ਮੁੰਬਈ ''ਚ ਅੱਜ ਫਿਰ ਹੋ ਸਕਦੀ ਹੈ ਭਾਰੀ ਬਾਰਿਸ਼, ਅਲਰਟ ਜਾਰੀ
Sunday, Jul 28, 2019 - 09:45 AM (IST)

ਮੁੰਬਈ—ਮੌਸਮ ਵਿਭਾਗ ਨੇ ਮੁੰਬਈ 'ਚ ਅੱਜ ਭਾਵ ਐਤਵਾਰ ਨੂੰ ਭਾਰੀ ਬਾਰਿਸ਼ ਹੋਣ ਦਾ ਅੰਦਾਜ਼ਾ ਲਗਾਇਆ ਗਿਆ ਹੈ। ਵਿਭਾਗ ਵੱਲੋਂ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਇਸ ਦਾ ਮਤਲਬ ਕਿ ਕਾਫੀ ਅਲਰਟ ਰਹਿਣ ਦੀ ਜ਼ਰੂਰਤ ਹੈ।
ਜ਼ਿਕਰਯੋਗ ਹੈ ਕਿ ਮੁੰਬਈ 'ਚ ਵੀਰਵਾਰ ਤੋਂ ਜਾਰੀ ਭਾਰੀ ਬਾਰਿਸ਼ ਕਾਰਨ ਜਨਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਸ਼ਨੀਵਾਰ ਨੂੰ ਮੁੰਬਈ 'ਚ ਹਵਾਈ ਸੇਵਾਵਾਂ, ਸੜਕਾਂ ਅਤੇ ਰੇਲ ਸੇਵਾਵਾਂ ਪ੍ਰਭਾਵਿਤ ਹੋ ਗਈਆਂ ਅਤੇ ਲੋਕਾਂ ਨੂੰ ਕਾਫੀ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ।
ਸ਼ਨੀਵਾਰ ਨੂੰ ਭਾਰੀ ਬਾਰਿਸ਼ ਹੋਣ ਕਾਰਨ ਮੁੰਬਈ ਤੋਂ 55 ਕਿਲੋਮੀਟਰ ਦੂਰੀ 'ਤੇ ਮਹਾਂਲਕਸ਼ਮੀ ਐਕਸਪ੍ਰੈਸ ਐਕਸਪ੍ਰੈੱਸ ਟ੍ਰੇਨ 'ਚ ਸਵਾਰ 900 ਯਾਤਰੀ ਫਸ ਗਏ ਸਨ, ਜਿਨ੍ਹਾਂ ਨੂੰ ਐੱਨ. ਡੀ. ਆਰ. ਐੱਫ. ਦੀ ਮਦਦ ਨਾਲ ਸੁਰੱਖਿਅਤ ਬਾਹਰ ਕੱਢਿਆ ਗਿਆ।