ਦਿੱਲੀ ''ਚ ਵਿਅਕਤੀ ਨੇ ਰੰਜ਼ਿਸ਼ ''ਚ ਨੌਜਵਾਨ ਨੂੰ ਮਾਰੀ ਗੋਲੀ

Sunday, Nov 26, 2023 - 01:34 PM (IST)

ਦਿੱਲੀ ''ਚ ਵਿਅਕਤੀ ਨੇ ਰੰਜ਼ਿਸ਼ ''ਚ ਨੌਜਵਾਨ ਨੂੰ ਮਾਰੀ ਗੋਲੀ

ਨਵੀਂ ਦਿੱਲੀ- ਉੱਤਰੀ-ਪੂਰਬੀ ਦਿੱਲੀ ਦੇ ਸ਼ਕਤੀ ਵਿਹਾਰ ਇਲਾਕੇ 'ਚ ਇਕ ਵਿਅਕਤੀ ਨੇ ਰੰਜ਼ਿਸ਼ ਵਿਚ 20 ਸਾਲਾ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਦਿੱਲੀ (ਉੱਤਰੀ-ਪੂਰਬੀ) ਪੁਲਸ ਦੇ ਡਿਪਟੀ ਕਮਿਸ਼ਨਰ ਜੋਏ ਟਿਰਕੀ ਨੇ ਕਿਹਾ ਕਿ ਸ਼ਨੀਵਾਰ ਰਾਤ 8.30 ਵਜੇ ਪੁਲਸ ਨੂੰ ਸੂਚਨਾ ਮਿਲੀ ਕਿ ਇਕ ਨੌਜਵਾਨ ਦੀ ਪਿੱਠ ਵਿਚ ਗੋਲੀ ਲੱਗੀ ਹੈ। ਬਾਅਦ 'ਚ ਪੀੜਤਾ ਦੇ ਰਿਸ਼ਤੇਦਾਰਾਂ ਨੇ ਥਾਣੇ ਆ ਕੇ ਮਾਮਲਾ ਦਰਜ ਕਰਵਾਇਆ। 

ਇਹ ਵੀ ਪੜ੍ਹੋ- ਪਿਤਾ ਦੀ ਸ਼ਹਾਦਤ ਦੇ 23 ਸਾਲ ਬਾਅਦ ਪੁੱਤ ਬਣਿਆ ਲੈਫਟੀਨੈਂਟ, ਮਾਂ ਨੇ ਭਾਵੁਕ ਹੋ ਕੇ ਆਖੀ ਇਹ ਗੱਲ

ਪੁਲਸ ਮੁਤਾਬਕ ਜ਼ਖ਼ਮੀ ਨੌਜਵਾਨ ਨੂੰ ਗੁਰੂ ਤੇਗ ਬਹਾਦਰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪੁਲਸ ਨੇ ਪੀੜਤ ਦੇ ਹਵਾਲੇ ਤੋਂ ਦੱਸਿਆ ਕਿ ਸ਼ੋਏਬ ਨਾਂ ਦਾ ਵਿਅਕਤੀ ਉਕਤ ਨੌਜਵਾਨ ਨੂੰ ਗੋਲੀ ਮਾਰ ਕੇ ਫ਼ਰਾਰ ਹੋ ਗਿਆ। ਪੀੜਤ ਮੁਤਾਬਕ ਸ਼ੋਏਬ ਨੂੰ ਕੁਝ ਦਿਨ ਪਹਿਲਾਂ ਪੀੜਤ ਦੇ ਚਾਚਾ ਦੇ ਗੋਦਾਮ ਵਿਚੋਂ ਬੈਟਰੀਆਂ ਚੋਰੀ ਕਰਦਿਆਂ ਫੜਿਆ ਗਿਆ ਸੀ, ਜਿਸ ਨੂੰ ਲੈ ਕੇ ਸਥਾਨਕ ਲੋਕਾਂ ਨੇ ਉਸ ਦੀ ਕੁੱਟਮਾਰ ਕੀਤੀ ਸੀ। 

ਇਹ ਵੀ ਪੜ੍ਹੋ-  ਸ਼ਹੀਦ ਦੀ ਰੋਂਦੀ ਮਾਂ ਦੇ ਬੋਲ-ਪ੍ਰਦਰਸ਼ਨੀ ਨਾ ਲਾਓ, ਮੇਰੇ ਪੁੱਤ ਨੂੰ ਬੁਲਾਓ; ਮੰਤਰੀ ਜੀ ਚੈੱਕ ਨਾਲ ਖਿਚਵਾਉਂਦੇ ਰਹੇ ਫੋਟੋ

ਅਧਿਕਾਰੀ ਨੇ ਦੱਸਿਆ ਕਿ ਸ਼ੋਏਬ ਨੇ ਸ਼ਨੀਵਾਰ ਨੂੰ ਬਦਲੇ ਦੀ ਭਾਵਨਾ ਨਾਲ ਪੀੜਤ ਨੂੰ ਉਸ ਸਮੇਂ ਗੋਲੀ ਮਾਰੀ ਜਦੋਂ ਉਹ ਘਰ ਪਰਤ ਰਿਹਾ ਸੀ। ਉਨ੍ਹਾਂ ਨੇ ਦੱਸਿਆ ਕਿ ਸ਼ੋਏਬ ਉਦੋਂ ਤੋਂ ਫ਼ਰਾਰ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਕਤਲ ਦੀ ਕੋਸ਼ਿਸ਼ ਅਤੇ ਹਥਿਆਰ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News