ਮਾਤਾ ਵੈਸ਼ਣੋ ਦੇਵੀ ਦੇ ਦਰਬਾਰ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਯਾਤਰਾ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ

Tuesday, Jan 25, 2022 - 11:25 AM (IST)

ਮਾਤਾ ਵੈਸ਼ਣੋ ਦੇਵੀ ਦੇ ਦਰਬਾਰ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਯਾਤਰਾ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਜੰਮੂ– ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ ਹੈ। ਡੀ.ਸੀ. ਚਰਨਦੀਪ ਸਿੰਘ ਨੇ ਸ਼ੁੱਕਰਵਾਰ ਦੁਪਹਿਰ 2 ਵਜੇ ਤੋਂ ਸੋਮਵਾਰ ਸਵੇਰੇ 6 ਵਜੇ ਤਕ ਲਗਾਈਆਂ ਜਾਣ ਵਾਲੀਆਂ ਵੀਕੈਂਡ ਪਾਬੰਦੀਆਂ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ, ਹੁਣ ਮਾਤਾ ਵੈਸ਼ਣੋ ਦੇਵੀ ਦੇ ਨਾਲ ਹੀ ਜ਼ਿਲ੍ਹੇ ਦੇ ਦੂਜੇ ਸਭ ਤੋਂ ਵੱਡੇ ਧਾਰਮਿਕ ਸਥਾਨ ਸ਼ਿਵਖੋੜੀ ਧਾਮ ’ਚ ਆਉਣ ਵਾਲੇ ਸ਼ਰਧਾਲੂਆਂ ’ਤੇ ਕੋਰੋਨਾ ਪਾਬੰਦੀਆਂ ਲਾਗੂ ਨਹੀਂ ਹੋਣਗੀਆਂ।

ਇਹ ਵੀ ਪੜ੍ਹੋ– ਭਾਰਤ ’ਚ ਓਮੀਕਰੋਨ ਵਿਆਪਕ ਪੱਧਰ ’ਤੇ ਫੈਲਿਆ, ਖ਼ਤਮ ਹੋਣ ਵੱਲ ਵਧ ਰਹੀ ਮਹਾਮਾਰੀ

ਕਿਸੇ ਵੀ ਖੇਤਰ ਤੋਂ ਆਉਣ ਵਾਲੇ ਸ਼ਰਧਾਲੂ ਪਾਬੰਦੀਆਂ ਦਰਮਿਆਨ ਆਪਣੀ ਯਾਤਰਾ ਨੂੰ ਜਾਰੀ ਰੱਖ ਸਕਦੇ ਹਨ। ਹਾਲਾਂਕਿ, ਉਨ੍ਹਾਂ ਲਈ ਕੋਰੋਨਾ ਟੈਸਟ ਕਰਵਾਉਣਾ ਜ਼ਰੂਰੀ ਹੋਵੇਗਾ। ਇਸ ਦੇ ਨਾਲ ਹੀ ਪਾਬੰਦੀਆਂ ਦੌਰਾਨ ਜ਼ਿਲ੍ਹੇ ’ਚ ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਨੂੰ ਵੀ ਹੁਣ ਖੋਲ੍ਹਿਆ ਜਾ ਸਕੇਗਾ। ਬੇਸ ਕੈਂਪ ਕਟੜਾ ਅਤੇ ਰਣਸੂ ’ਚ ਮੌਜੂਦ ਢਾਬੇ, ਟੀ-ਸਟਾਲ, ਹੋਟਲਾਂ ਅਤੇ ਦੁਕਾਨਾਂ ਨੂੰ ਸਵੇਰੇ 6 ਵਜੇ ਤੋਂ ਰਾਤ 11 ਵਜੇ ਤਕ ਖੋਲ੍ਹਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਹੋਵੇ। ਜ਼ਿਲ੍ਹੇ ’ਚ ਨਾਈਟ ਕਰਫਿਊ ਰੋਜ਼ਾਨਾ ਰਾਤ 9 ਵਜੇ ਤੋਂ ਸਵੇਰੇ 6 ਵਜੇ ਤਕ ਜਾਰੀ ਰਹੇਗਾ।

 

ਇਹ ਵੀ ਪੜ੍ਹੋ– ਕਚਹਿਰੀ ਦੇ ਗੇਟ ’ਤੇ ਰੇਪ ਦੇ ਦੋਸ਼ੀ ਦਾ ਗੋਲੀ ਮਾਰ ਕੇ ਕਤਲ


author

Rakesh

Content Editor

Related News