CBI ਹਿਰਾਸਤ ''ਚ ਅਰਵਿੰਦ ਕੇਜਰੀਵਾਲ ਨੇ ਮੰਗੀ ਭਗਵਤ ਗੀਤਾ, ਘਰ ਦਾ ਖਾਣਾ ਤੇ ਬੈਲਟ

06/27/2024 11:04:46 AM

ਨੈਸ਼ਨਲ ਡੈਸਕ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਬੁੱਧਵਾਰ ਨੂੰ ਤਿੰਨ ਦਿਨ ਦੀ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਕੇਜਰੀਵਾਲ ਦੀ ਹਿਰਾਸਤ ਜਾਂਚ ਏਜੰਸੀ ਨੂੰ ਦਿੰਦੇ ਹੋਏ ਹਿਰਾਸਤ ਮਿਆਦ ਦੌਰਾਨ ਕੁਝ ਰਿਆਇਤਾਂ ਦੇਣ ਦੀ ਬੇਨਤੀ ਨੂੰ ਸਵੀਕਾਰ ਕਰ ਲਿਆ। ਹਿਰਾਸਤ ਦੌਰਾਨ ਕੇਜਰੀਵਾਲ ਨੂੰ ਆਪਣੀਆਂ ਐਨਕਾਂ ਰੱਖਣ, ਤਜਵੀਜ਼ਸ਼ੁਦਾ ਦਵਾਈਆਂ ਲੈਣ, ਘਰ ਦਾ ਪਕਾਇਆ ਭੋਜਨ ਖਾਣ, ਭਗਵਦ ਗੀਤਾ ਦੀ ਕਾਪੀ ਰੱਖਣ ਅਤੇ ਰੋਜ਼ਾਨਾ ਇਕ ਘੰਟੇ ਲਈ ਆਪਣੀ ਪਤਨੀ ਅਤੇ ਰਿਸ਼ਤੇਦਾਰਾਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ - ਵੱਡੀ ਖ਼ਬਰ: ਇਸ ਸੂਬੇ ਦੇ ਸਕੂਲਾਂ ਦਾ ਬਦਲਿਆ ਸਮਾਂ, 1 ਜੁਲਾਈ ਤੋਂ ਲਾਗੂ ਹੋਵੇਗਾ ਨਵਾਂ ਸ਼ਡਿਊਲ

ਇਸ ਤੋਂ ਇਲਾਵਾ ਕੇਜਰੀਵਾਲ ਦੀ ਇੱਕ ਹੋਰ ਬੇਨਤੀ ਸੀ। ਮੁੱਖ ਮੰਤਰੀ ਨੇ ਵਿਸ਼ੇਸ਼ ਜੱਜ ਅਮਿਤਾਭ ਰਾਵਤ ਨੂੰ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਾਇਰ ਕੇਸ ਵਿੱਚ ਜੇਲ੍ਹ ਭੇਜਿਆ ਗਿਆ ਸੀ ਤਾਂ ਉਹ ਲੋੜੀਂਦੀਆਂ ਵਸਤਾਂ ਦੀ ਸੂਚੀ ਵਿੱਚ ਆਪਣੀ ਬੈਲਟ ਦਾ ਜ਼ਿਕਰ ਕਰਨਾ ਭੁੱਲ ਗਏ ਸਨ। ਕੇਜਰੀਵਾਲ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਦੀ ਬੈਲਟ ਲੈ ਲਈ ਗਈ ਸੀ ਤਾਂ ਤਿਹਾੜ ਜੇਲ੍ਹ ਜਾਣ ਸਮੇਂ ਉਨ੍ਹਾਂ ਨੂੰ ਆਪਣੀ ਪੈਂਟ ਫੜਨੀ ਪਈ, ਜੋ ਉਨ੍ਹਾਂ ਨੂੰ "ਸ਼ਰਮਨਾਕ" ਲੱਗੀ। ਅਦਾਲਤ ਨੇ ਕੇਜਰੀਵਾਲ ਦੀ ਬੇਨਤੀ ਨੂੰ ਸਵੀਕਾਰ ਕਰ ਲਿਆ। ਕੇਜਰੀਵਾਲ ਨੂੰ 29 ਜੂਨ ਨੂੰ ਸ਼ਾਮ 7 ਵਜੇ ਤੱਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮਨੀ ਲਾਂਡਰਿੰਗ ਮਾਮਲੇ 'ਚ ਪਹਿਲਾਂ ਹੀ ਤਿਹਾੜ ਜੇਲ੍ਹ 'ਚ ਬੰਦ ਕੇਜਰੀਵਾਲ ਨੂੰ ਸੀਬੀਆਈ ਨੇ ਬੁੱਧਵਾਰ ਨੂੰ ਰਸਮੀ ਤੌਰ 'ਤੇ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ - ਸੰਸਦ 'ਚ ਪਈ ਅੰਮ੍ਰਿਤਪਾਲ ਸਿੰਘ ਨੂੰ ਆਵਾਜ਼, ਸਹੁੰ ਚੁੱਕਣ ਲਈ ਸਪੀਕਰ ਨੇ ਖੁਦ ਦਿੱਤਾ ਸੱਦਾ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News