ਮਾਂ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, 3 ਅਕਤੂਬਰ ਤੋਂ ਹੋਣ ਜਾ ਰਹੀ ਇਹ ਵੱਡੀ ਤਬਦੀਲੀ
Tuesday, Oct 01, 2024 - 10:03 AM (IST)
ਕਟੜਾ (ਅਮਿਤ)- ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਧਿਆਨ ’ਚ ਰਖਦਿਆਂ ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਇਕ ਅਹਿਮ ਫੈਸਲਾ ਲਿਆ ਹੈ। ਸ਼ਰਾਈਨ ਬੋਰਡ ਪ੍ਰਸ਼ਾਸਨ ਵੱਲੋਂ 3 ਅਕਤੂਬਰ ਤੋਂ ਪੁਰਾਣੇ ਆਰ. ਐੱਫ. ਆਈ. ਡੀ. ਕਾਰਡਾਂ ਦੀ ਮਾਨਤਾ ਖਤਮ ਕਰ ਦਿੱਤੀ ਜਾਏਗੀ। ਨਵੇਂ ਰੰਗ ਦੇ ਨਵੇਂ ਕਾਰਡ ਵੈਸ਼ਨੋ ਦੇਵੀ ਯਾਤਰਾ ਲਈ ਮਾਨਤਾ ਪ੍ਰਪਤ ਹੋਣਗੇ। ਇਹ ਜਾਣਕਾਰੀ ਸ਼ਰਾਈਨ ਬੋਰਡ ਦੇ ਸੀ. ਈ. ਓ. ਅੰਸ਼ੁਲ ਗਰਗ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।
ਇਹ ਵੀ ਪੜ੍ਹੋ : ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਚੰਗੀ ਖ਼ਬਰ, ਨਰਾਤਿਆਂ ਦੌਰਾਨ ਸ਼ੁਰੂ ਹੋਵੇਗੀ ਇਹ ਸਹੂਲਤ
ਉਨ੍ਹਾਂ ਕਿਹਾ ਕਿ ਨਵੇਂ ਆਰ.ਐੱਫ.ਆਈ.ਡੀ. ਕਾਰਡ 'ਚ ਕਾਫੀ ਸੁਧਾਰ ਕੀਤੇ ਗਏ ਹਨ। ਇਸ ਦਾ ਰੰਗ ਵੀ ਬਦਲਿਆ ਗਿਆ ਹੈ ਤਾਂ ਜੋ ਯਾਤਰਾ ਲਈ ਆਉਣ ਵਾਲੇ ਸ਼ਰਧਾਲੂ ਪੁਰਾਣੇ ਅਤੇ ਨਵੇਂ ਕਾਰਡਾਂ ’ਚ ਫਰਕ ਵੇਖ ਸਕਣ। ਨਰਾਤਿਆਂ ਦੌਰਾਨ ਵੈਸ਼ਨੋ ਦੇਵੀ ਯਾਤਰਾ ਲਈ ਸਿਰਫ਼ ਨਵੇਂ ਕਾਰਡ ਹੀ ਯੋਗ ਹੋਣਗੇ। ਗਰਗ ਨੇ ਦੱਸਿਆ ਕਿ ਵੈਸ਼ਨੋ ਦੇਵੀ ਭਵਨ ਨੂੰ ਸਜਾਉਣ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ।ਅਨੁਮਾਨ ਹੈ ਕਿ ਮੰਗਲਵਾਰ ਸ਼ਾਮ ਤੱਕ ਵੈਸ਼ਨੋ ਦੇਵੀ ਭਵਨ ਪੂਰੀ ਤਰ੍ਹਾਂ ਸਜ ਜਾਵੇਗਾ। ਹਰ ਸਾਲ ਵਾਂਗ ਇਸ ਵਾਰ ਵੀ ਨਰਾਤਿਆਂ ਦੌਰਾਨ ਅਪਾਹਜ ਸ਼ਰਧਾਲੂਆਂ ਨੂੰ ਵਿਸ਼ੇਸ਼ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ, ਜਿਸ ਵਿਚ ਮੁਫ਼ਤ ਬੈਟਰੀ ਕਾਰ ਸੇਵਾ ਉਪਲਬਧ ਹੈ। ਵੈਸ਼ਨੋ ਦੇਵੀ ਭਵਨ ਵਿਖੇ ਪਹਿਲ ਦੇ ਆਧਾਰ ’ਤੇ ਦਰਸ਼ਨਾਂ ਲਈ ਕਟੜਾ ਵਿਖੇ ਇਕ ਹੈਲਪ ਡੈਸਕ ਸਥਾਪਿਤ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8