ਬੂਸਟਰ ਡੋਜ਼ ਨੂੰ ਲੈ ਕੇ ਅਹਿਮ ਖ਼ਬਰ- ਜਾਣੋ, ਦੂਜੀ ਡੋਜ਼ ਤੋਂ ਬਾਅਦ ਕਿੰਨਾ ਹੋਵੇਗਾ ਅੰਤਰ
Monday, Dec 27, 2021 - 10:03 AM (IST)
ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਕੋਰੋਨਾ ਵਾਇਰਸ ਅਤੇ ਉਸ ਦੇ ਵੇਰੀਐਂਟ ਨੂੰ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਰਾਸ਼ਟਰ ਦੇ ਨਾਮ ਸੰਬੋਧਨ 'ਚ 60 ਸਾਲ ਤੋਂ ਉੱਪਰ ਦੇ ਲੋਕਾਂ ਨੂੰ ਬੂਸਟਰ ਡੋਜ਼ ਦਿੱਤੇ ਜਾਣ ਦਾ ਐਲਾਨ ਕੀਤਾ। ਹੁਣ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਮਿਲ ਰਹੀ ਹੈ ਕਿ ਕੋਰੋਨਾ ਵੈਕਸੀਨ ਦੀ ਦੂਜੀ ਅਤੇ ਤੀਜੀ ਖ਼ੁਰਾਕ ਵਿਚਾਲੇ ਅੰਤਰਾਲ 9 ਤੋਂ 12 ਮਹੀਨੇ ਹੋ ਸਕਦਾ ਹੈ। ਅਧਿਕਾਰਤ ਸੂਤਰਾਂ ਅਨੁਸਾਰ, ਭਾਰਤ ਦੇ ਟੀਕਾਕਰਨ ਪ੍ਰੋਗਰਾਮ 'ਚ ਮੌਜੂਦਾ ਸਮੇਂ ਵਰਤੇ ਜਾ ਰਹੇ ਟੀਕਿਆਂ ਕੋਵਿਸ਼ੀਲਡ ਅਤੇ ਕੋਵੈਕਸੀਨ ਲਈ ਅੰਤਰਾਲ ਦੀਆਂ ਬਾਰੀਕੀਆਂ 'ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ 'ਤੇ ਆਖ਼ਰੀ ਫ਼ੈਸਲਾ ਜਲਦ ਹੀ ਲਿਆ ਜਾਵੇਗਾ।
ਇਹ ਵੀ ਪੜ੍ਹੋ : 15 ਤੋਂ 18 ਸਾਲ ਦੇ ਬੱਚਿਆਂ ਲਈ ਵੈਕਸੀਨੇਸ਼ਨ 3 ਜਨਵਰੀ ਤੋਂ ਹੋਵੇਗੀ ਸ਼ੁਰੂ: PM ਮੋਦੀ
ਪ੍ਰਧਾਨ ਮੰਤਰੀ ਨੇ ਸ਼ਨੀਵਾਰ ਰਾਤ ਰਾਸ਼ਟਰ ਦੇ ਨਾਮ ਸੰਬੋਧਨ 'ਚ ਐਲਾਨ ਕੀਤਾ ਸੀ ਕਿ 15-18 ਸਾਲ ਦੇ ਨੌਜਵਾਨਾਂ ਲਈ ਟੀਕਾਕਰਨ ਤਿੰਨ ਜਨਵਰੀ ਤੋਂ ਸ਼ੁਰੂ ਹੋਵੇਗਾ, ਜਦੋਂ ਕਿ ਸਿਹਤ ਦੇਖਭਾਲ ਅਤੇ ਮੋਹਰੀ ਮੋਰਚੇ ਦੇ ਕਰਮੀਆਂ ਲਈ 'ਬੂਸਟਰ ਡੋਜ਼' 10 ਜਨਵਰੀ ਤੋਂ ਦਿੱਤੀ ਜਾਵੇਗੀ। ਪੀ.ਐੱਮ. ਨੇ ਕਿ ਅਗਲੇ ਸਾਲ 10 ਜਨਵਰੀ 60 ਸਾਲ ਤੋਂ ਵੱਧ ਉਮਰ ਦੇ ਅਤੇ ਹੋਰ ਗੰਭੀਰ ਬੀਮਾਰੀ ਵਾਲੇ ਨਾਗਰਿਕਾਂ ਨੂੰ ਉਨ੍ਹਾਂ ਦੇ ਡਾਕਟਰ ਦੀ ਸਲਾਹ 'ਤੇ ਬੂਸਟਰ ਡੋਜ਼ ਦਿੱਤੀ ਜਾਵੇਗੀ। ਮੰਤਰਾਲਾ ਨੇ ਕਿਹਾ ਕਿ ਜਿਨ੍ਹਾਂ 60 ਤੋਂ ਉੱਪਰ ਦੇ ਲੋਕਾਂ ਨੇ ਬੂਸਟਰ ਡੋਜ਼ ਲੈਣੀ ਹੈ, ਉਨ੍ਹਾਂ ਨੂੰ ਗੰਭੀਰ ਬੀਮਾਰੀਆਂ ਤੋਂ ਪੀੜਤ ਹੋਣ ਦਾ ਸਰਟੀਫਿਕੇਟ ਦਿਖਾਉਣਾ ਪਵੇਗਾ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ