ਮੌਸਮ ਵਿਭਾਗ ਦੀ ਭਵਿੱਖਵਾਣੀ; ਇਨ੍ਹਾਂ ਸੂਬਿਆਂ 'ਚ ਪਵੇਗਾ ਮੋਹਲੇਧਾਰ ਮੀਂਹ
Tuesday, Feb 20, 2024 - 12:32 PM (IST)
ਨਵੀਂ ਦਿੱਲੀ- ਭਾਰਤੀ ਮੌਸਮ ਵਿਭਾਗ ਨੇ ਮੌਸਮ ਨੂੰ ਲੈ ਕੇ ਭਵਿੱਖਵਾਣੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਮੰਗਲਵਾਰ ਨੂੰ ਦਿੱਲੀ, ਉੱਤਰ ਪ੍ਰਦੇਸ਼ ਅਤੇ ਪੰਜਾਬ ਸਮੇਤ ਕਈ ਸੂਬਿਆਂ ਵਿਚ ਮੋਹਲੇਧਾਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਹਿਮਾਲਿਆ ਖੇਤਰ ਅਤੇ ਉੱਤਰੀ-ਪੱਛਮੀ ਭਾਰਤ 'ਚ ਬੁੱਧਵਾਰ ਤੱਕ ਤੇਜ਼ ਮੀਂਹ ਅਤੇ ਬਰਫ਼ਬਾਰੀ ਦਾ ਵੀ ਅਨੁਮਾਨ ਹੈ।
ਇਹ ਵੀ ਪੜ੍ਹੋ- ਪੰਜਾਬ ਦੇ 17 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਨ੍ਹੇਰੀ ਦਾ Alert, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ Advisory
ਮੌਸਮ ਵਿਭਾਗ ਨੇ ਕਿਹਾ ਕਿ 20 ਫਰਵਰੀ ਨੂੰ ਜੰਮੂ-ਕਸ਼ਮੀਰ, ਲੱਦਾਖ-ਗਿਲਗਿਤ-ਬਾਲਿਸਤਾਨ-ਮੁਜ਼ੱਫਰਨਗਰ ਅਤੇ ਹਿਮਾਚਲ ਪ੍ਰਦੇਸ਼ ਵਿਚ ਵੱਖ-ਵੱਖ ਥਾਵਾਂ 'ਤੇ ਮੋਹਲੇਧਾਰ ਮੀਂਹ ਪੈਣ ਦੀ ਸੰਭਾਵਨਾ ਹੈ। ਉੱਥੇ ਹੀ ਦਿੱਲੀ 'ਚ ਮੰਗਲਵਾਰ ਨੂੰ ਆਸਮਾਨ 'ਚ ਬੱਦਲ ਛਾਏ ਰਹਿਣ ਦੇ ਨਾਲ-ਨਾਲ ਕੁਝ ਥਾਵਾਂ 'ਤੇ ਦਰਮਿਆਨਾ ਮੀਂਹ ਅਤੇ ਗਰਜ ਨਾਲ ਛੀਂਟੇ ਪੈਣ ਦਾ ਅਨੁਮਾਨ ਹੈ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਸ਼ੰਭੂ ਬਾਰਡਰ 'ਤੇ ਡਟੇ ਕਿਸਾਨ; ਕੇਂਦਰ ਦੇ ਮਤੇ 'ਤੇ ਕੋਰੀ ਨਾਂਹ, ਭਲਕੇ ਕਰਨਗੇ 'ਦਿੱਲੀ ਕੂਚ'
ਮੌਸਮ ਵਿਭਾਗ ਨੇ ਮੰਗਲਵਾਰ ਨੂੰ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ ਅਤੇ ਹਰਿਆਣਾ ਵਿਚ ਗੜੇਮਾਰੀ ਅਤੇ 21 ਫਰਵਰੀ ਤੱਕ ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਅਤੇ ਪੂਰਬੀ ਉੱਤਰ ਪ੍ਰਦੇਸ਼ 'ਚ 22 ਫਰਵਰੀ ਤੱਕ ਹਲਕੇ ਤੋਂ ਦਰਮਿਆਨੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਰਾਜਸਥਾਨ 'ਚ 21 ਫਰਵਰੀ ਤੱਕ ਅਤੇ ਮੱਧ ਪ੍ਰਦੇਸ਼ 'ਚ ਮੰਗਲਵਾਰ ਤੋਂ 23 ਫਰਵਰੀ ਤੱਕ ਹਲਕੀ ਤੋਂ ਦਰਮਿਆਨਾ ਮੀਂਹ ਪੈਣ ਹੋਣ ਦੀ ਸੰਭਾਵਨਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8