ਮੁੜ ਚਰਚਾ 'ਚ ਪਾਣੀਆਂ ਦਾ ਮੁੱਦਾ, ਕੇਂਦਰੀ ਮੰਤਰੀ ਦੀ ਪ੍ਰਧਾਨਗੀ 'ਚ 4 ਸੂਬਿਆਂ ਦੇ ਮੁੱਖ ਮੰਤਰੀਆਂ ਦੀ ਹੋਵੇਗੀ ਬੈਠਕ

06/01/2023 10:32:23 AM

ਨਵੀਂ ਦਿੱਲੀ/ਹਰਿਆਣਾ- ਸੂਬਿਆਂ ਵਿਚਾਲੇ ਪਾਣੀ ਦੇ ਮੁੱਦੇ 'ਤੇ ਕੇਂਦਰ ਨਾਲ ਦਿੱਲੀ 'ਚ 5 ਜੂਨ ਨੂੰ ਅਹਿਮ ਬੈਠਕ ਹੋਵੇਗੀ। ਇਸ ਬੈਠਕ ਵਿਚ ਕੇਸਾਊ ਬੰਨ੍ਹ ਦੀ ਉਸਾਰੀ, ਦਾਦੂਪੁਰ ਤੋਂ ਹਮੀਦਾ ਹੈੱਡ ਦੇ ਨਵੇਂ ਲਿੰਕ ਚੈਨਲ ਦੀ ਉਸਾਰੀ, ਸਰਸਵਤੀ ਨਦੀ ਨੂੰ ਮੁੜ ਸੁਰਜੀਤ ਕਰਨ ਅਤੇ ਵਿਰਾਸਤੀ ਵਿਕਾਸ ਪ੍ਰਾਜੈਕਟ, ਸਤਲੁਜ-ਯਮੁਨਾ ਲਿੰਕ ਨਹਿਰ (SYL) ਦਾ ਪਾਣੀ ਨੂੰ ਵਾਇਆ ਹਿਮਾਚਲ ਪ੍ਰਦੇਸ਼ ਰਾਹੀਂ ਲਿਆਉਣ, ਬਿਜਲੀ ’ਤੇ ਸੈੱਸ ਲਗਾਉਣ ਵਰਗੇ ਅਹਿਮ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਬੈਠਕ ਵਿਚ ਦਿੱਲੀ, ਰਾਜਸਥਾਨ, ਯੂ.ਪੀ ਅਤੇ ਉਤਰਾਖੰਡ ਦੇ ਮੁੱਖ ਮੰਤਰੀ ਵੀ ਮੌਜੂਦ ਰਹਿਣਗੇ। ਬੈਠਕ ਦੀ ਪ੍ਰਧਾਨਗੀ ਕੇਂਦਰੀ ਜਲ ਮੰਤਰੀ ਗਜੇਂਦਰ ਸ਼ੇਖਾਵਤ ਕਰਨਗੇ।

ਇਹ ਵੀ ਪੜ੍ਹੋ- PM ਕਿਸਾਨ ਯੋਜਨਾ ਤੋਂ ਇਲਾਵਾ ਕਿਸਾਨਾਂ ਨੂੰ ਮਿਲਣਗੇ 6 ਹਜ਼ਾਰ ਰੁਪਏ, ਸਿੱਧੇ ਖਾਤੇ 'ਚ ਹੋਣਗੇ ਟਰਾਂਸਫਰ

ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਕਿ ਸੂਬੇ ਦੇ ਸਾਰੇ ਖੇਤਰਾਂ ਵਿਚ ਨਾਗਰਿਕਾਂ ਨੂੰ ਨਿਰਵਿਘਨ ਉੱਚਿਤ ਮਾਤਰਾ ਵਿਚ ਪੀਣ ਵਾਲਾ ਪਾਣੀ ਮੁਹੱਈਆ ਕਰਾਉਣਾ ਸਰਕਾਰ ਦੀ ਤਰਜੀਹ ਹੈ। ਇਸ ਤੋਂ ਬਾਅਦ ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਉਪਲੱਬਧ ਹੋਵੇਗਾ। ਇਸ ਲਈ ਪੀਣ ਵਾਲੇ ਪਾਣੀ ਅਤੇ ਸਿੰਚਾਈ ਦੀਆਂ ਕਈ ਯੋਜਨਾਵਾਂ 'ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸਿੰਚਾਈ ਅਤੇ ਜਲ ਪ੍ਰਾਜੈਕਟਾਂ ਤੋਂ ਜ਼ਮੀਨ ਹੇਠਲੇ ਪਾਣੀ ਦੇ ਸੰਕਟ ਵਾਲੇ ਖੇਤਰਾਂ ਵਿਚ ਨਿਜ਼ਾਤ ਮਿਲੇਗੀ ਅਤੇ ਇੰਡਸਟਰੀ ਅਤੇ ਕਿਸਾਨਾਂ ਨੂੰ ਵੀ ਸਿੰਚਾਈ ਲਈ ਪਾਣੀ ਮੁਹੱਈਆ ਹੋ ਸਕੇਗਾ। 

ਇਹ ਵੀ ਪੜ੍ਹੋ-  ਸਾਕਸ਼ੀ ਕਤਲਕਾਂਡ: ਹਿੰਦੂ ਬਣ ਕੇ ਕੀਤਾ ਪਿਆਰ, ਠੁਕਰਾਉਣ ’ਤੇ ਦਿੱਤਾ ਮਾਰ


Tanu

Content Editor

Related News