17-18 ਜੁਲਾਈ ਨੂੰ ਪਵੇਗਾ ਮੋਹਲੇਧਾਰ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

Monday, Jul 15, 2024 - 05:11 PM (IST)

ਸ਼ਿਮਲਾ- ਇਸ ਸਮੇਂ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਮੀਂਹ ਪੈ ਰਹੇ ਹਨ। ਮੀਂਹ ਕਾਰਨ ਆਸਾਮ, ਮੁੰਬਈ ਅਤੇ ਗੁਜਰਾਤ ਵਰਗੀਆਂ ਥਾਵਾਂ 'ਤੇ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਇਸ ਦਰਮਿਆਨ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਰੁਕ-ਰੁਕ ਕੇ ਮੀਂਹ ਪੈਣ ਕਾਰਨ ਮੌਸਮ ਵਿਭਾਗ ਨੇ ਸੋਮਵਾਰ ਨੂੰ 'ਯੈਲੋ ਅਲਰਟ' ਜਾਰੀ ਕੀਤਾ ਹੈ ਅਤੇ ਹਫਤੇ ਦੇ ਅਖ਼ੀਰ 'ਚ ਸੂਬੇ ਦੇ ਵੱਖ-ਵੱਖ ਇਲਾਕਿਆਂ 'ਚ ਮੋਹਲੇਧਾਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਸ਼ਿਮਲਾ ਸਥਿਤ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਵਿਚ 21 ਜੁਲਾਈ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ 17-18 ਜੁਲਾਈ ਨੂੰ ਮੋਹਲੇਧਾਰ ਮੀਂਹ ਪਵੇਗਾ।

ਐਤਵਾਰ ਸ਼ਾਮ ਤੋਂ ਸੂਬੇ ਦੇ ਕੁਝ ਹਿੱਸਿਆਂ 'ਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਜਿਸ ਵਿਚ ਸੁੰਦਰਨਗਰ 'ਚ ਸਭ ਤੋਂ ਵੱਧ 36.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਤੋਂ ਬਾਅਦ ਮੰਡੀ ਵਿਚ 16.6 ਮਿਲੀਮੀਟਰ, ਪੰਡੋਹ 'ਚ 12 ਮਿਲੀਮੀਟਰ, ਪਾਉਂਟਾ ਸਾਹਿਬ ਵਿਚ 8.2 ਮਿਲੀਮੀਟਰ, ਕਾਰਸੋਗ ਵਿਚ 8.1 ਮਿਲੀਮੀਟਰ, ਗੋਹਰ ਵਿਚ 7 ​​ਮਿਲੀਮੀਟਰ, ਬੱਗੀ ਵਿਚ 5.7 ਮਿਲੀਮੀਟਰ, ਸੋਲਨ ਵਿਚ 4.4 ਮਿਲੀਮੀਟਰ ਅਤੇ ਕੁਫਰੀ ਵਿਚ 4 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਮੁਤਾਬਕ 27 ਜੂਨ ਨੂੰ ਮਾਨਸੂਨ ਦੇ ਆਉਣ ਤੋਂ ਬਾਅਦ ਸੂਬੇ ਨੂੰ 177 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ ਅਤੇ ਮੀਂਹ ਨਾਲ ਸਬੰਧਤ ਘਟਨਾਵਾਂ 'ਚ 25 ਲੋਕਾਂ ਦੀ ਮੌਤ ਹੋ ਚੁੱਕੀ ਹੈ।


Tanu

Content Editor

Related News