ਦਿੱਲੀ ’ਚ 83 ਹੋਰ ਦੁਕਾਨਾਂ ਤੇ ਅਦਾਰਿਆਂ ਨੂੰ ਮਿਲੀ 24 ਘੰਟੇ ਚਲਾਉਣ ਦੀ ਮਨਜ਼ੂਰੀ

11/20/2023 11:58:09 AM

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਹਿਰ ’ਚ 83 ਹੋਰ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਨੂੰ 24 ਘੰਟੇ ਖੁੱਲ੍ਹਾ ਰੱਖਣ ਦੀ ਮਨਜ਼ੂਰੀ ਦਿੱਤੀ ਹੈ। ਇਕ ਅਧਿਕਾਰਕ ਬਿਆਨ ਮੁਤਾਬਕ, ਉਪ ਰਾਜਪਾਲ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਦੁਕਾਨਾਂ ਅਤੇ ਵਪਾਰਕ ਅਦਾਰੇ ਹੁਣ 24 ਘੰਟੇ ਖੁੱਲ੍ਹੇ ਰਹਿਣਗੇ। ਇਸ ਦੇ ਨਾਲ ਹੀ, ਰਾਸ਼ਟਰੀ ਰਾਜਧਾਨੀ ’ਚ 24 ਘੰਟੇ ਖੁੱਲ੍ਹਣ ਵਾਲੀਆਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੀ ਕੁੱਲ ਗਿਣਤੀ 635 ਹੋ ਗਈ ਹੈ।

ਬਿਆਨ ’ਚ ਕਿਹਾ ਗਿਆ ਹੈ ਕਿ ਸਾਲ 1954 ਤੋਂ 2022 ਤੱਕ ਸਿਰਫ਼ 269 ਦੁਕਾਨਾਂ ਅਤੇ ਅਦਾਰੇ 24 ਘੰਟੇ ਖੁੱਲ੍ਹੇ ਰੱਖਣ ਦੀ ਇਜਾਜ਼ਤ ਦਿੱਤੀ ਗਈ ਸੀ। ਇਸ ’ਚ ਕਿਹਾ ਗਿਆ ਹੈ ਕਿ ਦੁਕਾਨ ਮਾਲਕਾਂ ਨੂੰ ਦਿੱਲੀ ਦੁਕਾਨ ਅਤੇ ਆਦਾਰਾ ਕਾਨੂੰਨ, 1954 ਵਿਚ ਦੱਸੀਆਂ ਗਈਆਂ ਵਿਵਸਥਾਵਾਂ ਅਤੇ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ। ਸਰਕਾਰ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਲਈ ਇਨ੍ਹਾਂ ਦੁਕਾਨਾਂ ਦੀ ਨਿਗਰਾਨੀ ਕਰੇਗੀ। ਬਿਆਨ ’ਚ ਕਿਹਾ ਗਿਆ ਹੈ ਕਿ 24 ਘੰਟੇ ਖੁੱਲ੍ਹੇ ਰਹਿਣ ਵਾਲੇ ਇਨ੍ਹਾਂ ਵਪਾਰਕ ਅਦਾਰਿਆਂ ਨਾਲ ਨਾ ਸਿਰਫ਼ ਆਰਥਿਕਤਾ ਨੂੰ ਹੁਲਾਰਾ ਮਿਲੇਗਾ ਸਗੋਂ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ।

Rakesh

This news is Content Editor Rakesh