22, 23, 24, 25 ਤੇ 26 ਨਵੰਬਰ ਨੂੰ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

Saturday, Nov 21, 2026 - 03:46 PM (IST)

22, 23, 24, 25 ਤੇ 26 ਨਵੰਬਰ ਨੂੰ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

ਨੈਸ਼ਨਲ ਡੈਸਕ- ਸਰਦੀਆਂ ਦੇ ਆਗਾਜ਼ ਦੌਰਾਨ ਭਾਰਤ ਦੇ ਸਾਰੇ ਸੂਬਿਆਂ 'ਚ ਮੌਸਮ ਦਾ ਮਿਜ਼ਾਜ ਤੇਜ਼ੀ ਨਾਲ ਬਦਲ ਰਿਹਾ ਹੈ। ਇਸੇ ਦੌਰਾਨ ਭਾਰਤੀ ਮੌਸਮ ਵਿਭਾਗ ਨੇ ਅੱਜ ਇੱਕ ਦਰਜਨ ਤੋਂ ਵੱਧ ਸੂਬਿਆਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤੀ ਹੈ। IMD ਦੀ ਤਾਜ਼ਾ ਭਵਿੱਖਬਾਣੀ ਅਨੁਸਾਰ 26 ਨਵੰਬਰ ਤੱਕ ਵੱਖ-ਵੱਖ ਦੇਸ਼ ਦੇ ਕਈ ਸੂਬਿਆਂ 'ਚ ਮੀਂਹ ਪੈ ਸਕਦਾ ਹੈ। 

ਮੌਸਮ ਵਿਭਾਗ ਅਨੁਸਾਰ 21 ਤੋਂ 24 ਨਵੰਬਰ ਤੱਕ ਉੱਤਰ-ਪੂਰਬੀ ਸੂਬੇ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਦੇ ਕੁਝ ਖੇਤਰਾਂ 'ਚ ਤੇਜ਼ ਹਵਾਵਾਂ ਦੇ ਨਾਲ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ 22 ਤੋਂ 24 ਨਵੰਬਰ ਤੱਕ ਨਾਗਾਲੈਂਡ, ਮਣੀਪੁਰ, ਮਿਜ਼ੋਰਮ ਤੇ ਤ੍ਰਿਪੁਰਾ 'ਚ ਮੀਂਹ ਪਵੇਗਾ। 

ਇਹ ਵੀ ਪੜ੍ਹੋ- ਸਾਊਦੀ ਨੇ ਕਰ'ਤੀ ਏਅਰਸਟ੍ਰਾਈਕ ! 41 ਲੋਕਾਂ ਦੀ ਗਈ ਜਾਨ, ਹੂਤੀਆਂ ਨੇ ਵੀ ਕੀਤੀ ਜਵਾਬੀ ਕਾਰਵਾਈ

ਇਨ੍ਹਾਂ ਸੂਬਿਆਂ ਤੋਂ ਇਲਾਵਾ ਮੱਧ ਭਾਰਤ 'ਚ ਮੌਸਮ ਕਰਵਟ ਲੈ ਰਿਹਾ ਹੈ। ਭਾਰਤੀ ਮੌਸਮ ਵਿਭਾਗ ਨੇ ਪੂਰਬੀ ਮੱਧ ਪ੍ਰਦੇਸ਼ 'ਚ 21 ਤੋਂ 22 ਨਵੰਬਰ ਤੱਕ, ਵਿਦਰਭ ਤੇ ਛੱਤੀਸਗੜ੍ਹ 'ਚ 22 ਤੋਂ 25 ਨਵੰਬਰ ਤੱਕ ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਛੱਤੀਸਗੜ੍ਹ ਦੇ ਕਈ ਇਲਾਕਿਆਂ 'ਚ 21 ਤੋਂ 26 ਨਵੰਬਰ ਦੇ ਵਿਚਕਾਰ ਤੇਜ਼ ਗਰਜ-ਤੂਫ਼ਾਨ ਦੇ ਨਾਲ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਹਵਾ ਦੀ ਗਤੀ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।

ਨਾਲ ਹੀ ਪੰਜਾਬ 'ਚ ਵੀ ਅਗਲੇ 2 ਦਿਨ ਸੰਘਣੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਪਹਾੜੀ ਇਲਾਕਿਆਂ 'ਚ ਹੋਈ ਬਰਫ਼ਬਾਰੀ ਤੋਂ ਬਾਅਦ ਸੂਬੇ 'ਚ ਅਚਾਨਕ ਠੰਡ ਵੱਧ ਗਈ ਹੈ ਤੇ ਸਵੇਰ-ਸ਼ਾਮ ਵੇਲੇ ਲੋਕ ਮੋਟੇ ਕੱਪੜੇ ਪਾਉਣ ਨੂੰ ਮਜਬੂਰ ਹੋਏ ਹਨ। ਇੱਥੇ ਫ਼ਿਲਹਾਲ 26 ਨਵੰਬਰ ਤਕ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਤੋਂ ਇਲਾਵਾ ਕਈ ਦੱਖਣੀ ਸੂਬਿਆਂ 'ਚ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। IMD ਦੀ ਇਸ ਭਵਿੱਖਬਾਣੀ ਤੋਂ ਬਾਅਦ ਦੇਸ਼ ਭਰ 'ਚ ਮੌਸਮ ਕਰਵਟ ਬਦਲੇਗਾ ਤੇ ਸਰਦੀ ਜ਼ੋਰ ਫੜ ਲਵੇਗੀ।

ਇਹ ਵੀ ਪੜ੍ਹੋ- ਹੁਣ ਯੂਰਪ 'ਚੋਂ ਵੀ ਜਹਾਜ਼ ਭਰ-ਭਰ ਡਿਪੋਰਟ ਕੀਤੇ ਜਾਣਗੇ ਪ੍ਰਵਾਸੀ ! 5 ਦੇਸ਼ਾਂ ਨੇ ਰਵਾਂਡਾ ਸਮਝੌਤੇ ਦਾ ਕੀਤਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News