ਬੈਂਗਲੁਰੂ 'ਚ ਭਾਰੀ ਮੀਂਹ ਕਾਰਨ ਈ-ਕਾਮਰਸ ਕੰਪਨੀਆਂ ਨੂੰ ਡਿਲੀਵਰੀ 'ਚ ਕਰਨਾ ਪੈ ਰਿਹੈ ਮੁਸ਼ਕਿਲਾਂ ਦਾ ਸਾਹਮਣਾ
Thursday, Sep 08, 2022 - 11:17 AM (IST)
ਬੈਂਗਲੁਰੂ : ਬੈਂਗਲੁਰੂ 'ਚ ਦੋ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਈ-ਕਾਮਰਸ ਕੰਪਨੀਆਂ ਖਾਸ ਤੌਰ 'ਤੇ ਉਨ੍ਹਾਂ ਦੇ ਡਿਲੀਵਰੀ ਕਰਮਚਾਰੀਆਂ ਨੂੰ ਗਾਹਕਾਂ ਤੱਕ ਸਾਮਾਨ ਪਹੁੰਚਾਉਣ 'ਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਸਰਜਾਪੁਰ, ਬੇਲੰਦੂਰ, ਵਰਥੁਰ, ਵ੍ਹਾਈਟਫੀਲਡ ਅਤੇ ਆਊਟਰ ਰਿੰਗ ਰੋਡ ਵਰਗੇ ਕਈ ਇਲਾਕਿਆਂ 'ਚ ਪਾਣੀ ਭਰ ਜਾਣ ਕਾਰਨ ਉੱਥੇ ਪਹੁੰਚਣਾ ਵੀ ਮੁਸ਼ਕਿਲ ਹੋ ਗਿਆ। ਹੜ੍ਹ ਦੀ ਸਥਿਤੀ ਨੂੰ ਦੇਖਦੇ ਹੋਏ ਈ-ਕਾਮਰਸ ਕੰਪਨੀਆਂ ਨੇ ਆਪਣੀਆਂ ਸੇਵਾਵਾਂ ਕੁਝ ਸਮੇਂ ਲਈ ਮੁਅੱਤਲ ਕਰ ਦਿੱਤੀਆਂ ਹਨ।
ਇੱਕ ਪ੍ਰਮੁੱਖ ਈ-ਕਾਮਰਸ ਕੰਪਨੀ ਦੇ ਇੱਕ ਅਧਿਕਾਰੀ ਨੇ ਕਿਹਾ, “ਅਸੀਂ ਸਿਸਟਮ ਦੇ ਬਹਾਲ ਹੋਣ ਦਾ ਇੰਤਜ਼ਾਰ ਕਰ ਰਹੇ ਸੀ। ਕੁਝ ਖੇਤਰਾਂ ਵਿੱਚ ਹੁਣ ਹਾਲਾਤ ਸੁਧਰ ਰਹੇ ਹਨ।” ਐਮਾਜ਼ੋਨ ਦੇ ਬੁਲਾਰੇ ਨੇ ਇੱਕ ਬਿਆਨ ਵਿੱਚ ਕਿਹਾ, “ਸਾਡੇ ਕਰਮਚਾਰੀਆਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ। ਅਸੀਂ ਸਥਿਤੀ ਦਾ ਮੁਲਾਂਕਣ ਕਰ ਰਹੇ ਹਾਂ ਅਤੇ ਇਹ ਯਕੀਨੀ ਬਣਾ ਰਹੇ ਹਾਂ ਕਿ ਸਾਡੇ ਸਾਥੀਆਂ ਨੂੰ ਅਜਿਹੇ ਖੇਤਰਾਂ ਵਿੱਚ ਨਾ ਜਾਣਾ ਪਵੇ ਜਿੱਥੇ ਪਾਣੀ ਹੋਵੇ।” ਫੂਡ ਸਪਲਾਈ ਪਲੇਟਫਾਰਮ ਸਵਿਗੀ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਪਾਣੀ ਭਰੇ ਇਲਾਕਿਆਂ ਵਿੱਚ ਡਲਿਵਰੀ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਹਾਲਾਤ ਸੁਧਰ ਰਹੇ ਹਨ।
ਇਹ ਵੀ ਪੜ੍ਹੋ : ਰਿਲਾਇੰਸ ਇੰਡਸਟਰੀਜ਼ ਖ਼ਰੀਦੇਗੀ ਅਮਰੀਕੀ ਕੰਪਨੀ SenseHawk 'ਚ 79.4 ਫ਼ੀਸਦੀ ਹਿੱਸੇਦਾਰੀ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।