕਿ ਕੀ ਹਾਲ ਦੇ ਹਫ਼ਤੇ 'ਚ ਗੈਰ-ਕੁਦਰਤੀ ਜਾਂ ਬਿਨਾਂ ਵਜ੍ਹਾ ਅਜਿਹੀਆਂ ਮੌਤਾਂ ਹੋਈਆਂ ਹਨ, ਜੋ ਸੰਭਾਵਿਤ ਪ੍ਰਕੋਪ ਦੀ ਚਿਤਾਵਨੀ ਦੇ ਮੁੱਖ ਸੰਕੇਤਾਂ 'ਚੋਂ ਇਕ ਹੋਣ। ਉਨ੍ਹਾਂ ਦੱਸਿਆ ਕਿ ਅੱਜ (ਸ਼ੁੱਕਰਵਾਰ) ਸ਼ਾਮ ਨੂੰ ਇਕ ਹੋਰ ਉੱਚ ਪੱਧਰੀ ਬੈਠਕ ਕੀਤੀ ਜਾਵੇਗੀ, ਜਿਸ 'ਚ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਇਹ ਯਕੀਨੀ ਕੀਤਾ ਜਾਵੇਗਾ ਕਿ ਸਾਰੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8