ਜੰਮੂ-ਕਸ਼ਮੀਰ ਘੁੰਮਣ ਜਾਣ ਵਾਲੇ ਸੈਲਾਨੀਆਂ ਲਈ ਅਹਿਮ ਖਬਰ, ਇਹ ਨੈਸ਼ਨਲ ਹਾਈਵੇਅ ਹੋਇਆ ਬੰਦ
Saturday, Dec 28, 2024 - 02:20 PM (IST)
ਜੰਮੂ-ਕਸ਼ਮੀਰ : ਸਰਦੀਆਂ ਦੇ ਮੌਸਮ 'ਚ ਜੰਮੂ-ਕਸ਼ਮੀਰ ਜਾਣ ਵਾਲੇ ਲੋਕਾਂ ਲਈ ਵੱਡੀ ਖ਼ਬਰ ਆਈ ਹੈ। ਜਾਣਕਾਰੀ ਮੁਤਾਬਕ ਨਵਯੁਗ ਸੁਰੰਗ ਨੇੜੇ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਬਰਫ਼ ਜਮ੍ਹਾ ਹੋਣ ਕਾਰਨ ਬੰਦ ਹੋ ਗਿਆ ਹੈ। ਇਸ ਤੋਂ ਇਲਾਵਾ ਮੁਗਲ ਰੋਡ/ਸਿੰਥਨ ਰੋਡ/ਸੋਨਮਰਗ-ਕਾਰਗਿਲ ਰੋਡ/ਭਦਰਵਾਹ-ਚੰਬਾ ਰੋਡ ਨੂੰ ਵੀ ਬਰਫ ਜਮ੍ਹਾ ਹੋਣ ਕਾਰਨ ਬੰਦ ਕਰ ਦਿੱਤਾ ਗਿਆ ਹੈ। ਇਸ ਕਾਰਨ ਉਕਤ ਸਥਾਨ 'ਤੇ ਆਉਣ ਵਾਲੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਕੇਂਦਰ ਨੇ ਬਦਲਿਆ ਸਿੱਖਿਆ ਦਾ ਨਿਯਮ, ਹੁਣ 5ਵੀਂ ਤੇ 8ਵੀਂ ਦੇ ਵਿਦਿਆਰਥੀ ਹੋਣਗੇ ਫੇਲ੍ਹ
ਇਸ ਦੌਰਾਨ ਯਾਤਰੀਆਂ ਨੂੰ ਸਲਾਹ ਦਿੱਤੀ ਜਾ ਰਹੀ ਹੈ ਕਿ ਜਦੋਂ ਤੱਕ ਮੌਸਮ ਵਿੱਚ ਸੁਧਾਰ ਨਹੀਂ ਹੋ ਜਾਂਦਾ ਅਤੇ ਸੜਕਾਂ ਸਾਫ਼ ਨਹੀਂ ਹੋ ਜਾਂਦੀਆਂ ਉਦੋਂ ਤੱਕ ਸਫ਼ਰ ਕਰਨ ਤੋਂ ਬਚਣ ਲਈ ਕਿਹਾ ਜਾ ਰਿਹਾ ਹੈ। ਇਸ ਦੇ ਨਾਲ ਹੀ ਨੈਸ਼ਨਲ ਹਾਈਵੇਅ ਸਬੰਧੀ ਤਾਜ਼ਾ ਜਾਣਕਾਰੀ ਲਈ ਇਨ੍ਹਾਂ ਨੰਬਰਾਂ 'ਤੇ ਸੰਪਰਕ ਕੀਤਾ ਜਾ ਸਕਦਾ ਹੈ।
• ਟੀਸੀਯੂ ਜੰਮੂ (0191-2459048, 0191- 2740550, 9419147732, 103)
• ਸ਼੍ਰੀਨਗਰ (0194-2450022, 2485396, 18001807091, 103)
• ਰਾਮਬਨ (9419993745, 1800-180-7043)
• ਊਧਮਪੁਰ (8491928625)
• ਪੀਸੀਆਰ ਕਿਸ਼ਤਵਾੜ (9906154100)
• ਪੀਸੀਆਰ ਕਾਰਗਿਲ (9541902330, 9541902331)
ਇਹ ਵੀ ਪੜ੍ਹੋ - ਵਿਦਿਆਰਥੀਆਂ ਦੀਆਂ ਮੌਜਾਂ : 25 ਦਸੰਬਰ ਤੋਂ 1 ਫਰਵਰੀ ਤੱਕ ਸਕੂਲ ਹੋਏ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8