ਪੰਜਾਬ ਭਾਜਪਾ ਇਕਾਈ ਦੀ ਅਮਿਤ ਸ਼ਾਹ ਅਤੇ ਨੱਢਾ ਨਾਲ ਅਹਿਮ ਬੈਠਕ

Tuesday, Jun 15, 2021 - 05:58 PM (IST)

ਪੰਜਾਬ ਭਾਜਪਾ ਇਕਾਈ ਦੀ ਅਮਿਤ ਸ਼ਾਹ ਅਤੇ ਨੱਢਾ ਨਾਲ ਅਹਿਮ ਬੈਠਕ

ਨਵੀਂ ਦਿੱਲੀ— ਸਾਲ 2022 ਦੀਆਂ ਚੋਣਾਂ ਨੂੰ ਲੈ ਕੇ ਅੱਜ ਯਾਨੀ ਕਿ ਮੰਗਲਵਾਰ ਨੂੰ ਭਾਜਪਾ ਹੈੱਡਕੁਆਰਟਰ ਵਿਚ ਪੰਜਾਬ ਭਾਜਪਾ ਇਕਾਈ ਦੀ ਅਹਿਮ ਬੈਠਕ ਬੁਲਾਈ ਗਈ ਹੈ। ਇਸ ਬੈਠਕ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇ. ਪੀ. ਨੱਢਾ ਮੌਜੂਦ ਰਹਿਣਗੇ। ਇਹ ਬੈਠਕ ਅਮਿਤ ਸ਼ਾਹ ਅਤੇ ਨੱਢਾ ਨਾਲ ਹੋਵੇਗੀ।

ਇਸ ਬੈਠਕ ਵਿਚ ਪੰਜਾਬ ਭਾਜਪਾ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਅਤੇ ਪੰਜਾਬ ਭਾਜਪਾ ਇੰਚਾਰਜ ਦੁਸ਼ਯੰਤ ਗੌਤਮ ਮੌਜੂਦ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਆਗਾਮੀ ਸਾਲ 2022 ਦੀਆਂ ਚੋਣਾਂ, ਕਿਸਾਨ ਮੁੱਦੇ, ਦਲਿਤ ਮੁੱਦਿਆਂ ਨੂੰ ਲੈ ਕੇ ਇਸ ਬੈਠਕ ’ਚ ਚਰਚਾ ਕੀਤੀ ਜਾਵੇਗੀ। ਜੇ. ਪੀ. ਨੱਢਾ ਬੈਠਕ ’ਚ ਹਿੱਸਾ ਲੈਣ ਲਈ ਭਾਜਪਾ ਹੈੱਡਕੁਆਰਟਰ ਪਹੁੰਚ ਗਏ ਹਨ।

ਮੰਨਿਆ ਜਾ ਰਿਹਾ ਹੈ ਕਿ ਆਗਾਮੀ ਚੋਣਾਂ ਨੂੰ ਵੇਖਦੇ ਹੋਏ ਇਹ ਬੈਠਕ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਰੀ ਕਿਸਾਨ ਅੰਦੋਲਨ ਨਾਲ ਨਜਿੱਠਣ ਲਈ ਅੱਗੇ ਦੀ ਰਣਨੀਤੀ ਬਣਾਉਣ ਨੂੰ ਲੈ ਕੇ ਹੋ ਰਹੀ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ’ਤੇ ਅੜੇ ਹੋਏ ਹਨ। ਕਿਸਾਨਾਂ ਨੂੰ ਮਨਾਉਣ ਲਈ ਹੁਣ ਤੱਕ ਕੇਂਦਰ ਸਰਕਾਰ ਨਾਲ 11 ਦੌਰ ਦੀ ਬੈਠਕ ਹੋ ਚੁੱਕੀ ਹੈ ਪਰ ਸਾਰੀਆਂ ਕੋਸ਼ਿਸ਼ਾਂ ਬੇਨਤੀਜਾ ਰਹੀਆਂ ਹਨ। ਸਾਲ 2022 ਦੀ ਚੋਣਾਂ ’ਚ ਪਾਰਟੀ ਦਾ ਸਿਆਸੀ ਭਵਿੱਖ ਕੀ ਹੋਵੇਗਾ, ਇਸ ਨੂੰ ਲੈ ਕੇ ਵੀ ਬੈਠਕ ’ਚ ਚਰਚਾ ਕੀਤੀ ਜਾਵੇਗੀ।


author

Tanu

Content Editor

Related News