ਅਜੇ ਨਹੀਂ ਪਰਤਿਆ ਮਾਨਸੂਨ, IMD ਵਲੋਂ ਮੋਹਲੇਧਾਰ ਮੀਂਹ ਪੈਣ ਦੀ ਚਿਤਾਵਨੀ
Monday, Sep 09, 2024 - 12:39 PM (IST)
ਨਵੀਂ ਦਿੱਲੀ- ਦੇਸ਼ ਭਰ ਦੇ ਕਈ ਸੂਬਿਆਂ 'ਚ ਮੀਂਹ ਦਾ ਦੌਰ ਜਾਰੀ ਹੈ। ਭਾਰਤ ਮੌਸਮ ਵਿਭਾਗ (IMD) ਨੇ ਅਜੇ ਵੀ ਮੀਂਹ ਤੋਂ ਰਾਹਤ ਨਾ ਮਿਲਣ ਦੀ ਚਿਤਾਵਨੀ ਦਿੱਤੀ ਹੈ। ਜੇਕਰ ਗੱਲ ਦਿੱਲੀ-NCR ਦੀ ਕੀਤੀ ਜਾਵੇ ਤਾਂ ਇੱਥੇ ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਜਿਸ ਨਾਲ ਮੌਸਮ ਖੁਸ਼ਨੁਮਾ ਬਣਿਆ ਹੋਇਆ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਵੀ ਮਿਲੀ ਹੈ।
ਇਹ ਵੀ ਪੜ੍ਹੋ- IMD ਵੱਲੋਂ ਮੋਹਲੇਧਾਰ ਮੀਂਹ ਦੀ ਭਵਿੱਖਬਾਣੀ, 6 ਜ਼ਿਲ੍ਹਿਆਂ 'ਚ 'ਯੈਲੋ ਅਲਰਟ'
ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਮੋਹਲੇਧਾਰ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਮੁਤਾਬਕ 9 ਤੋਂ 13 ਸਤੰਬਰ ਦਰਮਿਆਨ ਦਿੱਲੀ ਵਿਚ ਹਲਕਾ ਮੀਂਹ ਪਵੇਗਾ। ਨਾਲ ਹੀ ਆਸਮਾਨ ਵਿਚ ਬੱਦਲ ਛਾਏ ਰਹਿਣਗੇ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 35 ਤੋਂ 36 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 24 ਤੋਂ 26 ਡਿਗਰੀ ਤੱਕ ਰਹਿ ਸਕਦਾ ਹੈ। ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ 10 ਅਤੇ 11 ਸਤੰਬਰ ਨੂੰ ਬਾਂਦਾ, ਚਿਤਰਕੂਟ, ਕੌਸ਼ਾਂਬੀ, ਪ੍ਰਯਾਗਰਾਜ, ਫਤਿਹਪੁਰ, ਪ੍ਰਤਾਪਗੜ੍ਹ, ਸੋਨਭੱਦਰ, ਰਾਏਬਰੇਲੀ, ਅਮੇਠੀ, ਹਮੀਰਪੁਰ, ਮਹੋਬਾ, ਝਾਂਸੀ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿਚ ਮੋਹਲੇਧਾਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕੁਝ ਜ਼ਿਲ੍ਹਿਆਂ ਵਿਚ 11 ਤੋਂ 12 ਸਤੰਬਰ ਤੱਕ ਮੋਹਲੇਧਾਰ ਮੀਂਹ ਦੀ ਸੰਭਾਵਨਾ ਜਤਾਈ ਹੈ।
ਇਹ ਵੀ ਪੜ੍ਹੋ- ਪਿੰਡਾਂ ’ਚ ‘ਗੈਰ-ਹਿੰਦੂਆਂ’ ਦੇ ਦਾਖ਼ਲੇ ’ਤੇ ਪਾਬੰਦੀ, ਪਿੰਡ ਵਾਸੀਆਂ ਨੇ ਲਾਏ ‘ਸਾਈਨ ਬੋਰਡ’
ਬਿਹਾਰ ਦੇ ਕਈ ਜ਼ਿਲ੍ਹਿਆਂ ਲਈ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਵੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 9 ਅਤੇ 10 ਸਤੰਬਰ ਨੂੰ ਮੀਂਹ ਪਵੇਗਾ। ਓਡੀਸ਼ਾ ਵਿਚ ਵੀ ਅਗਲੇ ਤਿੰਨ ਦਿਨਾਂ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਬੰਗਾਲ ਦੀ ਖਾੜੀ ਵਿਚ ਬਣੇ ਘੱਟ ਦਬਾਅ ਵਾਲੇ ਖੇਤਰ ਦੇ ਪ੍ਰਭਾਵ ਕਾਰਨ 12-13 ਸਤੰਬਰ ਨੂੰ ਪੂਰਬੀ ਰਾਜਸਥਾਨ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦੀਆਂ ਗਤੀਵਿਧੀਆਂ 'ਚ ਵਾਧਾ ਹੋਣ ਅਤੇ ਕੁਝ ਥਾਵਾਂ ’ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8