ਪੱਛਮੀ ਬੰਗਾਲ ''ਚ ਇਕ ਵਿਅਕਤੀ ਨੇ ਪਤਨੀ ਅਤੇ ਮਾਸੂਮ ਬੱਚਿਆਂ ਦਾ ਕੁਹਾੜੀ ਮਾਰ ਕੀਤਾ ਕਤਲ
Sunday, Mar 27, 2022 - 02:30 PM (IST)
![ਪੱਛਮੀ ਬੰਗਾਲ ''ਚ ਇਕ ਵਿਅਕਤੀ ਨੇ ਪਤਨੀ ਅਤੇ ਮਾਸੂਮ ਬੱਚਿਆਂ ਦਾ ਕੁਹਾੜੀ ਮਾਰ ਕੀਤਾ ਕਤਲ](https://static.jagbani.com/multimedia/2022_3image_14_26_408959543murder.jpg)
ਪੁਰੂਲੀਆ (ਵਾਰਤਾ)- ਪੱਛਮੀ ਬੰਗਾਲ 'ਚ ਪੁਰੂਲੀਆ ਜ਼ਿਲ੍ਹੇ ਦੇ ਕਾਸ਼ੀਪੁਰ ਬਲਾਕ ਦੇ ਮਨਿਆਰਾ ਪਿੰਡ 'ਚ ਐਤਵਾਰ ਨੂੰ ਇਕ ਵਿਅਕਤੀ ਵਲੋਂ ਪਤਨੀ ਅਤੇ 2 ਮਾਸੂਮ ਬੱਚਿਆਂ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਅਕਤੀ ਨੇ ਪਤਨੀ ਅਤੇ ਬੱਚਿਆਂ ਦਾ ਕੁਹਾੜੀ ਮਾਰ ਕਤਲ ਕਰਨ ਤੋਂ ਬਾਅਦ ਖੁਦ ਜ਼ਹਿਰ ਖਾ ਕੇ ਜਾਨ ਦੇਣ ਦੀ ਕੋਸ਼ਿਸ਼ ਕੀਤੀ। ਜ਼ਿਲ੍ਹਾ ਪੁਲਸ ਮੁਖੀ ਐੱਸ. ਸੇਲਵਾਮੁਰੂਗਨ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਦੇ ਤੁਰੰਤ ਬਾਅਦ ਉਨ੍ਹਾਂ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਦੋਸ਼ੀ ਨੂੰ ਸਥਾਨਕ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ।
ਸੇਲਵਾਮੁਰੂਗਨ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਟੀਮ ਦੋਸ਼ੀ ਦੇ ਘਰ ਪਹੁੰਚੀ ਤਾਂ ਉੱਥੇ ਕਮਰੇ 'ਚ ਉਸ ਦੀ ਪਤਨੀ ਮਮਤਾ ਮਹਤੋ ਅਤੇ 2 ਬੱਚਿਆਂ, ਇਕ ਸਾਲ ਦੇ ਪੁੱਤਰ ਅਤੇ ਤਿੰਨ ਸਾਲ ਦੀ ਧੀ ਦੀ ਲਾਸ਼ ਪਈ ਮਿਲੀ। ਫਿਲਹਾਲ, ਮ੍ਰਿਤਕ ਪਤਨੀ ਦੇ ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਦੋਸ਼ੀ ਗੌਤਮ ਸ਼ਰਾਬ ਦਾ ਆਦੀ ਸੀ ਅਤੇ ਉਹ ਆਪਣੀ ਪਤਨੀ ਅਤੇ ਬੱਚਿਆਂ ਨਾਲ ਕੁੱਟਮਾਰ ਕਰਦਾ ਰਹਿੰਦਾ ਸੀ।