ਮੱਧ ਪ੍ਰਦੇਸ਼ : ਪ੍ਰੇਮ ਪ੍ਰੰਸਗ ’ਚ ਨੌਜਵਾਨ ’ਤੇ ਮਿੱਟੀ ਦਾ ਤੇਲ ਸੁੱਟ ਕੇ ਲਾਈ ਅੱਗ, 4 ਲੋਕ ਗ੍ਰਿਫ਼ਤਾਰ

Saturday, Sep 18, 2021 - 02:38 PM (IST)

ਮੱਧ ਪ੍ਰਦੇਸ਼ : ਪ੍ਰੇਮ ਪ੍ਰੰਸਗ ’ਚ ਨੌਜਵਾਨ ’ਤੇ ਮਿੱਟੀ ਦਾ ਤੇਲ ਸੁੱਟ ਕੇ ਲਾਈ ਅੱਗ, 4 ਲੋਕ ਗ੍ਰਿਫ਼ਤਾਰ

ਸਾਗਰ- ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਦੇ ਇਕ ਪਿੰਡ ’ਚ 25 ਸਾਲਾ ਨੌਜਵਾਨ ਨੂੰ ਪ੍ਰੇਮ ਪ੍ਰਸੰਗ ਕਾਰਨ ਕੁੜੀ ਦੇ ਪਰਿਵਾਰ ਵਾਲਿਆਂ ਨੇ ਮਿੱਟੀ ਦਾ ਤੇਲ ਸੁੱਟ ਕੇ ਅੱਗ ਲਗਾ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ। ਸਾਗਰ ਜ਼ਿਲ੍ਹੇ ਦੇ ਪੁਲਸ ਸੁਪਰਡੈਂਟ ਅਤੁਲ ਸਿੰਘ ਨੇ ਸ਼ਨੀਵਾਰ ਨੂੰ ਦੱਸਿਆ ਕਿ ਇਹ ਘਟਨਾ ਵੀਰਵਾਰ ਦੇਰ ਰਾਤ ਸਾਗਰ ਦੇ ਨਰਆਵਲੀ ਥਾਣਾ ਖੇਤਰ ਅਧੀਨ ਸੇਮਰਾ ਲਹਿਰੀਆ ਪਿੰਡ ’ਚ ਹੋਈ ਅਤੇ ਇਸ ਸੰਬੰਧ ’ਚ ਕੁੜੀ ਦੇ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ’ਚ ਕੁੜੀ (23) ਵੀ ਝੁਲਸ ਗਈ ਹੈ। ਸਿੰਘ ਨੇ ਦੱਸਿਆ ਕਿ ਇਸ ਕੁੜੀ ਨੇ ਦਾਅਵਾ ਕੀਤਾ ਕਿ ਨੌਜਵਾਨ ਨੇ ਉਸ ’ਤੇ ਮਿੱਟੀ ਦਾ ਤੇਲ ਸੁੱਟ ਕੇ ਉਸ ਨੂੰ ਸਾੜਨ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਅੱਗ ਨੌਜਵਾਨ ਨੂੰ ਹੀ ਅੱਗ ਲੱਗ ਗਈ। ਕੁੜੀ ਦਾ ਦਾਅਵਾ ਹੈ ਕਿ ਉਸ ਦੇ ਪਰਿਵਾਰ ਦੇ ਮੈਂਬਰਾਂ ਨੇ ਉਨ੍ਹਾਂ ਦੋਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ : ਬੈਂਗਲੁਰੂ ’ਚ ਪਰਿਵਾਰ ਦੇ 5 ਮੈਂਬਰ ਮਿਲੇ ਮ੍ਰਿਤ, 5 ਦਿਨਾਂ ਤੱਕ ਲਾਸ਼ਾਂ ਨਾਲ ਰਹੀ ਢਾਈ ਸਾਲ ਦੀ ਬੱਚੀ

ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਸਾਗਰ ਦੇ ਇਕ ਹਸਪਤਾਲ ’ਚ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਨੌਜਵਾਨ ਨੇ ਆਪਣੀ ਮੌਤ ਤੋਂ ਪਹਿਲਾਂ ਦਿੱਤੇ ਬਿਆਨ ’ਚ ਕਿਹਾ ਕਿ ਵੀਰਵਾਰ ਰਾਤ ਕੁੜੀ ਨੇ ਉਸ ਨੂੰ ਫ਼ੋਨ ਕਰ ਕੇ ਬੁਲਾਇਆ ਸੀ। ਫਿਕ ਕੁੜੀ ਦੇ 4 ਪਰਿਵਾਰ ਵਾਲਿਆਂ ਨੇ ਉਸ ਦੇ ਉੱਪਰ ਮਿੱਟੀ ਦਾ ਤੇਲ ਸੁੱਟ ਕੇ ਅੱਗ ਲਗਾ ਦਿੱਤੀ। ਉਨ੍ਹਾਂ ਕਿਹਾ ਕਿ ਬਾਅਦ ’ਚ ਜਦੋਂ ਨੌਜਵਾਨ ਦੇ ਪਰਿਵਾਰ ਦੇ ਮੈਂਬਰਾਂ ਨੂੰ ਘਟਨਾ ਦੀ ਜਾਣਕਾਰੀ ਮਿਲੀ ਤਾਂ ਉਸ ਨੂੰ ਹਸਪਤਾਲ ਲੈ ਕੇ ਪਹੁੰਚੇ। ਸਿੰਘ ਨੇ ਕਿਹਾ ਕਿ ਚਾਰੇ ਦੋਸ਼ੀਆਂ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਕੁੜੀ ਦੇ ਪਰਿਵਾਰ ਵਾਲਿਆਂ ਦੇ ਮਕਾਨ ਨੂੰ ਢਾਹੁਣ ਦੀ ਮੰਗ ਨੂੰ ਲੈ ਕੇ ਸ਼ੁੱਕਰਵਾਰ ਸ਼ਾਮ ਸਾਗਰ-ਬੀਨਾ ਮਾਰਗ ’ਤੇ ਚੱਕਾ ਜਾਮ ਕੀਤਾ। ਬਾਅਦ ’ਚ ਮੱਧ ਪ੍ਰਦੇਸ਼ ਦੇ ਨਗਰੀ ਵਿਕਾਸ ਅਤੇ ਰਿਹਾਇਸ਼ ਮੰਤਰੀ ਭੂਪੇਂਦਰ ਸਿੰਘ ਦੇ ਸਮਝਾਉਣ-ਬੁਝਾਉਣ ਤੋਂ ਬਾਅਦ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨ ਖ਼ਤਮ ਕਰ ਦਿੱਤਾ।

ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਦਾ ਇਕ ਸਾਲ : ਅਕਾਲੀ ਦਲ ਦਾ ਪ੍ਰਦਰਸ਼ਨ, ਸੁਖਬੀਰ ਬਾਦਲ ਨੇ ਪਾਰਟੀ ਨੇਤਾਵਾਂ ਨਾਲ ਦਿੱਤੀ ਗ੍ਰਿਫ਼ਤਾਰੀ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News