ਸੀਤ ਲਹਿਰ ਦਰਮਿਆਨ ਮੀਂਹ ਦਾ ਕਹਿਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਵਾਣੀ
Wednesday, Jan 10, 2024 - 01:58 PM (IST)
ਨੈਸ਼ਨਲ ਡੈਸਕ- ਉੱਤਰ ਭਾਰਤ ਵਿਚ ਕੜਾਕੇ ਦੀ ਠੰਡ ਨੇ ਕੰਬਣੀ ਛੇੜੀ ਹੋਈ ਹੈ। ਦਰਅਸਲ ਪਹਾੜੀ ਇਲਾਕਿਆਂ 'ਚ ਬਰਫ਼ਬਾਰੀ ਹੋ ਰਹੀ ਹੈ, ਜਿਸ ਕਾਰਨ ਮੈਦਾਨੀ ਇਲਾਕਿਆਂ 'ਚ ਠੰਡ ਵੱਧ ਗਈ ਹੈ। ਉੱਥੇ ਹੀ ਰਾਜਸਥਾਨ 'ਚ ਸੀਤ ਲਹਿਰ ਦਰਮਿਆਨ ਕਈ ਥਾਵਾਂ 'ਤੇ ਮੀਂਹ ਪਿਆ, ਜਿਸ ਕਾਰਨ ਉੱਥੇ ਠੰਡ ਹੋਰ ਵੱਧ ਗਈ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਪੈਣ ਕਾਰਨ ਠੰਡ ਦਾ ਅਸਰ ਜ਼ਿਆਦਾ ਹੋਇਆ ਹੈ। ਬੁੱਧਵਾਰ ਸਵੇਰੇ ਇਕ ਵਾਰ ਫਿਰ ਸੰਘਣੀ ਧੁੰਦ ਦੀ ਚਾਦਰ ਛਾ ਗਈ।
ਇਹ ਵੀ ਪੜ੍ਹੋ- ਰਾਮ ਮੰਦਰ ਲਈ ਸ਼ੈੱਫ ਵਿਸ਼ਨੂੰ ਬਣਾਉਣਗੇ 7000 ਕਿਲੋ 'ਹਲਵਾ', ਕਰੇਨ ਨਾਲ ਚੁੱਕੀ ਜਾਵੇਗੀ ਕੜਾਹੀ
ਸੰਘਣੀ ਧੁੰਦ ਕਾਰਨ ਵਿਜੀਬਿਲਟੀ ਸਿਰਫ 15 ਤੋਂ 20 ਮੀਟਰ ਰਹੀ। ਇਸ ਨਾਲ ਵਾਹਨਾ ਚਾਲਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਕੋਟਾ, ਬਾਰ੍ਹਾਂ, ਸਵਾਈ ਮਾਧੋਪੁਰ, ਚਿਤੌੜਗੜ੍ਹ, ਜੈਪੁਰ, ਕਰੌਲੀ, ਦੌਸਾ ਅਤੇ ਆਲੇ-ਦੁਆਲੇ ਦੇ ਜ਼ਿਲ੍ਹਿਆਂ 'ਚ ਹਲਕੇ ਤੋਂ ਦਰਮਿਆਨਾ ਮੀਂਹ ਪਿਆ। ਘੱਟੋ-ਘੱਟ ਤਾਪਮਾਨ 'ਚ 2 ਤੋਂ 5 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- 1984 ਸਿੱਖ ਦੰਗਿਆਂ ਨੂੰ ਲੈ ਕੇ ਵੱਡੀ ਖ਼ਬਰ, ਜਗਦੀਸ਼ ਟਾਈਟਲਰ ਨੂੰ ਲੈ ਕੇ CBI ਨੇ ਅਦਾਲਤ ’ਚ ਕੀਤਾ ਵੱਡਾ ਦਾਅਵਾ
ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ ਦਿਨਾਂ ਤੱਕ ਕੁਝ ਜ਼ਿਲ੍ਹਿਆਂ 'ਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਕ ਹਫ਼ਤੇ ਤੱਕ ਦੇਸ਼ ਦੇ ਕਈ ਸੂਬਿਆਂ ਵਿਚ ਮੋਹਲੇਧਾਰ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦੋ ਦਿਨਾਂ ਲਈ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ 'ਚ ਕੋਲਡ ਡੇਅ ਦੀ ਸਥਿਤੀ ਬਣੀ ਹੋਈ ਹੈ।
ਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8