ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ''ਚ ਕਈ ਥਾਵਾਂ ਲਈ ਜਾਰੀ ਕੀਤੀ ''ਯੈਲੋ'' ਚਿਤਾਵਨੀ

Wednesday, May 17, 2023 - 03:05 PM (IST)

ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ''ਚ ਕਈ ਥਾਵਾਂ ਲਈ ਜਾਰੀ ਕੀਤੀ ''ਯੈਲੋ'' ਚਿਤਾਵਨੀ

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਮੌਸਮ ਦਫ਼ਤਰ ਨੇ ਸੂਬੇ ਭਰ ਵਿਚ ਕਈ ਥਾਵਾਂ 'ਤੇ ਹਨ੍ਹੇਰੀ ਅਤੇ ਬਿਜਲੀ ਡਿੱਗਣ ਦਾ ਅਨੁਮਾਨ ਜਤਾਇਆ ਹੈ। ਇਸ ਲਈ 'ਯੈਲੋ' ਚਿਤਾਵਨੀ ਜਾਰੀ ਕੀਤੀ ਗਈ ਹੈ। ਸੂਬੇ ਵਿਚ ਬੁੱਧਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ, ਜੋ ਕਿ ਸ਼ਨੀਵਾਰ ਤੱਕ ਜਾਰੀ ਰਹੇਗੀ। ਮੌਸਮ ਵਿਭਾਗ ਨੇ ਕਿਹਾ ਕਿ ਮੀਂਹ ਦੌਰਾਨ ਹੇਠਲੇ ਅਤੇ ਮੱਧ ਪਹਾੜੀ ਖੇਤਰਾਂ ਵਿਚ ਮੱਧ ਤੋਂ ਦਰਮਿਆਨ ਮੀਂਹ ਅਤੇ ਬਰਫ਼ਬਾਰੀ ਹੋਣ ਦੀ ਉਮੀਦ ਹੈ।

ਭਾਰਤ ਮੌਸਮ ਵਿਗਿਆਨ ਵਿਭਾਗ ਨੇ ਖੇਤਾਂ ਵਿਚ ਫ਼ਸਲਾਂ, ਫ਼ਲਦਾਰ ਦਰੱਖ਼ਤਾਂ ਅਤੇ ਬੂਟਿਆਂ ਨੂੰ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਜਤਾਉਂਦੇ ਹੋਏ ਕਿਸਾਨਾਂ ਨੂੰ ਉੱਚਿਤ ਵਿਵਸਥਾ ਕਰਨ ਅਤੇ ਕੀਟਨਾਸ਼ਕਾਂ ਦੇ ਛਿੜਕਾਅ ਨੂੰ ਫਿਰ ਤੋਂ ਸ਼ੁਰੂ ਕਰਨ ਦੀ ਸਲਾਹ ਦਿੱਤੀ ਹੈ। ਸੂਬੇ ਦੇ ਘੱਟ ਤੋਂ ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿਚ ਮੰਗਲਵਾਰ ਨੂੰ ਕੋਈ ਖ਼ਾਸ ਬਦਲਾਅ ਦਰਜ ਨਹੀਂ ਕੀਤਾ ਗਿਆ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਲਾਹੌਰ-ਸਪੀਤੀ ਜ਼ਿਲ੍ਹੇ ਦਾ ਕੇਲਾਂਗ ਰਾਤ ਦੇ ਸਭ ਸਭ ਤੋਂ ਠੰਡਾ ਰਿਹਾ, ਜਿੱਥੇ ਘੱਟ ਤੋਂ ਘੱਟ ਤਾਪਮਾਨ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 


author

Tanu

Content Editor

Related News