ਦਿੱਲੀ ਹਵਾਈ ਅੱਡੇ ਵੱਲ ਜਾਣ ਵਾਲੇ ਲੋਕਾਂ ਲਈ ਅਹਿਮ ਖ਼ਬਰ
Friday, May 02, 2025 - 09:53 AM (IST)

ਨਵੀਂ ਦਿੱਲੀ- ਉੱਤਰੀ ਭਾਰਤ ਸਣੇ ਦੇਸ਼ ਦੀ ਰਾਜਧਾਨੀ ਦਿੱਲੀ 'ਚ ਸ਼ੁੱਕਰਵਾਰ ਨੂੰ ਭਾਰੀ ਬਾਰਿਸ਼ ਹੋਈ ਸੀ, ਜਿਸ ਕਾਰਨ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ 'ਤੇ ਉਡਾਣਾਂ ਦਾ ਸੰਚਾਲਨ ਵੀ ਕਾਫ਼ੀ ਪ੍ਰਭਾਵਿਤ ਹੋ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਅਚਾਨਕ ਮੌਸਮ 'ਚ ਤਬਦੀਲੀ ਹੋਣ ਕਾਰਨ ਮੌਸਮ ਵਿਭਾਗ ਨੇ ਦਿੱਲੀ ਲਈ ਬਾਰਿਸ਼ ਦਾ ਰੈੱਡ ਅਲਰਟ ਜਾਰੀ ਕੀਤਾ ਹੈ।
ਜ਼ਿਕਰਯੋਗ ਹੈ ਕਿ ਵੀਰਵਾਰ-ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਦਿੱਲੀ ਸਣੇ ਉੱਤਰੀ ਭਾਰਤ ਦੇ ਕਈ ਇਲਾਕਿਆਂ 'ਚ ਭਾਰੀ ਬਾਰਿਸ਼ ਹੋਈ ਸੀ, ਜਿਸ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ ਸੀ ਤੇ ਕਈ ਥਾਈਂ ਤੇਜ਼ ਹਨੇਰੀ ਨੇ ਵੀ ਕਾਫ਼ੀ ਕਹਿਰ ਢਾਹਿਆ। ਇਸੇ ਦੌਰਾਨ ਦਿੱਲੀ ਹਵਾਈ ਅੱਡੇ ਦਾ ਸੰਚਾਲਨ ਕਰਨ ਵਾਲੀ ਕੰਪਨੀ 'ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਿਮੀਟਿਡ' ਨੇ ਕਿਹਾ ਕਿ ਖ਼ਰਾਬ ਮੌਸਮ ਦੇ ਕਾਰਨ ਕੁਝ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਇਸ ਦੌਰਾਨ ਯਾਤਰੀਆਂ ਨੂੰ ਆਪਣੀਆਂ ਫਲਾਈਟਾਂ ਬਾਰੇ ਪੂਰੀ ਜਾਣਕਾਰੀ ਲੈ ਕੇ ਹੀ ਏਅਰਪੋਰਟ 'ਤੇ ਪਹੁੰਚਣ ਤਾਂ ਜੋ ਲੰਬੀ ਉਡੀਕ ਤੋਂ ਬਚਿਆ ਜਾ ਸਕੇ।
ਇਹ ਵੀ ਪੜ੍ਹੋ- ਮੰਗਣੀ ਤੋਂ ਹਫ਼ਤਾ ਬਾਅਦ ਹੀ ਨੌਜਵਾਨ ਨੇ Live ਆ ਕੇ ਵੀਡੀਓ 'ਚ ਲਿਆ ਦੋਸਤਾਂ ਦਾ ਨਾਂ, ਤੇ ਫ਼ਿਰ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e