''ਜੈਸ਼-ਏ-ਮੁਹੰਮਦ ਦੀ ਭਾਸ਼ਾ ਬੋਲ ਰਹੇ ਹਨ ਇਮਰਾਨ ਖਾਨ''

02/19/2019 5:46:56 PM

ਨਵੀਂ ਦਿੱਲੀ (ਭਾਸ਼ਾ)— ਪੁਲਵਾਮਾ ਅੱਤਵਾਦੀ ਹਮਲੇ 'ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਦਿੱਤੇ ਬਿਆਨ ਨੂੰ ਲੈ ਕੇ ਕਾਂਗਰਸ ਨੇ ਉਨ੍ਹਾਂ ਨੂੰ ਨਿਸ਼ਾਨੇ 'ਤੇ ਲਿਆ ਹੈ। ਕਾਂਗਰਸ ਨੇ ਕਿਹਾ ਕਿ ਇਮਰਾਨ ਖਾਨ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੀ ਭਾਸ਼ਾ ਬੋਲ ਰਹੇ ਹਨ। ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਟਵੀਟ ਕਰ ਕੇ ਕਿਹਾ, ''ਸ਼ਰਮਨਾਕ- ਪਾਕਿਸਤਾਨ ਪ੍ਰਧਾਨ ਮੰਤਰੀ ਇਮਰਾਨ ਖਾਨ ਅੱਜ ਵੀ ਜੈਸ਼-ਏ-ਮੁਹੰਮਦ ਦੀ ਭਾਸ਼ਾ ਬੋਲ ਰਹੇ ਹਨ।''

ਦਰਅਸਲ ਇਮਰਾਨ ਖਾਨ ਨੇ ਅੱਜ ਯਾਨੀ ਕਿ ਮੰਗਲਵਾਰ ਨੂੰ ਪੁਲਵਾਮਾ ਅੱਤਵਾਦੀ ਹਮਲੇ 'ਤੇ ਬਿਆਨ ਦਿੱਤਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੇ ਦੇਸ਼ ਵਿਰੁੱਧ ਕੋਈ ਵੀ ਕਾਰਵਾਈ ਕੀਤੇ ਜਾਣ 'ਤੇ ਉਸ ਦਾ ਜਵਾਬ ਦਿੱਤਾ ਜਾਵੇਗਾ। ਇਮਰਾਨ ਨੇ ਇਹ ਵੀ ਕਿਹਾ ਕਿ ਭਾਰਤ ਬਿਨਾਂ ਸਬੂਤ ਪਾਕਿਸਤਾਨ 'ਤੇ ਦੋਸ਼ ਲਾ ਰਿਹਾ ਹੈ ਕਿ ਪੁਲਵਾਮਾ ਹਮਲੇ ਵਿਚ ਉਸ ਦਾ ਹੱਥ ਹੈ। ਇਮਰਾਨ ਨੇ ਕਿਹਾ ਕਿ ਭਾਰਤ ਨਾਲ ਗੱਲਬਾਤ ਕਰਨ ਲਈ ਤਿਆਰ ਹਾਂ ਅਤੇ ਨਾਲ ਹੀ ਜੰਗ ਦੀ ਧਮਕੀ ਵੀ ਦੇ ਦਿੱਤੀ। ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਵਲੋਂ 14 ਫਰਵਰੀ ਨੂੰ ਪੁਲਵਾਮਾ 'ਚ ਕੀਤੇ ਗਏ ਅੱਤਵਾਦੀ ਹਮਲੇ 'ਚ ਸੀ. ਆਰ. ਪੀ. ਐੱਫ. ਦੇ 40 ਜਵਾਨ ਸ਼ਹੀਦ ਹੋ ਗਏ।


Tanu

Content Editor

Related News