ਕੋਰੋਨਾ ਪਾਜ਼ੇਟਿਵ ਪਾਏ ਗਏ ਕੇਰਲ ਦੇ ਰਾਜਪਾਲ ਆਰਿਫ ਮੁਹੰਮਦ ਦੀ ਹਾਲਤ ''ਚ ਹੋ ਰਿਹਾ ਸੁਧਾਰ

Monday, Nov 09, 2020 - 08:21 PM (IST)

ਕੋਰੋਨਾ ਪਾਜ਼ੇਟਿਵ ਪਾਏ ਗਏ ਕੇਰਲ ਦੇ ਰਾਜਪਾਲ ਆਰਿਫ ਮੁਹੰਮਦ ਦੀ ਹਾਲਤ ''ਚ ਹੋ ਰਿਹਾ ਸੁਧਾਰ

ਨਵੀਂ ਦਿੱਲੀ - ਕੇਰਲ ਦੇ ਰਾਜਪਾਲ ਆਰਿਫ ਮੁਹੰਮਦ ਖਾਨ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਸਨ ਹੁਣ ਉਨ੍ਹਾਂ ਦੀ ਹਾਲਤ 'ਚ ਸੁਧਾਰ ਹੈ। ਆਰਿਫ ਮੁਹੰਮਦ ਖਾਨ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸ਼ਨੀਵਾਰ ਦੁਪਹਿਰ ਨੂੰ ਕੇਰਲ ਰਾਜ-ਮਹਿਲ ਤੋਂ ਟਵੀਟ ਕਰ ਇਸ ਦੀ ਜਾਣਕਾਰੀ ਦਿੱਤੀ ਗਈ ਸੀ ਉਥੇ ਹੀ ਸੋਮਵਾਰ ਨੂੰ ਕੇਰਲ ਰਾਜ-ਮਹਿਲ ਤੋਂ ਜਾਣਕਾਰੀ ਦਿੱਤੀ ਗਈ ਕਿ ਹੁਣ ਰਾਜ‍ਪਾਲ ਦੀ ਹਾਲਤ 'ਚ ਪਹਿਲਾਂ ਤੋਂ ਕਾਫ਼ੀ ਸੁਧਾਰ ਹੈ।
ਇਹ ਵੀ ਪੜ੍ਹੋ: ਗੰਗਾ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਯੋਗੀ ਸਰਕਾਰ, ਕੰਪਨੀ 'ਤੇ ਠੋਕਿਆ 3 ਕਰੋੜ ਦਾ ਜੁਰਮਾਨਾ

ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਆਰਿਫ ਮੁਹੰਮਦ ਨੂੰ ਆਬਜ਼ਰਵੇਸ਼ਨ ਲਈ 7 ਨਵੰਬਰ ਨੂੰ ਤਿਰੂਵਨੰਤਪੁਰਮ ਦੇ ਗਵਰਨਮੈਂਟ ਮੈਡੀਕਲ ਕਾਲਜ 'ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਰੋਜ਼ਾਨਾ ਸਥਿਤੀ 'ਤੇ ਨਜ਼ਰ ਰੱਖਣ ਲਈ ਇੱਕ ਮੈਡੀਕਲ ਬੋਰਡ ਦਾ ਗਠਨ ਕੀਤਾ ਗਿਆ ਹੈ।

ਦੱਸ ਦਈਏ ਆਰਿਫ ਮੁਹੰਮਦ ਖਾਨ ਨੇ ਵੀ ਸ਼ਨੀਵਾਰ ਨੂੰ ਜਾਣਕਾਰੀ ਦਿੱਤੀ ਸੀ ਕਿ ਮੇਰੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਹਾਲਾਂਕਿ ਪ੍ਰੇਸ਼ਾਨੀ ਦੀ ਕੋਈ ਗੱਲ ਨਹੀਂ ਹੈ ਅਤੇ ਮੇਰੀ ਸਿਹਤ ਠੀਕ ਹੈ। ਬੀਤੇ ਹਫਤੇ ਦਿੱਲੀ 'ਚ ਜਿਨ੍ਹਾਂ ਲੋਕਾਂ ਨਾਲ ਮੇਰੀ ਮੁਲਾਕਾਤ ਹੋਈ ਹੈ, ਉਨ੍ਹਾਂ ਨੂੰ ਮੇਰੀ ਅਪੀਲ ਹੈ ਕਿ ਉਹ ਜ਼ਰੂਰੀ ਸਾਵਧਾਨੀ ਵਰਤਣ ਅਤੇ ਆਪਣਾ ਕੋਰੋਨਾ ਟੈਸਟ ਕਰਵਾ ਲੈਣ।
 


author

Inder Prajapati

Content Editor

Related News