ਇਸ ਵਾਰ ਗਰਮੀ ਕੱਢੇਗੀ ਵੱਟ, ਮਾਰਚ 'ਚ ਹੀ ਤਪਣ ਲੱਗੇ ਕਈ ਸੂਬੇ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ

03/15/2023 11:12:39 AM

ਨੈਸ਼ਨਲ ਡੈਸਕ- ਮਾਰਚ ਦਾ ਮਹੀਨਾ ਚੱਲ ਰਿਹਾ ਹੈ ਅਤੇ ਗਰਮੀ ਹੁਣ ਤੋਂ ਹੀ ਵਧ ਗਈ ਹੈ। ਇਸ ਸਾਲ ਆਮ ਨਾਲੋਂ ਵੱਧ ਗਰਮੀ ਪੈਣ ਦੀ ਸੰਭਾਵਨਾ ਹੈ। ਭਾਰਤ ਦੇ ਕੁਝ ਹਿੱਸਿਆਂ 'ਚ ਆਮ ਨਾਲੋਂ 2 ਤੋਂ 3 ਡਿਗਰੀ ਸੈਲਸੀਅਸ ਵਧ ਤਾਪਮਾਨ ਦਰਜ ਕੀਤੇ ਜਾਣ ਦੀ ਸੰਭਾਵਨਾ ਹੈ। ਭਾਰਤ ਮੌਸਮ ਵਿਗਿਆਨ ਵਿਭਾਗ (IMD) ਨੇ ਮੰਗਲਵਾਰ ਨੂੰ ਇਕ ਉੱਚ ਪੱਧਰੀ ਬੈਠਕ ਵਿਚ ਇਹ ਜਾਣਕਾਰੀ ਦਿੱਤੀ। ਕੈਬਨਿਟ ਸਕੱਤਰ ਰਾਜੀਵ ਗੌਬਾ ਦੀ ਪ੍ਰਧਾਨਗੀ 'ਚ ਹੋਈ ਸਮੀਖਿਆ ਬੈਠਕ ਵਿਚ IMD ਨੇ ਦੱਸਿਆ ਕਿ ਪੂਰਬੀ ਅਤੇ ਮੱਧ ਭਾਰਤ ਅਤੇ ਪੂਰਬੀ-ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਅਤੇ ਪੱਛਮੀ-ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿਚ ਵੱਧ ਤਾਪਮਾਨ ਆਮ ਨਾਲੋਂ ਵਧ ਰਹਿ ਸਕਦਾ ਹੈ।

ਇਹ ਵੀ ਪੜ੍ਹੋ- ਡਾਕਟਰ ਬਣਨ ਦਾ ਅਧੂਰਾ ਸੁਫ਼ਨਾ ਲੈ ਕੇ ਦੁਨੀਆ ਤੋਂ ਰੁਖ਼ਸਤ ਹੋਈ ਅਨੀਤਾ, ਜਸ਼ਨ ਦੀ ਜਗ੍ਹਾ ਪਿੰਡ 'ਚ ਪਸਰਿਆ ਸੋਗ

IMD ਨੇ ਗਰਮੀਆਂ ਦੇ ਅਸਰ ਨੂੰ ਘੱਟ ਕਰਨ ਲਈ ਚੁੱਕੇ ਜਾ ਸਕਣ ਵਾਲੇ ਕਦਮਾਂ ਦੀ ਸਮੀਖਿਆ ਲਈ ਬੁਲਾਈ ਗਈ ਬੈਠਕ 'ਚ ਦੱਸਿਆ ਕਿ ਮਾਰਚ ਦੇ ਅਖ਼ੀਰ ਵਿਚ ਸਿੰਧੂ-ਗੰਗਾ ਮੈਦਾਨ ਅਤੇ ਪੂਰਬੀ ਭਾਰਤ ਦੇ ਕੁਝ ਹਿੱਸਿਆਂ 'ਚ ਤਾਪਮਾਨ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਦਰਜ ਹੋਣ ਦੀ ਸੰਭਾਵਨਾ ਹੈ। ਅਧਿਕਾਰਤ ਬਿਆਨ ਮੁਤਾਬਕ ਕੈਬਨਿਟ ਸਕੱਤਰ ਨੇ ਰੇਖਾਂਕਿਤ ਕੀਤਾ ਕਿ ਤਾਪਮਾਨ ਆਮ ਨਾਲੋਂ ਵਧ ਰਹਿਣ ਦੀ ਸੰਭਾਵਨਾ ਹੈ, ਇਸ ਲਈ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਸ ਨਾਲ ਨਜਿੱਠਣ ਲਈ ਉੱਚਿਤ ਤਿਆਰੀਆਂ ਕਰਨੀਆਂ ਚਾਹੀਦੀਆਂ ਹਨ। 

ਇਹ ਵੀ ਪੜ੍ਹੋ-  ਖ਼ੁਸ਼ੀਆਂ ਨੂੰ ਲੱਗਾ ਗ੍ਰਹਿਣ! 5 ਸਾਲ ਬਾਅਦ ਕੈਨੇਡਾ ਤੋਂ ਪਰਤੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਹੀਨੇ ਬਾਅਦ ਸੀ ਵਿਆਹ

ਕਈ ਸੂਬਿਆਂ 'ਚ ਪਾਰਾ ਚੜ੍ਹਿਆ
ਪੱਛਮੀ ਰਾਜਸਥਾਨ, ਗੁਜਰਾਤ, ਵਿਦਰਭ, ਤੇਲੰਗਾਨਾ, ਓਡੀਸ਼ਾ, ਕੇਰਲ, ਤਾਮਿਲਨਾਡੂ ਦੇ ਕੁਝ ਹਿੱਸਿਆਂ ਵਿਚ ਤੇਜ਼ ਗਰਮੀ ਦੀ ਲਹਿਰ ਸ਼ੁਰੂ ਹੋ ਗਈ ਹੈ। ਇਨ੍ਹਾਂ ਖੇਤਰਾਂ 'ਚ ਵੱਧ ਤੋਂ ਵੱਧ ਤਾਪਮਾਨ 36 ਤੋਂ 38 ਡਿਗਰੀ ਦੇ ਵਿਚਕਾਰ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਦਿੱਲੀ, ਪੰਜਾਬ, ਚੰਡੀਗੜ੍ਹ, ਹਰਿਆਣਾ ਵਿਚ ਵੱਧ ਤੋਂ ਵੱਧ ਤਾਪਮਾਨ 30 ਤੋਂ 33 ਡਿਗਰੀ ਦੇ ਵਿਚਕਾਰ ਬਣਿਆ ਹੋਇਆ ਹੈ। ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਗਲਵਾਰ ਨੂੰ ਘੱਟੋ-ਘੱਟ ਤਾਪਮਾਨ 18 ਅਤੇ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਦਰਜ ਕੀਤਾ ਗਿਆ। ਅੱਜ ਦਿੱਲੀ 'ਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ। ਮੌਸਮ ਵਿਭਾਗ ਮੁਤਾਬਕ ਦਿੱਲੀ ਵਿਚ 17 ਤੋਂ 20 ਮਾਰਚ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ-  ਲੋਕ ਸਭਾ 'ਚ ਸਭ ਤੋਂ ਵੱਧ ਸਰਗਰਮ ਹਨ ਮਹਾਰਾਸ਼ਟਰ ਦੇ MP, ਸਵਾਲ ਪੁੱਛਣ ਦੇ ਮਾਮਲੇ 'ਚ 'ਪੰਜਾਬ ਫਾਡੀ'


Tanu

Content Editor

Related News