ਇੰਫਾਲ 'ਚ IED ਬਲਾਸਟ, 5 ਜ਼ਖਮੀ

Tuesday, Nov 05, 2019 - 11:20 AM (IST)

ਇੰਫਾਲ 'ਚ IED ਬਲਾਸਟ, 5 ਜ਼ਖਮੀ

ਇੰਫਾਲ—ਮਣੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਭਾਵ ਮੰਗਲਵਾਰ ਸਵੇਰਸਾਰ ਆਈ. ਈ. ਡੀ. ਬਲਾਸਟ ਹੋਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਬਲਾਸਟ 'ਚ 4 ਪੁਲਸ ਕਰਮਚਾਰੀਆਂ ਅਤੇ 1 ਆਮ ਨਾਗਰਿਕ ਸਮੇਤ 5 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਕੁਝ ਪੁਲਸ ਕਰਮਚਾਰੀ ਥੰਗਾਲ ਦੇ ਵਿਅਸਤ ਬਾਜ਼ਾਰ ਇਲਾਕੇ 'ਚ ਤਾਇਨਾਤ ਸੀ ਤਾਂ ਉਸ ਸਮੇਂ ਇਹ ਬਲਾਸਟ ਹੋਇਆ। ਸਾਰੇ ਜ਼ਖਮੀ ਪੁਲਸ ਕਰਮਚਾਰੀਆਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਇਸ ਬਲਾਸਟ ਕਾਰਨ ਪਾਰਕਿੰਗ 'ਚ ਖੜ੍ਹੇ ਵਾਹਨ ਵੀ ਬੁਰੀ ਤਰ੍ਹਾਂ ਨਾਲ ਨੁਕਸਾਨੇ ਗਏ। ਪੁਲਸ ਨੂੰ ਸ਼ੱਕ ਹੈ ਕਿ ਕਿਸੇ ਆਧੁਨਿਕ ਸ਼ਕਤੀਸ਼ਾਲੀ ਵਿਸਫੋਟਕ ਉਪਕਰਣ (ਆਈ. ਈ. ਡੀ) ਲਗਾਇਆ ਹੋਵੇਗਾ, ਜਿਸ ਕਾਰਨ ਇਹ ਬਲਾਸਟ ਹੋਇਆ ਹੈ।

PunjabKesari

ਦੱਸਣਯੋਗ ਹੈ ਕਿ ਪੁਲਸ ਨੇ ਸੁਰੱਖਿਆ ਵਿਵਸਥਾ ਦੇ ਮੱਦੇਨਜ਼ਰ ਨੇੜੇ ਦੇ ਲੋਕਾਂ ਨੂੰ ਹਾਦਸੇ ਵਾਲੇ ਸਥਾਨ ਤੋਂ ਹਟਾ ਦਿੱਤਾ ਹੈ। ਹਮਲਾ ਪੁਲਸ ਨੂੰ ਹੀ ਨਿਸ਼ਾਨਾ ਬਣਾ ਕੇ ਕੀਤਾ ਗਿਆ ਹੈ। ਇਸ ਮਾਮਲੇ 'ਚ ਪੁਲਸ ਨੇ ਕੇਸ ਦਰਜ ਕਰ ਕੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਹੁਣ ਤੱਕ ਕਿਸੇ ਵੀ ਅੱਤਵਾਦੀ ਸਮੂਹ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।


author

Iqbalkaur

Content Editor

Related News