ਸਾਬਕਾ CM ਵੀਰਭੱਦਰ ਸਿੰਘ ਦੀ ਸਿਹਤ 'ਚ ਹੋ ਰਿਹੈ ਸੁਧਾਰ, ਅਫ਼ਵਾਹਾਂ 'ਤੇ ਨਾ ਦਿਓ ਧਿਆਨ

06/12/2021 5:30:56 PM

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ 6 ਵਾਰ ਮੁੱਖ ਮੰਤਰੀ ਰਹੇ ਵੀਰਭੱਦਰ ਸਿੰਘ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ ਅਤੇ ਡਾਕਟਰਾਂ ਦੀ ਨਿਗਰਾਨੀ 'ਚ ਹਨ। ਦੱਸਣਯੋਗ ਹੈ ਕਿ ਸ਼ੁੱਕਰਵਾਰ ਦੀ ਰਿਪੋਰਟ 'ਚ ਉਹ ਕੋਰੋਨਾ ਪਾਜ਼ੇਟਿਵ ਆਏ ਸਨ। ਇਸ ਦੇ ਨਾਲ ਹੀ ਉਨ੍ਹਾਂ ਦੀ ਪਤਨੀ ਰਾਣੀ ਪ੍ਰਤਿਭਾ ਸਿੰਘ ਵੀ ਪਾਜ਼ੇਟਿਵ ਆਈ ਹੈ ਅਤੇ ਹੋਮ ਆਈਸੋਲੇਸ਼ਨ 'ਚ ਹੈ। ਵੀਰਭੱਦਰ ਸਿੰਘ ਨੂੰ ਆਈ.ਜੀ.ਐੱਮ.ਸੀ. ਦੇ ਮੇਕਸ਼ਿਫਟ ਹਸਪਤਾਲ 'ਚ ਦਾਖ਼ਲ ਕੀਤਾ ਗਿਆ ਹੈ। ਆਈ.ਜੀ.ਐੱਮ.ਸੀ. ਨੇ ਮੁੱਖ ਮੈਡੀਕਲ ਸੁਪਰਡੈਂਟ ਡਾ. ਜਨਕ ਰਾਜ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਬਿਲਕੁੱਲ ਠੀਕ ਹਨ। ਉਨ੍ਹਾਂ ਦਾ ਆਕਸੀਜਨ ਪੱਧਰ ਵੀ 98 ਅਤੇ 100 ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਬਹੁਤ ਸਾਰੀਆਂ ਅਫ਼ਵਾਹਾਂ ਫੈਲੀਆਂ ਹਨ ਜੋ ਕਾਨੂੰਨੀ ਅਪਰਾਧ ਹੈ, ਅਜਿਹੀਆਂ ਅਫ਼ਵਾਹਾਂ ਤੋਂ ਬਚੋ। 

ਉਨ੍ਹਾਂ ਦੀ ਪਤਨੀ ਅਤੇ ਸੰਸਦ ਮੈਂਬਰ ਪ੍ਰਤਿਭਾ ਸਿੰਘ ਵੀ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਉਹ ਹੋਮ ਆਈਸੋਲੇਸ਼ਨ 'ਚ ਹੈ। ਸਿੰਘ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਦੇ ਸਮਰਥਕ ਚਿੰਤਤ ਹਨ ਅਤੇ ਸੋਸ਼ਲ ਮੀਡੀਆ ਦੇ ਮਾਧਿਅਮ ਨਾਲ ਉਨ੍ਹਾਂ ਦੇ ਸਿਹਤਮੰਦ ਹੋਣ ਦੀ ਕਾਮਨਾ ਕਰ ਰਹੇ ਹਨ। ਇਸ ਵਿਚ ਉਨ੍ਹਾਂ ਦੇ ਫੇਸਬੁੱਕ ਪੇਜ਼ 'ਤੇ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੇ ਪੁੱਤਰ ਅਤੇ ਸ਼ਿਮਲਾ ਗ੍ਰਾਮੀਣ ਦੇ ਵਿਧਾਇਕ ਵਿਕਰਮਾਦਿੱਤਿਯ ਸਿੰਘ ਨੇ ਸੋਸ਼ਲ ਮੀਡੀਆ 'ਚ ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਸਿਹਤ ਬਾਰੇ ਕੁਝ ਅਫ਼ਵਾਹਾਂ ਨੂੰ ਪੂਰੀ ਤਰ੍ਹਾਂ ਖਾਰਜ ਕਰਦੇ ਹੋਏ ਕਿਹਾ ਕਿ ਵੀਰਭੱਦਰ ਸਿਂਘ ਡਾਕਟਰਾਂ ਦੀ ਨਿਗਰਾਨੀ 'ਚ ਸਿਹਤ ਲਾਭ ਲੈ ਰਹੇ ਹਨ। ਉਨ੍ਹਾਂਕਿਹਾ ਕਿ ਮਾਂ ਭੀਮਾਕਾਲੀ ਦੇ ਆਸ਼ੀਰਵਾਦ ਅਤੇ ਪ੍ਰਦੇਸ਼ ਦੇ ਲੋਕਾਂ ਦੇ ਸਨੇਹ ਅਤੇ ਸ਼ੁੱਭਚਿੰਤਕਾਂ ਦੀਆਂ ਸ਼ੁੱਭਕਾਮਨਾਵਾਂ ਨਾਲ ਉਨ੍ਹਾਂ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ।


DIsha

Content Editor

Related News