ਦਿੱਲੀਵਾਸੀਆਂ ਨੂੰ ਮਿਲੇਗੀ ਗਰਮੀ ਤੋਂ ਰਾਹਤ, ਕਈ ਥਾਵਾਂ ''ਤੇ ਬਾਰਿਸ਼ ਦੇ ਆਸਾਰ
Thursday, Aug 17, 2023 - 10:23 AM (IST)
ਨੈਸ਼ਨਲ ਡੈਸਕ— ਇਸ ਸਾਲ ਮਾਨਸੂਨ ਨੇ ਜ਼ਬਰਦਸਤ ਦਸਤਕ ਦਿੱਤੀ ਜਿਸ ਕਾਰਨ ਕਈ ਨਦੀਆਂ ਦਾ ਜਲ ਪੱਧਰ ਖਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਇਕ ਵਾਰ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਬੁੱਧਵਾਰ ਨੂੰ ਰਾਜਧਾਨੀ ਦੇ ਕਈ ਇਲਾਕਿਆਂ 'ਚ ਬਾਰਿਸ਼ ਹੋਈ। ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ-ਚਾਰ ਦਿਨਾਂ ਤੱਕ ਨਮੀ ਵਾਲੀ ਗਰਮੀ ਜਾਰੀ ਰਹਿਣ ਦੀ ਸੰਭਾਵਨਾ ਹੈ।
ਭਾਰਤੀ ਮੌਸਮ ਵਿਭਾਗ (ਆਈ.ਐੱਮ.ਡੀ) ਨੇ ਬੁੱਧਵਾਰ ਨੂੰ ਕਿਹਾ ਕਿ ਵੀਰਵਾਰ ਤੋਂ ਪੂਰਬੀ ਭਾਰਤ ਅਤੇ ਨਾਲ ਲੱਗਦੇ ਮੱਧ ਭਾਰਤੀ ਖੇਤਰ 'ਚ ਬਾਰਸ਼ 'ਚ ਵਾਧਾ ਹੋਵੇਗਾ, ਜਦੋਂ ਕਿ ਅਗਲੇ ਚਾਰ ਮਹੀਨਿਆਂ ਦੌਰਾਨ ਦੇਸ਼ ਦੇ ਬਾਕੀ ਹਿੱਸਿਆਂ 'ਚ ਘੱਟ ਬਾਰਿਸ਼ ਦੀ ਗਤੀਵਿਧੀ ਜਾਰੀ ਰਹਿਣ ਦੀ ਸੰਭਾਵਨਾ ਹੈ।ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਨੇ ਬੁੱਧਵਾਰ ਨੂੰ ਆਪਣੇ ਬੁਲੇਟਿਨ 'ਚ ਕਿਹਾ ਕਿ ਪੂਰਬੀ ਭਾਰਤ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਆਈ.ਐੱਮ.ਡੀ. ਨੇ ਕਿਹਾ, "ਅੰਡੇਮਾਨ ਅਤੇ ਨਿਕੋਬਾਰ ਟਾਪੂਆਂ 'ਚ ਬੁੱਧਵਾਰ ਅਤੇ ਵੀਰਵਾਰ ਨੂੰ ਓਡੀਸ਼ਾ 'ਚ ਸ਼ਨੀਵਾਰ ਤੱਕ, ਝਾਰਖੰਡ 'ਚ ਬੁੱਧਵਾਰ ਤੋਂ ਸ਼ੁੱਕਰਵਾਰ ਤੱਕ ਅਤੇ ਪੱਛਮੀ ਬੰਗਾਲ ਅਤੇ ਸਿੱਕਮ 'ਚ ਬੁੱਧਵਾਰ ਅਤੇ ਵੀਰਵਾਰ ਨੂੰ ਵੱਖ-ਵੱਖ ਥਾਵਾਂ 'ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।"
ਉੱਤਰ-ਪੂਰਬੀ ਖੇਤਰ 'ਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼, ਬਿਜਲੀ ਅਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਆਈ.ਐੱਮ.ਡੀ ਨੇ ਭਵਿੱਖਬਾਣੀ ਕੀਤੀ ਹੈ, "ਇਹ ਮੌਸਮ ਦਾ ਪੈਟਰਨ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ 'ਚ 20 ਅਗਸਤ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ।" ਇਸ 'ਚ ਅੱਗੇ ਕਿਹਾ ਗਿਆ ਹੈ ਕਿ ਮੱਧ ਭਾਰਤ 'ਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਛੱਤੀਸਗੜ੍ਹ 'ਚ ਵੀਰਵਾਰ ਤੋਂ 20 ਅਗਸਤ ਤੱਕ ਜਦੋਂ ਕਿ ਮੱਧ ਪ੍ਰਦੇਸ਼ ਅਤੇ ਵਿਦਰਭ 'ਚ ਸ਼ੁੱਕਰਵਾਰ ਤੋਂ 20 ਅਗਸਤ ਤੱਕ ਇਹ ਮੌਸਮ ਦੇਖਣ ਨੂੰ ਮਿਲ ਸਕਦਾ ਹੈ। ਇਸ ਤੋਂ ਇਲਾਵਾ ਉੱਤਰਾਖੰਡ 'ਚ ਸ਼ੁੱਕਰਵਾਰ ਤੋਂ ਐਤਵਾਰ ਤੱਕ ਭਾਰੀ ਮੀਂਹ ਦੀ ਸੰਭਾਵਨਾ ਹੈ। ਆਈ.ਐੱਮ.ਡੀ ਨੇ ਕਿਹਾ, "ਤੱਟਵਰਤੀ ਆਂਧਰਾ ਪ੍ਰਦੇਸ਼ 'ਚ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਅਤੇ ਤੇਲੰਗਾਨਾ 'ਚ ਸ਼ਨੀਵਾਰ ਨੂੰ ਭਾਰੀ ਬਾਰਿਸ਼ ਹੋ ਸਕਦੀ ਹੈ। ਦੂਜੇ ਪਾਸੇ, ਤਾਮਿਲਨਾਡੂ 'ਚ ਬੁੱਧਵਾਰ ਅਤੇ ਵੀਰਵਾਰ ਨੂੰ ਗਰਮ ਅਤੇ ਨਮੀ ਵਾਲੇ ਮੌਸਮ ਦਾ ਅਨੁਭਵ ਹੋਣ ਦਾ ਅਨੁਮਾਨ ਹੈ।"
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8