ਕੜਾਕੇ ਦੀ ਠੰਡ ਲਈ ਰਹੋ ਤਿਆਰ, IMD ਦਾ 14 ਸੂਬਿਆਂ 'ਚ ਮੀਂਹ ਦਾ ਅਲਰਟ

Monday, Nov 25, 2024 - 11:14 AM (IST)

ਕੜਾਕੇ ਦੀ ਠੰਡ ਲਈ ਰਹੋ ਤਿਆਰ, IMD ਦਾ 14 ਸੂਬਿਆਂ 'ਚ ਮੀਂਹ ਦਾ ਅਲਰਟ

ਨਵੀਂ ਦਿੱਲੀ- ਮੌਸਮ ਵਿਭਾਗ (IMD) ਨੇ ਦੇਸ਼ ਦੇ 9 ਸੂਬਿਆਂ 'ਚ ਸੰਘਣੀ ਧੁੰਦ ਅਤੇ 3 ਸੂਬਿਆਂ 'ਚ ਬਰਫਬਾਰੀ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ 14 ਸੂਬਿਆਂ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਚ ਇਸ ਤਬਦੀਲੀ ਨਾਲ ਠੰਡ ਹੋਰ ਵਧ ਸਕਦੀ ਹੈ। ਹਾਲਾਂਕਿ ਦਿਨ ਵੇਲੇ ਕੜਕਦੀ ਧੁੱਪ ਕਾਰਨ ਲੋਕ ਪ੍ਰੇਸ਼ਾਨ ਹਨ। ਮੌਸਮ ਵਿਭਾਗ ਮੁਤਾਬਕ ਦਿੱਲੀ, ਪੰਜਾਬ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿਚ ਅਗਲੇ ਦੋ-ਤਿੰਨ ਦਿਨਾਂ 'ਚ ਤਾਪਮਾਨ 'ਚ ਹੋਰ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।

ਇਹ ਵੀ ਪੜ੍ਹੋ- ਪਵੇਗਾ ਮੋਹਲੇਧਾਰ ਮੀਂਹ, IMD ਨੇ 7 ਸੂਬਿਆਂ ਲਈ ਜਾਰੀ ਕੀਤਾ ਰੈੱਡ ਅਤੇ ਆਰੇਂਜ ਅਲਰਟ

ਰਾਜਧਾਨੀ ਦਿੱਲੀ 'ਚ ਮੌਸਮ ਦਾ ਹਾਲ

ਰਾਜਧਾਨੀ ਦਿੱਲੀ 'ਚ 25 ਨਵੰਬਰ ਨੂੰ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸਵੇਰ ਅਤੇ ਸ਼ਾਮ ਦੇ ਸਮੇਂ ਧੁੰਦ ਵਾਲੀ ਸਥਿਤੀ ਬਣੀ ਰਹਿ ਸਕਦੀ ਹੈ। ਆਉਣ ਵਾਲੇ ਦਿਨਾਂ 'ਚ ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ ਅਤੇ ਗੁਰੂਗ੍ਰਾਮ ਸਮੇਤ ਦਿੱਲੀ-NCR ਦੇ ਹੋਰ ਖੇਤਰਾਂ 'ਚ ਠੰਡ ਵਧਣ ਦੀ ਸੰਭਾਵਨਾ ਹੈ।

ਬਰਫਬਾਰੀ ਕਾਰਨ ਠੰਡ 'ਚ ਵਾਧਾ

ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਲੱਦਾਖ 'ਚ ਬਰਫਬਾਰੀ ਸ਼ੁਰੂ ਹੋ ਗਈ ਹੈ। ਹਿਮਾਚਲ ਪ੍ਰਦੇਸ਼ ਦੇ ਕੁੱਲੂ 'ਚ ਰੋਹਤਾਂਗ ਪਾਸ ਅਤੇ ਅਟਲ ਸੁਰੰਗ ਨੇੜੇ ਐਤਵਾਰ ਨੂੰ ਬਰਫਬਾਰੀ ਹੋਈ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਦੇ ਕੁਪਵਾੜਾ, ਗੁਲਮਰਗ, ਬਾਂਦੀਪੋਰਾ ਅਤੇ ਲੱਦਾਖ ਦੇ ਲੇਹ 'ਚ ਵੀ ਬਰਫਬਾਰੀ ਹੋਈ। ਮੌਸਮ ਵਿਭਾਗ ਨੇ ਸੋਮਵਾਰ ਨੂੰ ਵੀ ਇਨ੍ਹਾਂ ਇਲਾਕਿਆਂ 'ਚ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ।

ਇਹ ਵੀ ਪੜ੍ਹੋ-  ਜਾਣੋ ਸ਼ਗਨ ਦੇ ਲਿਫ਼ਾਫੇ 'ਚ ਕਿਉਂ ਹੁੰਦਾ ਹੈ '1 ਰੁਪਏ' ਦਾ ਹੀ ਸਿੱਕਾ

ਸੰਘਣੀ ਧੁੰਦ ਦੀ ਚਿਤਾਵਨੀ

IMD ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ ਅਤੇ ਦਿੱਲੀ-NCR ਸਮੇਤ 8 ਸੂਬਿਆਂ 'ਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਉੱਤਰੀ ਭਾਰਤ ਤੋਂ ਇਲਾਵਾ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਵਰਗੇ ਮੱਧ ਭਾਰਤ ਦੇ ਸੂਬਿਆਂ 'ਚ ਵੀ ਠੰਡ ਵਧ ਰਹੀ ਹੈ ਅਤੇ ਕਈ ਜ਼ਿਲ੍ਹਿਆਂ 'ਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਹੇਠਾਂ ਚਲਾ ਗਿਆ ਹੈ।

ਇਹ ਵੀ ਪੜ੍ਹੋ- ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ

9 ਸੂਬਿਆਂ 'ਚ ਮੀਂਹ ਦੀ ਸੰਭਾਵਨਾ

ਮੌਸਮ ਵਿਭਾਗ ਨੇ ਤਾਮਿਲਨਾਡੂ, ਸਿੱਕਮ, ਅਸਾਮ ਅਤੇ ਅਰੁਣਾਚਲ ਪ੍ਰਦੇਸ਼ 'ਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਪਹਾੜਾਂ 'ਤੇ ਬਰਫਬਾਰੀ ਅਤੇ ਠੰਡੀਆਂ ਹਵਾਵਾਂ ਚੱਲਣ ਕਾਰਨ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ 'ਚ ਤੇਜ਼ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਠੰਡ ਹੋਰ ਵਧਣ ਦੀ ਸੰਭਾਵਨਾ ਹੈ। IMD ਨੇ ਆਸਾਮ, ਮਣੀਪੁਰ, ਮੇਘਾਲਿਆ, ਨਾਗਾਲੈਂਡ, ਮਿਜ਼ੋਰਮ ਅਤੇ ਤ੍ਰਿਪੁਰਾ ਸਮੇਤ ਉੱਤਰ ਪੂਰਬੀ ਸੂਬਿਆਂ 'ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।


author

Tanu

Content Editor

Related News